ਸ਼੍ਰੀ ਮੁਕਤਸਰ ਸਾਹਿਬ ਪੁਲਿਸ ਵੱਲੋਂ ਚਾਰ ਸਬ-ਡਿਵੀਜ਼ਨਾਂ ਵਿੱਚ ਇਕਸਾਰ ਚਲਾਇਆ ਗਿਆ CASO ਆਪ੍ਰੇਸ਼ਨ

ਸ਼੍ਰੀ ਮੁਕਤਸਰ ਸਾਹਿਬ, ਮਲੋਟ, ਗਿੱਦੜਬਾਹਾ ਅਤੇ ਲੰਬੀ ਦੀਆਂ ਸਬ-ਡਿਵੀਜ਼ਨਾਂ ਵਿੱਚ ਕਰੀਬ 350 ਪੁਲਿਸ ਮੁਲਾਜ਼ਮਾਂ ਦੀ ਤਾਇਨਾਤੀ ਹੇਠ ਇਕਸਾਰ CASO ਆਪ੍ਰੇਸ਼ਨ ਚਲਾਇਆ ਗਿਆ। ਇਸ ਦੌਰਾਨ ਨਾਕਾਬੰਦੀ ਕਰਕੇ ਸੀਲ ਕੀਤੇ ਗਏ ਰਸਤੇ ਉੱਤੇ ਸ਼ੱਕੀ ਵਿਅਕਤੀਆਂ ਦੀ PAIS ਐਪ ਰਾਹੀਂ ਜਾਂਚ ਕੀਤੀ ਗਈ। ਇਸ ਦੌਰਾਨ ਡਰੋਨ ਕੈਮਰਿਆਂ ਰਾਹੀਂ ਵੀ ਨਿਗਰਾਨੀ ਕੀਤੀ ਗਈ।

ਮਲੋਟ (ਸ਼੍ਰੀ ਮੁਕਤਸਰ ਸਾਹਿਬ) : ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ਯੁੱਧ ਨਸ਼ਿਆਂ ਵਿਰੁੱਧਮੁਹਿੰਮ ਤਹਿਤ ਡਾ. ਅਖਿਲ ਚੌਧਰੀ ਆਈ.ਪੀ.ਐ ਐੱਸ.ਐੱਸ.ਪੀ ਸ਼੍ਰੀ ਮੁਕਤਸਰ ਸਾਹਿਬ ਦੀ ਅਗਵਾਈ ਹੇਠ ਜਿਲ੍ਹੇ ਵਿੱਚ ਵਿਸ਼ਾਲ ਪੱਧਰ ਤੇ CASO ਆਪ੍ਰੇਸ਼ਨ ਚਲਾਇਆ ਗਿਆ। ਇਹ ਆਪ੍ਰੇਸ਼ਨ ਇੱਕੋ ਸਮੇਂ ਤੇ ਸ਼੍ਰੀ ਮੁਕਤਸਰ ਸਾਹਿਬ, ਮਲੋਟ, ਗਿੱਦੜਬਾਹਾ ਅਤੇ ਲੰਬੀ ਦੀਆਂ ਸਬ-ਡਿਵੀਜ਼ਨਾਂ ਵਿੱਚ ਕਰੀਬ 350 ਪੁਲਿਸ ਮੁਲਾਜ਼ਮਾਂ ਦੀ ਤਾਇਨਾਤੀ ਹੇਠ ਚਲਾਇਆ ਗਿਆ। ਇਸ਼ ਦੌਰਾਨ ਕੁੱਲ 16 ਸ਼ੱਕੀ ਥਾਵਾਂ ਤੇ ਪੁਲਿਸ ਟੀਮਾਂ ਵੱਲੋਂ ਨਾਕਾਬੰਦੀ ਕੀਤੀ ਗਈ।

ਮੁੱਖ ਥਾਵਾਂ ਵਿੱਚ ਐਸ.ਪੀ (D) ਮਨਮੀਤ ਸਿੰਘ ਢਿੱਲੋਂ, ਡੀ.ਐੱਸ.ਪੀ (ਮਲੋਟ) ਇਕਬਾਲ ਸਿੰਘ, ਡੀ.ਐੱਸ.ਪੀ (ਲੰਬੀ) ਜਸਪਾਲ ਸਿੰਘ, ਡੀ.ਐੱਸ.ਪੀ (ਗਿੱਦੜਬਾਹਾ) ਅਵਤਾਰ ਸਿੰਘ ਅਤੇ ਡੀ.ਐੱਸ.ਪੀ  ਨਵੀਨ ਕੁਮਾਰ ਦੀ ਅਗਵਾਈ ਹੇਠ ਵੱਖ-ਵੱਖ ਟੀਮਾਂ ਨੇ ਕਈ ਸ਼ੱਕੀ ਇਲਾਕਿਆਂ ਵਿੱਚ ਸਰਚ ਆਪ੍ਰੇਸ਼ਨ ਚਲਾਇਆ। ਇਸ ਦੌਰਾਨ ਨਾਕਾਬੰਦੀ ਕਰਕੇ ਸੀਲ ਕੀਤੇ ਗਏ ਰਸਤੇ ਉੱਤੇ ਸ਼ੱਕੀ ਵਿਅਕਤੀਆਂ ਦੀ PAIS ਐਪ ਰਾਹੀਂ ਜਾਂਚ ਕੀਤੀ ਗਈ। ਇਸ ਦੌਰਾਨ ਡਰੋਨ ਕੈਮਰਿਆਂ ਰਾਹੀਂ ਵੀ ਨਿਗਰਾਨੀ ਕੀਤੀ ਗਈ ਐੱਸ.ਐੱਸ.ਪੀ ਸ਼੍ਰੀ ਮੁਕਤਸਰ ਸਾਹਿਬ ਨੇ ਕਿਹਾ ਕਿ ਨਸ਼ਾ ਤਸਕਰਾਂ ਖ਼ਿਲਾਫ਼ ਇਹ ਜੰਗ ਨਿਰੰਤਰ ਜਾਰੀ ਰਹੇਗੀ ਅਤੇ ਕਿਸੇ ਵੀ ਨਸ਼ਾ ਤਸਕਰ ਨੂੰ ਬਖ਼ਸ਼ਿਆ ਨਹੀਂ ਜਾਵੇਗਾ।

Author : Malout Live