ਮਲੋਟ ਵਿੱਚ ਪ੍ਰੋਗਰਾਮ 'ਧੀਆਂ ਦੀਆਂ ਤੀਆਂ' ਦੌਰਾਨ ਡਾਇਮੰਡ ਭੰਗੜਾ ਅਕੈਡਮੀ ਵੱਲੋਂ ਸ਼ਾਨਦਾਰ ਪੇਸ਼ਕਾਰੀ
ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਵੱਲੋਂ ਕਰਵਾਏ ਗਏ 'ਧੀਆਂ ਦੀਆਂ ਤੀਆਂ' ਸਮਾਗਮ ਦੌਰਾਨ ਡਾਇਮੰਡ ਅਕੈਡਮੀ ਦੀ ਗਿੱਧਾ ਟੀਮ ਨੇ ਆਪਣੀ ਸ਼ਾਨਦਾਰ ਪੇਸ਼ਕਾਰੀ ਨਾਲ ਦਰਸ਼ਕਾਂ ਦਾ ਦਿਲ ਜਿੱਤ ਲਿਆ ਅਤੇ ਪੰਜਾਬੀ ਸੱਭਿਆਚਾਰ ਦੀ ਸ਼ਾਨਦਾਰ ਝਲਕ ਪੇਸ਼ ਕੀਤੀ।
ਮਲੋਟ : ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਵੱਲੋਂ ਕਰਵਾਏ ਗਏ 'ਧੀਆਂ ਦੀਆਂ ਤੀਆਂ' ਸਮਾਗਮ ਦੌਰਾਨ ਡਾਇਮੰਡ ਅਕੈਡਮੀ ਦੀ ਗਿੱਧਾ ਟੀਮ ਨੇ ਆਪਣੀ ਸ਼ਾਨਦਾਰ ਪੇਸ਼ਕਾਰੀ ਨਾਲ ਦਰਸ਼ਕਾਂ ਦਾ ਦਿਲ ਜਿੱਤ ਲਿਆ ਅਤੇ ਪੰਜਾਬੀ ਸੱਭਿਆਚਾਰ ਦੀ ਸ਼ਾਨਦਾਰ ਝਲਕ ਪੇਸ਼ ਕੀਤੀ। ਇਸ ਮੌਕੇ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਜੀ ਦੇ ਮਾਤਾ ਜੀ ਸ਼੍ਰੀਮਤੀ ਹਰਪਾਲ ਕੌਰ, ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਅਤੇ ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਸ਼੍ਰੀਮਤੀ ਰਾਜ ਲਾਲੀ ਗਿੱਲ ਵੱਲੋਂ ਡਾ. ਸੁਖਦਰਸ਼ਨ ਸਿੰਘ ਨੂੰ ਵਿਸ਼ੇਸ਼ ਤੌਰ 'ਤੇ ਵਧਾਈ ਦਿੱਤੀ ਗਈ।
ਨਾਲ ਹੀ ਡਾਇਮੰਡ ਅਕੈਡਮੀ ਦੀ ਗਿੱਧਾ ਟੀਮ ਨੂੰ ਉਸ ਦੀ ਸ਼ਾਨਦਾਰ ਪੇਸ਼ਕਾਰੀ ਦੇ ਸਨਮਾਨ ਵਜੋਂ ₹11,000 ਦਾ ਨਕਦ ਇਨਾਮ ਭੇਂਟ ਕੀਤਾ ਗਿਆ। ਡਾ. ਸੁਖਦਰਸ਼ਨ ਸਿੰਘ ਨੇ ਇਸ ਸਨਮਾਨ ਲਈ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਅਤੇ ਸਮੂਹ ਮਾਣਯੋਗ ਮਹਿਮਾਨਾਂ ਦਾ ਦਿਲੋਂ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਇਹ ਸਨਮਾਨ ਪੂਰੀ ਟੀਮ ਲਈ ਮਾਣ ਦੀ ਗੱਲ ਹੈ ਅਤੇ ਭਵਿੱਖ ਵਿੱਚ ਵੀ ਡਾਇਮੰਡ ਅਕੈਡਮੀ ਪੰਜਾਬੀ ਲੋਕ-ਸੱਭਿਆਚਾਰ ਅਤੇ ਗਿੱਧੇ ਦੀ ਵਿਰਾਸਤ ਨੂੰ ਦੇਸ਼-ਵਿਦੇਸ਼ ਵਿੱਚ ਹੋਰ ਉੱਚਾਈਆਂ ਤੱਕ ਪਹੁੰਚਾਉਣ ਲਈ ਨਿਰੰਤਰ ਯਤਨ ਕਰਦੀ ਰਹੇਗੀ।
Author : Malout Live



