ਸਾਫ-ਸਫਾਈ ਰੱਖਣ ਨਾਲ ਅਸੀਂ ਬਹੁਤ ਸਾਰੀਆਂ ਬੀਮਾਰੀਆਂ ਤੋਂ ਬਚ ਸਕਦੇ ਹਾਂ ਅਤੇ ਤੰਦਰੁਸਤ ਰਹਿ ਸਕਦੇ- ਡਾ. ਜਗਦੀਪ ਚਾਵਲਾ ਸਿਵਲ ਸਰਜਨ
ਇਸ ਮੁਹਿੰਮ ਦੀ ਸ਼ੁਰੂਆਤ ਡਾ. ਜਗਦੀਪ ਚਾਵਲਾ ਸਿਵਲ ਸਰਜਨ ਸ਼੍ਰੀ ਮੁਕਤਸਰ ਸਾਹਿਬ ਵੱਲੋਂ ਦਫ਼ਤਰ ਸਿਵਲ ਸਰਜਨ ਤੋਂ ਖੁੱਦ ਸਫਾਈ ਅਭਿਆਨ ਵਿੱਚ ਭਾਗ ਲੈ ਕੇ ਕੀਤੀ ਗਈ।
ਮਲੋਟ (ਸ਼੍ਰੀ ਮੁਕਤਸਰ ਸਾਹਿਬ) : ਪੰਜਾਬ ਸਰਕਾਰ ਵੱਲੋਂ ਸਵੱਛ ਭਾਰਤ ਮੁਹਿੰਮ 17 ਸਤੰਬਰ ਤੋਂ 1 ਅਕਤੂਬਰ ਤੱਕ ਚਲਾਈ ਜਾ ਰਹੀ ਹੈ। ਜਿਸ ਤਹਿਤ ਸਿਹਤ ਵਿਭਾਗ ਵੱਲੋਂ ਸਿਹਤ ਸੰਸਥਾਵਾਂ ਨੂੰ ਸਾਫ ਰੱਖਣ ਲਈ ਸਵੱਛਤਾ ਮੁਹਿੰਮ ਸ਼ੁਰੂ ਕੀਤੀ ਗਈ ਹੈ। ਇਸ ਮੁਹਿੰਮ ਦੀ ਸ਼ੁਰੂਆਤ ਡਾ. ਜਗਦੀਪ ਚਾਵਲਾ ਸਿਵਲ ਸਰਜਨ ਸ਼੍ਰੀ ਮੁਕਤਸਰ ਸਾਹਿਬ ਵੱਲੋਂ ਦਫ਼ਤਰ ਸਿਵਲ ਸਰਜਨ ਤੋਂ ਖੁੱਦ ਸਫਾਈ ਅਭਿਆਨ ਵਿੱਚ ਭਾਗ ਲੈ ਕੇ ਕੀਤੀ ਗਈ। ਇਸ ਮੌਕੇ ਉਨ੍ਹਾਂ ਕਿਹਾ ਕਿ ਹਰ ਸਾਲ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਦਾ ਜਨਮ ਦਿਨ ਸਵੱਛਤਾ ਦਿਵਸ ਵਜੋਂ ਮਨਾਇਆ ਜਾਂਦਾ ਹੈ।
ਇਸ ਸੰਬੰਧ ਵਿੱਚ ਜਿਲ੍ਹਾ ਸਿਹਤ ਵਿਭਾਗ ਵੱਲੋਂ ਸਵੱਛਤਾ ਮਹਿੰਮ 17/09/2024 ਤੋਂ 01/10/2024 ਤੱਕ ਚਲਾਈ ਜਾ ਰਹੀ ਹੈ। ਜਿਸ ਦੌਰਾਨ ਜਿਲ੍ਹੇ ਦੀਆਂ ਸਾਰੀਆਂ ਸਿਹਤ ਸੰਸਥਾਵਾਂ ਵਿੱਚ ਇਹ ਮੁਹਿੰਮ ਚਲਾ ਕੇ ਵਿਸ਼ੇਸ਼ ਸਫਾਈ ਕਰਵਾਈ ਜਾ ਰਹੀ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਸਾਨੂੰ ਸਾਰਿਆਂ ਨੂੰ ਸਵੱਛਤਾ ਮੁਹਿੰਮ ਨਾਲ ਜੁੜਨਾ ਚਾਹੀਦਾ ਹੈ ਅਤੇ ਆਪਣੇ ਘਰਾਂ ਦੀ, ਦਫ਼ਤਰਾਂ ਦੀ ਅਤੇ ਆਲੇ-ਦੁਆਲੇ ਦੀ ਸਾਫ-ਸਫਾਈ ਵਿੱਚ ਯੋਗਦਾਨ ਪਾਉਣਾ ਚਾਹੀਦਾ ਹੈ। ਇਸ ਮੌਕੇ ਦਫ਼ਤਰ ਸਿਵਲ ਸਰਜਨ ਸ਼੍ਰੀ ਮੁਕਤਸਰ ਸਾਹਿਬ ਵਿੱਚ ਸਾਰੀਆਂ ਬਰਾਚਾਂ ਵਿੱਚ ਅਤੇ ਖਾਲੀ ਪਏ ਏਰੀਏ ਵਿੱਚ ਵਿਸ਼ੇਸ਼ ਮੁਹਿੰਮ ਚਲਾ ਕੇ ਸਫਾਈ ਕੀਤੀ ਗਈ। ਇਸ ਮੌਕੇ ਡਾ. ਪ੍ਰਭਜੀਤ ਸਿੰਘ ਸਹਾਇਕ ਸਿਵਲ ਸਰਜਨ, ਡਾ. ਦੁਪਿੰਦਰ ਕੁਾਮਰ ਜਿਲ੍ਹਾ ਸਿਹਤ ਅਫ਼ਸਰ, ਡਾ. ਹਰਕੀਰਤਨ ਸਿੰਘ ਜਿਲ਼੍ਹਾ ਐਪੀਡੀਮੋਲੋਜਿਸਟ, ਸੁਖਮੰਦਰ ਸਿੰਘ ਜਿਲ੍ਹਾ ਮਾਸ ਮੀਡੀਆ ਅਫਸਰ, ਭਗਵਾਨ ਦਾਸ, ਲਾਲ ਚੰਦ ਜਿਲ੍ਹਾ ਸਿਹਤ ਇੰਸਪੈਕਟਰ, ਭੁਪਿੰਦਰ ਸਿੰਘ ਸਟੈਨੋ, ਮਨਦੀਪ ਭੰਡਾਰੀ, ਸੰਤ ਰਾਮ ਅਤੇ ਰਾਜ ਕੁਮਾਰ ਆਦਿ ਹਾਜ਼ਿਰ ਸਨ।
Author : Malout Live