ਸ਼੍ਰੀ ਮੁਕਤਸਰ ਸਾਹਿਬ ਵਿੱਚ ਨਸ਼ਾ ਤਸਕਰ ਵੱਲੋਂ ਗੈਰ ਕਾਨੂੰਨੀ ਤਰੀਕੇ ਨਾਲ ਬਣਾਈ ਇਮਾਰਤ 'ਤੇ ਚੱਲਿਆ ਬੁਲਡੋਜ਼ਰ

ਜ਼ਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਵਿੱਚ ਇੱਕ ਨਸ਼ਾ ਤਸਕਰ ਵੱਲੋਂ ਗੈਰ ਕਾਨੂੰਨੀ ਤਰੀਕੇ ਨਾਲ ਬਣਾਈ ਗਈ ਇਮਾਰਤ ਨੂੰ ਢਾਹਿਆ ਗਿਆ। ਇਸ ਮੌਕੇ ਸਿਵਲ ਪ੍ਰਸ਼ਾਸਨ ਨਾਇਬ ਤਹਿਸੀਲਦਾਰ ਚਰਨਜੀਤ ਕੌਰ ਨੇ ਦੱਸਿਆ ਕਿ ਪੁਲਿਸ ਥਾਣਾ ਸਿਟੀ ਸ੍ਰੀ ਮੁਕਤਸਰ ਸਾਹਿਬ ਅੰਦਰ ਆਉਂਦੇ ਆਦਰਸ਼ ਨਗਰ ਵਿੱਚ ਗੋਰੀ ਰਾਣੀ ਪਤਨੀ ਦੀਸ਼ਾ ਗਲੀ ਨੰਬਰ 04 ਦੀ ਗੈਰ ਕਾਨੂੰਨੀ ਤਰੀਕੇ ਨਾਲ ਇੱਕ ਇਮਾਰਤ ਬਣਾਈ ਗਈ ਸੀ।

ਮਲੋਟ (ਸ਼੍ਰੀ ਮੁਕਤਸਰ ਸਾਹਿਬ) : ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਤਹਿਤ ਸ਼੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਵਿੱਚ ਨਸ਼ਾ ਤਸਕਰਾਂ ਦੇ ਖਿਲਾਫ਼ ਕਾਰਵਾਈ ਲਗਾਤਾਰ ਜਾਰੀ ਹੈ। ਇਸੇ ਲੜੀ ਤਹਿਤ ਜ਼ਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਵਿੱਚ ਇੱਕ ਨਸ਼ਾ ਤਸਕਰ ਵੱਲੋਂ ਗੈਰ ਕਾਨੂੰਨੀ ਤਰੀਕੇ ਨਾਲ ਬਣਾਈ ਗਈ ਇਮਾਰਤ ਨੂੰ ਢਾਹਿਆ ਗਿਆ। ਇਸ ਮੌਕੇ ਸਿਵਲ ਪ੍ਰਸ਼ਾਸਨ ਨਾਇਬ ਤਹਿਸੀਲਦਾਰ ਚਰਨਜੀਤ ਕੌਰ ਨੇ ਦੱਸਿਆ ਕਿ ਪੁਲਿਸ ਥਾਣਾ ਸਿਟੀ ਸ੍ਰੀ ਮੁਕਤਸਰ ਸਾਹਿਬ ਅੰਦਰ ਆਉਂਦੇ ਆਦਰਸ਼ ਨਗਰ ਵਿੱਚ ਗੋਰੀ ਰਾਣੀ ਪਤਨੀ ਦੀਸ਼ਾ ਗਲੀ ਨੰਬਰ 04 ਦੀ ਗੈਰ ਕਾਨੂੰਨੀ ਤਰੀਕੇ ਨਾਲ ਇੱਕ ਇਮਾਰਤ ਬਣਾਈ ਗਈ ਸੀ। ਉਨ੍ਹਾਂ ਕਿਹਾ ਕਿ ਇਸ ਸਬੰਧੀ ਸਮਰੱਥ ਅਥਾਰਟੀ ਤੋਂ ਇਸ ਨੂੰ ਢਾਉਣ ਦੀਆਂ ਹਦਾਇਤਾਂ ਪ੍ਰਾਪਤ ਕਰਕੇ ਪੁਲਿਸ ਵਿਭਾਗ ਤੋਂ ਮੌਕੇ 'ਤੇ ਅਮਨ ਕਾਨੂੰਨ ਦੀ ਸਥਿਤੀ ਨੂੰ ਕਾਇਮ ਰੱਖਣ ਲਈ ਮਦਦ ਲਈ ਗਈ ਸੀ। ਉਨ੍ਹਾਂ ਕਿਹਾ ਕਿ ਪੂਰੇ ਕਾਨੂੰਨੀ ਤਰੀਕੇ ਦੀ ਪਾਲਣਾ ਕਰਦਿਆਂ ਇਸ ਗੈਰ ਕਾਨੂੰਨੀ ਇਮਾਰਤ ਨੂੰ ਅੱਜ ਢਾਹਿਆ ਗਿਆ। ਇਸ ਮਾਮਲੇ ਵਿੱਚ ਸ੍ਰੀ ਮਨਮੀਤ ਢਿੱਲੋਂ ਐੱਸ.ਪੀ ਡੀ ਨੇ ਦੱਸਿਆ ਕਿ ਗੌਰੀ ਰਾਣੀ ਪਤਨੀ ਦੀਸ਼ਾ ਤੇ ਨਸ਼ਾ ਤਸਕਰੀ ਦੇ 02 ਮੁਕੱਦਮੇ ਦਰਜ ਹਨ।

