ਕਣਕ ਦੇ ਭਾਅ 'ਚ ਮਾਮੂਲੀ ਵਾਧਾ ਕਰਕੇ ਕੇਂਦਰ ਸਰਕਾਰ ਨੇ ਕਿਸਾਨਾਂ ਨਾਲ ਕੀਤਾ ਮਜ਼ਾਕ- ਜਰਨੈਲ ਸਿੰਘ ਸੰਧੂ (ਪ੍ਰਧਾਨ ਬਲਾਕ ਮਲੋਟ ਅਤੇ ਲੰਬੀ)
ਕਿਰਤੀ ਕਿਸਾਨ ਯੂਨੀਅਨ ਬਲਾਕ ਮਲੋਟ ਅਤੇ ਲੰਬੀ ਦੇ ਪ੍ਰਧਾਨ ਜਰਨੈਲ ਸਿੰਘ ਸੰਧੂ, ਇਕਬਾਲ ਸਿੰਘ ਢਿੱਲੋਂ ਸੀਨੀਅਰ ਮੀਤ ਪ੍ਰਧਾਨ, ਹਰਜਿੰਦਰ ਸਿੰਘ ਢਿੱਲੋਂ ਵਾਈਸ ਪ੍ਰਧਾਨ, ਗੁਰਚਰਨ ਸਿੰਘ ਬੁੱਟਰ ਜਰਨਲ ਸਕੱਤਰ ਅਤੇ ਜਸਦੇਵ ਸਿੰਘ ਸੰਧੂ ਸ਼ਹਿਰੀ ਪ੍ਰਧਾਨ ਇਕਾਈ ਮਲੋਟ ਨੇ ਇੱਕ ਸਾਂਝੇ ਬਿਆਨ ਰਾਹੀ ਕੇਂਦਰ ਸਰਕਾਰ ਵੱਲੋਂ ਕਣਕ ਦੇ ਭਾਅ ਵਿੱਚ ਸਿਰਫ਼ 25-/ਪ੍ਰਤੀ ਕੁਇੰਟਲ ਦਾ ਵਾਧਾ ਕਿਸਾਨਾਂ ਨਾਲ ਮਜ਼ਾਕ ਕੀਤਾ ਹੈ।
ਮਲੋਟ (ਸ਼੍ਰੀ ਮੁਕਤਸਰ ਸਾਹਿਬ) : ਕਿਰਤੀ ਕਿਸਾਨ ਯੂਨੀਅਨ ਬਲਾਕ ਮਲੋਟ ਅਤੇ ਲੰਬੀ ਦੇ ਪ੍ਰਧਾਨ ਜਰਨੈਲ ਸਿੰਘ ਸੰਧੂ, ਇਕਬਾਲ ਸਿੰਘ ਢਿੱਲੋਂ ਸੀਨੀਅਰ ਮੀਤ ਪ੍ਰਧਾਨ, ਹਰਜਿੰਦਰ ਸਿੰਘ ਢਿੱਲੋਂ ਵਾਈਸ ਪ੍ਰਧਾਨ, ਗੁਰਚਰਨ ਸਿੰਘ ਬੁੱਟਰ ਜਰਨਲ ਸਕੱਤਰ ਅਤੇ ਜਸਦੇਵ ਸਿੰਘ ਸੰਧੂ ਸ਼ਹਿਰੀ ਪ੍ਰਧਾਨ ਇਕਾਈ ਮਲੋਟ ਨੇ ਇੱਕ ਸਾਂਝੇ ਬਿਆਨ ਰਾਹੀ ਕੇਂਦਰ ਸਰਕਾਰ ਵੱਲੋਂ ਕਣਕ ਦੇ ਭਾਅ ਵਿੱਚ ਸਿਰਫ਼ 25-/ਪ੍ਰਤੀ ਕੁਇੰਟਲ ਦਾ ਵਾਧਾ ਕਿਸਾਨਾਂ ਨਾਲ ਮਜ਼ਾਕ ਕੀਤਾ ਹੈ। ਉਨ੍ਹਾਂ ਕਿਹਾ ਕਿ ਕਿਸਾਨ ਪਹਿਲਾਂ ਹੀ ਖੇਤੀ ਲਾਗਤਾਂ ਵੱਧਣ ਕਾਰਣ ਆਰਥਿਕ ਮੁਸ਼ਕਿਲਾਂ ਦਾ ਸਾਹਮਣਾ ਕਰ ਰਹੇ ਹਨ ਅਤੇ ਫ਼ਸਲ ਦੇ ਭਾਅ ਵਿੱਚ ਕੀਤਾ ਗਿਆ ਮਾਮੂਲੀ ਵਾਧਾ ਕਿਸਾਨ ਨੂੰ ਕੋਈ ਵੱਡੀ ਰਾਹਤ ਨਹੀਂ ਦਿੰਦਾ।
ਉਨ੍ਹਾਂ ਨੇ ਕਣਕ ਦੇ ਸਮਰਥਨ ਮੁੱਲ 'ਚ ਨਿਗੂਣੇ ਵਾਧੇ ਨੂੰ ਮੁੱਢੋਂ ਰੱਦ ਕੀਤਾ ਕਿਸਾਨ ਆਗੂਆਂ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਐਮ.ਐੱਸ.ਪੀ ਵਿੱਚ ਵਾਧਾ ਕਿਸਾਨਾਂ ਦੀਆਂ ਉਮੀਦਾਂ ਦੇ ਮੁਕਾਬਲੇ ਨਾਕਾਫ਼ੀ ਹੈ ਤੇ ਇਸ ਨਾਲ ਕਿਸਾਨਾਂ ਦੀਆਂ ਆਰਥਿਕ ਮੁਸ਼ਕਿਲਾਂ ਦੂਰ ਨਹੀਂ ਹੋਣਗੀਆਂ। ਉਨ੍ਹਾਂ ਕਿਹਾ ਕਿ ਕਿਸਾਨਾਂ ਦੀ ਆਮਦਨ ਦੁੱਗਨੀ ਕਰਨ ਦੇ ਵੱਡੇ-ਵੱਡੇ ਤੇ ਵੱਡੇ ਪੱਧਰ ਤੇ ਆਰਥਿਕ ਸਹੂਲਤਾਂ ਦੇਣ ਵਾਲੀ ਕੇਂਦਰ ਸਰਕਾਰ ਵਲੋਂ ਫ਼ਸਲ ਦੇ ਭਾਅ ਵਿੱਚ ਮਾਮੂਲੀ ਵਾਧਾ ਕਰਕੇ ਕਿਸਾਨਾਂ ਦੀਆਂ ਮੁਸ਼ਕਿਲਾਂ ਦਾ ਮਜ਼ਾਕ ਉਡਾਇਆ ਗਿਆ ਹੈ।
Author : Malout Live



