ਐਸ.ਡੀ ਸੀਨੀਅਰ ਸੈਕੰਡਰੀ ਸਕੂਲ ਮਲੋਟ ਦੇ "Buddy's Group'' ਨੇ ਨਸ਼ਿਆਂ ਵਿਰੁੱਧ ਕੱਢੀ ਜਾਗਰੂਕਤਾ ਰੈਲੀ

ਮਲੋਟ ਦੇ ਐਸ.ਡੀ ਸੀਨੀਅਰ ਸੈਕੰਡਰੀ ਸਕੂਲ ਦੇ 'Buddy Group' ਵੱਲੋਂ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਦੇ ਅੰਤਰਗਤ ਇੱਕ ਜਾਗਰੂਕਤਾ ਰੈਲੀ ਕੱਢੀ ਗਈ। ਜਿਸ ਵਿੱਚ ਦਸਵੀਂ ਜਮਾਤ ਦੇ ਬਹੁਤ ਸਾਰੇ ਵਿਦਿਆਰਥੀਆਂ ਨੇ ਵੱਧ-ਚੜ੍ਹ ਕੇ ਭਾਗ ਲਿਆ।

ਮਲੋਟ : ਮਲੋਟ ਦੇ ਐਸ.ਡੀ ਸੀਨੀਅਰ ਸੈਕੰਡਰੀ ਸਕੂਲ ਦੇ 'Buddy Group' ਵੱਲੋਂ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਦੇ ਅੰਤਰਗਤ ਇੱਕ ਜਾਗਰੂਕਤਾ ਰੈਲੀ ਕੱਢੀ ਗਈ ਜਿਸ ਵਿੱਚ ਦਸਵੀਂ ਜਮਾਤ ਦੇ ਬਹੁਤ ਸਾਰੇ ਵਿਦਿਆਰਥੀਆਂ ਨੇ ਵੱਧ-ਚੜ੍ਹ ਕੇ ਭਾਗ ਲਿਆ। ਵਿਦਿਆਰਥੀਆਂ ਵੱਲੋਂ ਇਸ ਰੈਲੀ ਨੂੰ ਸਫਲ ਬਣਾਉਣ ਲਈ ਨਸ਼ਿਆਂ ਨਾਲ ਸੰਬੰਧਿਤ ਪੋਸਟਰ ਅਤੇ ਸਲੋਗਨ ਬਣਾ ਕੇ ਆਮ ਜਨਤਾ ਨਾਲ ਸਾਂਝੇ ਕੀਤੇ ਗਏ। ਇਸ ਦੇ ਨਾਲ ਹੀ ਵਿਦਿਆਰਥੀਆਂ ਵੱਲੋਂ ਲਗਾਏ ਨਾਰਿਆਂ 'ਨਸ਼ਿਆਂ ਨੂੰ ਨਾਂਹ ਤੇ ਜ਼ਿੰਦਗੀ ਨੂੰ ਹਾਂ' ਨੇ ਸਭ ਦਾ ਧਿਆਨ ਆਪਣੇ ਵੱਲ ਕੇਂਦਰਿਤ ਕਰ ਲਿਆ।

ਇਸ ਮੌਕੇ ਸਕੂਲ ਪ੍ਰਿੰਸੀਪਲ ਡਾ. ਨੀਰੂ ਬੱਠਲਾ ਵਾਟਸ ਨੇ 'Buddy Group' ਦੇ ਇਸ ਸ਼ਲਾਘਾਯੋਗ ਕਾਰਜ ਤੇ ਕਿਹਾ ਕਿ ਵਿਦਿਆਰਥੀ ਜੀਵਨ ਦਾ ਇੱਕ ਸ਼ੀਸ਼ਾ ਹੁੰਦੇ ਹਨ, ਜੋ ਸਮਾਜ ਨੂੰ ਸੇਧ ਦਿੰਦੇ ਹਨ। ਇਸ ਲਈ ਵਿਦਿਆਰਥੀਆਂ ਨੂੰ ਸਮਾਜ ਵਿੱਚ ਫੈਲ ਰਹੇ ਨਸ਼ਿਆਂ ਨੂੰ ਰੋਕਣ ਲਈ ਹਰ ਉਹ ਉਪਰਾਲਾ ਕਰਨਾ ਚਾਹੀਦਾ ਹੈ, ਜਿਸ ਨਾਲ ਸਮਾਜ ਨੂੰ ਖੁਸ਼ਹਾਲੀ ਅਤੇ ਤਰੱਕੀ ਵੱਲ ਲਜਾਇਆ ਜਾ ਸਕੇ।

Author : Malout Live