ਸ਼੍ਰੀ ਮਨਮੀਤ ਢਿੱਲੋਂ, ਐੱਸ.ਪੀ ਡੀ ਨੇ ਦੱਸਿਆ ਕਿ ਸ਼੍ਰੀ ਅਭਿਮੰਨਿਊ ਰਾਣਾ, ਆਈ.ਪੀ.ਐੱਸ, ਐੱਸ.ਐੱਸ.ਪੀ ਸ਼੍ਰੀ ਮੁਕਤਸਰ ਸਾਹਿਬ ਦੀਆਂ ਹਦਾਇਤਾਂ ਅਨੁਸਾਰ ਪੰਜਾਬ ਸਰਕਾਰ ਅਤੇ ਡੀ.ਜੀ.ਪੀ ਪੰਜਾਬ ਦੇ ਨਿਰਦੇਸ਼ਾਂ ਅਨੁਸਾਰ ਮਿਸ਼ਨ ਯੁੱਧ ਨਸ਼ਿਆਂ ਵਿਰੁੱਧ ਦੇ ਤਹਿਤ ਜ਼ਿਲ੍ਹੇ ਵਿੱਚ ਵਿਆਪਕ ਪੱਧਰ ਤੇ ਕਾਰਵਾਈਆਂ ਕੀਤੀਆਂ ਜਾ ਰਹੀਆਂ ਹਨ। ਉਹਨਾਂ ਨੇ ਕਿਹਾ ਕਿ ਜੋ ਕੋਈ ਵੀ ਨਸ਼ੇ ਵੇਚ ਕੇ ਜਾਇਦਾਦ ਬਣਾਏਗਾ ਉਸ ਨੂੰ ਕੰਪੀਟੈਂਟ ਅਥੋਰਿਟੀ ਦਿੱਲੀ ਤੋਂ ਅਟੈਚ ਕਰਵਾਇਆ ਜਾਵੇਗਾ। ਉਹਨਾਂ ਨੇ ਇਸ ਮੌਕੇ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਜੇਕਰ ਕੋਈ ਨਸ਼ੇ ਵੇਚਦਾ ਹੈ ਤਾਂ ਇਸ ਦੀ ਸੂਚਨਾ ਪੁਲਿਸ ਨੂੰ ਨਿਡਰ ਹੋ ਕੇ ਦਿੱਤੀ ਜਾਵੇ ਸੂਚਨਾ ਦੇਣ ਵਾਲੇ ਦੀ ਪਛਾਣ ਗੁਪਤ ਰੱਖਦੇ ਹੋਏ ਦੋਸ਼ੀਆਂ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ। ਇਸ ਮੌਕੇ ਸ. ਬਚਨ ਸਿੰਘ ਡੀ.ਐੱਸ.ਪੀ (ਸ਼੍ਰੀ ਮੁਕਤਸਰ ਸਾਹਿਬ), ਸ੍ਰੀ ਰਸ਼ਪਾਲ ਸਿੰਘ ਡੀ.ਐੱਸ.ਪੀ ਡੀ. ਸ੍ਰੀ ਰਾਜੇਸ਼ ਠਾਕੁਰ ਡੀ.ਐੱਸ.ਪੀ (H&F) ਇੰਸਪੈੱਕਟਰ ਜਸਕਰਨਦੀਪ ਸਿੰਘ ਮੁੱਖ ਅਫਸਰ ਥਾਣਾ ਸਿਟੀ ਸ੍ਰੀ ਮੁਕਤਸਰ ਸਾਹਿਬ ਅਤੇ ਸਿਵਲ ਪ੍ਰਸ਼ਾਸਨ ਵੀ ਹਾਜ਼ਿਰ ਸੀ।

Author : Malout Live