ਦਸਮੇਸ਼ ਗਰਲਜ਼ ਸਕੂਲ ਬਾਦਲ ਦੀਆਂ ਦੋਵੇਂ ਟੀਮਾਂ ਨੇ ਜ਼ਿਲ੍ਹਾ ਪੱਧਰੀ ਬਾਲ ਵਿਗਿਆਨ ਕਾਂਗਰਸ ਵਿੱਚ ਪਹਿਲਾ ਸਥਾਨ ਹਾਸਿਲ ਕਰਕੇ ਰਾਜ ਪੱਧਰ ਲਈ ਕੀਤਾ ਕੁਆਲੀਫਾਈ
ਦਸਮੇਸ਼ ਗਰਲਜ਼ ਸੀਨੀਅਰ ਸੈਕੰਡਰੀ ਪਬਲਿਕ ਸਕੂਲ, ਬਾਦਲ ਲਈ ਇਹ ਬੇਹੱਦ ਮਾਣ ਅਤੇ ਖ਼ੁਸ਼ੀ ਦਾ ਮੌਕਾ ਹੈ ਕਿ ਜ਼ਿਲ੍ਹਾ ਪੱਧਰੀ ਬਾਲ ਵਿਗਿਆਨ ਕਾਂਗਰਸ ਵਿੱਚ ਸਕੂਲ ਦੀਆਂ ਜੂਨੀਅਰ ਅਤੇ ਸੀਨੀਅਰ ਦੋਵੇਂ ਟੀਮਾਂ ਨੇ ਪਹਿਲਾ ਸਥਾਨ ਹਾਸਿਲ ਕਰਕੇ ਰਾਜ ਪੱਧਰੀ ਬਾਲ ਵਿਗਿਆਨ ਕਾਂਗਰਸ ਵਿੱਚ ਜਗ੍ਹਾ ਬਣਾਈ।
ਮਲੋਟ (ਸ਼੍ਰੀ ਮੁਕਤਸਰ ਸਾਹਿਬ) : ਦਸਮੇਸ਼ ਗਰਲਜ਼ ਸੀਨੀਅਰ ਸੈਕੰਡਰੀ ਪਬਲਿਕ ਸਕੂਲ, ਬਾਦਲ ਲਈ ਇਹ ਬੇਹੱਦ ਮਾਣ ਅਤੇ ਖ਼ੁਸ਼ੀ ਦਾ ਮੌਕਾ ਹੈ ਕਿ ਜ਼ਿਲ੍ਹਾ ਪੱਧਰੀ ਬਾਲ ਵਿਗਿਆਨ ਕਾਂਗਰਸ ਵਿੱਚ ਸਕੂਲ ਦੀਆਂ ਜੂਨੀਅਰ ਅਤੇ ਸੀਨੀਅਰ ਦੋਵੇਂ ਟੀਮਾਂ ਨੇ ਪਹਿਲਾ ਸਥਾਨ ਹਾਸਿਲ ਕਰਕੇ ਰਾਜ ਪੱਧਰੀ ਬਾਲ ਵਿਗਿਆਨ ਕਾਂਗਰਸ ਵਿੱਚ ਜਗ੍ਹਾ ਬਣਾਈ। ਇਹ ਸ਼ਾਨਦਾਰ ਪ੍ਰਾਪਤੀ ਵਿਦਿਆਰਥਣਾਂ ਦੀ ਵਿਗਿਆਨਕ ਸੋਚ, ਸਿਰਜਣਾਤਮਕਤਾ, ਲਗਨ ਅਤੇ ਅਣਥੱਕ ਮਿਹਨਤ ਦਾ ਪ੍ਰਤੱਖ ਪ੍ਰਮਾਣ ਹੈ। ਸੀਨੀਅਰ ਵਰਗ ਵਿੱਚ ਦਸਵੀਂ ਜਮਾਤ ਦੀਆਂ ਵਿਦਿਆਰਥਣਾਂ ਨਵਰੀਤ ਕੌਰ ਅਤੇ ਕਮਲਪ੍ਰੀਤ ਕੌਰ ਨੇ ਪਹਿਲਾ ਸਥਾਨ ਹਾਸਿਲ ਕਰਕੇ ਸਕੂਲ ਦਾ ਮਾਣ ਵਧਾਇਆ। ਇਸੇ ਤਰ੍ਹਾਂ ਜੂਨੀਅਰ ਵਰਗ ਵਿੱਚ ਅੱਠਵੀਂ ਜਮਾਤ ਦੀ ਵਿਦਿਆਰਥਣ ਸੰਗਮਪ੍ਰੀਤ ਕੌਰ ਅਤੇ ਛੇਵੀਂ ਜਮਾਤ ਦੀ ਵਿਦਿਆਰਥਣ ਸੁਖਮਨਜੀਤ ਕੌਰ ਨੇ ਵੀ ਪਹਿਲਾ ਸਥਾਨ ਪ੍ਰਾਪਤ ਕਰਕੇ ਆਪਣੀ ਕਾਬਲੀਅਤ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ।
ਇਸ ਸਫ਼ਲਤਾ ਪਿੱਛੇ ਸਕੂਲ ਦੇ ਪ੍ਰਿੰਸੀਪਲ ਸ਼੍ਰੀਮਤੀ ਹਰਸਿਮਰਤ ਕੌਰ ਦੇ ਖ਼ੁਦ ਸਾਇੰਸ ਵਿਸ਼ੇ ਨਾਲ ਸੰਬੰਧਿਤ ਹੋਣ ਕਰਕੇ ਉਨ੍ਹਾਂ ਵੱਲੋਂ ਮਿਲੀ ਸੁਚੱਜੀ ਤੇ ਯੋਗ ਅਗਵਾਈ, ਗਾਈਡ ਅਧਿਆਪਕਾਵਾਂ ਸ਼੍ਰੀਮਤੀ ਮੀਨਾ ਗੋਇਲ, ਸ਼੍ਰੀਮਤੀ ਰਮਨਦੀਪ ਕੌਰ ਸਿੱਧੂ ਅਤੇ ਮਿਸ ਮਨੀਸ਼ਾ ਕੁਮਾਰੀ ਦੀ ਸਮਰਪਿਤ ਮਿਹਨਤ ਅਤੇ ਨਿਰੰਤਰ ਮਾਰਗਦਰਸ਼ਨ ਦਾ ਅਹਿਮ ਯੋਗਦਾਨ ਹੈ। ਸਕੂਲ ਪ੍ਰਿੰਸੀਪਲ ਸ਼੍ਰੀਮਤੀ ਹਰਸਿਮਰਤ ਕੌਰ ਨੇ ਇਸ ਮਾਣਮੱਤੀ ਪ੍ਰਾਪਤੀ ਲਈ ਵਿਦਿਆਰਥਣਾਂ, ਉਨ੍ਹਾਂ ਦੇ ਮਾਪਿਆਂ ਅਤੇ ਗਾਈਡ ਅਧਿਆਪਕਾਵਾਂ ਨੂੰ ਹਾਰਦਿਕ ਵਧਾਈ ਦਿੱਤੀ। ਉਨ੍ਹਾਂ ਨੇ ਵਿਸ਼ਵਾਸ ਪ੍ਰਗਟਾਇਆ ਕਿ ਵਿਦਿਆਰਥਣਾਂ ਰਾਜ ਪੱਧਰੀ ਮੁਕਾਬਲੇ ਵਿੱਚ ਵੀ ਆਪਣੀ ਪ੍ਰਤਿਭਾ ਦਾ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਕੂਲ ਅਤੇ ਇਲਾਕੇ ਦਾ ਨਾਮ ਹੋਰ ਉੱਚਾ ਕਰਨਗੇ।
Author : Malout Live



