ਗੁਰਦੁਆਰਾ ਥੇਹੜੀ ਸਾਹਿਬ ਪਾਤਸ਼ਾਹੀ ਦਸਵੀਂ ਵਿਖੇ ਲਗਾਇਆ ਗਿਆ ਖੂਨਦਾਨ ਕੈਂਪ
ਮਲੋਟ ਦੇ ਨੇੜਲੇ ਪਿੰਡ ਥੇਹੜੀ ਵਿਖੇ ਇਤਿਹਾਸਿਕ ਸਥਾਨ ਗੁਰਦੁਆਰਾ ਥੇਹੜੀ ਸਾਹਿਬ ਪਾਤਸ਼ਾਹੀ ਦਸਵੀਂ ਵਿਖੇ 101 ਸਲਾਨਾ ਧਾਰਮਿਕ ਜੋੜ-ਮੇਲੇ ਨੂੰ ਮੁੱਖ ਰੱਖਦੇ ਹੋਏ ਫਤਹਿ ਲੈਬੋਰੇਟਰੀ ਪਿੰਡ ਥੇਹੜੀ ਵੱਲੋਂ ਖੂਨਦਾਨ ਕੈਂਪ ਲਗਾਇਆ ਗਿਆ।
ਮਲੋਟ (ਸ਼੍ਰੀ ਮੁਕਤਸਰ ਸਾਹਿਬ) : ਮਲੋਟ ਦੇ ਨੇੜਲੇ ਪਿੰਡ ਥੇਹੜੀ ਵਿਖੇ ਇਤਿਹਾਸਿਕ ਸਥਾਨ ਗੁਰਦੁਆਰਾ ਥੇਹੜੀ ਸਾਹਿਬ ਪਾਤਸ਼ਾਹੀ ਦਸਵੀਂ ਵਿਖੇ 101 ਸਲਾਨਾ ਧਾਰਮਿਕ ਜੋੜ-ਮੇਲੇ ਨੂੰ ਮੁੱਖ ਰੱਖਦੇ ਹੋਏ ਫਤਹਿ ਲੈਬੋਰੇਟਰੀ ਪਿੰਡ ਥੇਹੜੀ ਵੱਲੋਂ ਖੂਨਦਾਨ ਕੈਂਪ ਲਗਾਇਆ ਗਿਆ।
ਇਸ ਕੈਂਪ ਵਿੱਚ ਗੁਰੂ ਨਾਨਕ ਦੇਵ ਚੈਰੀਟੇਬਲ ਹਸਪਤਾਲ, ਬਠਿੰਡਾ ਤੋ ਡਾਕਟਰ ਅਜੀਤ ਸਿੰਘ ਨੇ ਵਿਸ਼ੇਸ਼ ਤੌਰ ਤੇ ਪਹੁੰਚੇ। ਇਸ ਕੈਂਪ ਵਿੱਚ 38 ਯੂਨਿਟ ਖੂਨ ਇਕੱਤਰ ਕੀਤਾ ਗਿਆ। ਇਸ ਮੌਕੇ ਫਤਹਿ ਲੈਬੋਰੇਟਰੀ ਦੇ ਸੰਚਾਲਕ ਸ਼ੇਰ ਸਿੰਘ ਅਤੇ ਬਹਾਦਰ ਸਿੰਘ ਨੇ ਖੂਨਦਾਰ ਕਰਨ ਵਾਲੇ ਦਾਨੀ ਸੱਜਣਾਂ ਦੀ ਤਹਿ ਦਿਲੋਂ ਧੰਨਵਾਦ ਕੀਤਾ।
Author : Malout Live



