CBSE ਨੇ 10ਵੀਂ ਅਤੇ 12ਵੀਂ ਦੀ ਬੋਰਡ ਪ੍ਰੀਖਿਆਵਾਂ ਦੀ ਅੰਤਿਮ ਡੇਟਸ਼ੀਟ ਕੀਤੀ ਜਾਰੀ

ਕੇਂਦਰੀ ਸੈਕੰਡਰੀ ਸਿੱਖਿਆ ਬੋਰਡ (CBSE) ਨੇ 2026 ਦੀਆਂ ਬੋਰਡ ਪ੍ਰੀਖਿਆਵਾਂ ਦੀ ਅੰਤਿਮ ਡੇਟਸ਼ੀਟ ਜਾਰੀ ਕਰ ਦਿੱਤੀ ਹੈ। CBSE ਜਮਾਤ 10ਵੀਂ ਅਤੇ 12ਵੀਂ ਦੀਆਂ ਪ੍ਰੀਖਿਆਵਾਂ 17 ਫਰਵਰੀ 2026 ਤੋਂ ਸ਼ੁਰੂ ਹੋਣਗੀਆਂ। 10ਵੀਂ ਜਮਾਤ ਦੀਆਂ ਪ੍ਰੀਖਿਆਵਾਂ 17 ਫਰਵਰੀ ਤੋਂ 10 ਮਾਰਚ 2026 ਤੱਕ ਚੱਲਣਗੀਆਂ ਅਤੇ 12ਵੀਂ ਜਮਾਤ ਦੀਆਂ ਪ੍ਰੀਖਿਆਵਾਂ 17 ਫਰਵਰੀ ਤੋਂ 9 ਅਪ੍ਰੈਲ 2026 ਤੱਕ ਚੱਲਣਗੀਆਂ।

ਮਲੋਟ (ਪੰਜਾਬ) : ਕੇਂਦਰੀ ਸੈਕੰਡਰੀ ਸਿੱਖਿਆ ਬੋਰਡ (CBSE) ਨੇ 2026 ਦੀਆਂ ਬੋਰਡ ਪ੍ਰੀਖਿਆਵਾਂ ਦੀ ਅੰਤਿਮ ਡੇਟਸ਼ੀਟ ਜਾਰੀ ਕਰ ਦਿੱਤੀ ਹੈ। CBSE ਜਮਾਤ 10ਵੀਂ ਅਤੇ 12ਵੀਂ ਦੀਆਂ ਪ੍ਰੀਖਿਆਵਾਂ 17 ਫਰਵਰੀ 2026 ਤੋਂ ਸ਼ੁਰੂ ਹੋਣਗੀਆਂ। 10ਵੀਂ ਜਮਾਤ ਦੀਆਂ ਪ੍ਰੀਖਿਆਵਾਂ 17 ਫਰਵਰੀ ਤੋਂ 10 ਮਾਰਚ 2026 ਤੱਕ ਚੱਲਣਗੀਆਂ ਅਤੇ 12ਵੀਂ ਜਮਾਤ ਦੀਆਂ ਪ੍ਰੀਖਿਆਵਾਂ 17 ਫਰਵਰੀ ਤੋਂ 9 ਅਪ੍ਰੈਲ 2026 ਤੱਕ ਚੱਲਣਗੀਆਂ। ਸਾਰੀਆਂ ਪ੍ਰੀਖਿਆਵਾਂ ਸਵੇਰੇ 10:30 ਵਜੇ ਤੋਂ ਦੁਪਹਿਰ 12:30 ਵਜੇ ਜਾਂ ਦੁਪਹਿਰ 1:30 ਵਜੇ ਤੱਕ ਹੋਣਗੀਆਂ।

ਇਸ ਦਾ ਸਮਾਂ ਵਿਸ਼ੇ ਅਨੁਸਾਰ ਨਿਰਧਾਰਿਤ ਕੀਤਾ ਜਾਵੇਗਾ। CBSE ਨੇ ਐਲਾਨ ਕੀਤਾ ਹੈ ਕਿ 2026 ਸੈਸ਼ਨ ਤੋਂ 10ਵੀਂ ਜਮਾਤ ਦੀਆਂ ਬੋਰਡ ਪ੍ਰੀਖਿਆਵਾਂ ਸਾਲ ਵਿੱਚ ਦੋ ਵਾਰ ਹੋਣਗੀਆਂ ਜਿਵੇਂ ਕਿ ਨਵੀਂ ਸਿੱਖਿਆ ਨੀਤੀ (NEP 2020) ਵਿੱਚ ਸਿਫ਼ਾਰਿਸ਼ ਕੀਤੀ ਗਈ ਹੈ। ਬੋਰਡ ਨੇ ਸਭ ਤੋਂ ਪਹਿਲਾਂ 24 ਸਤੰਬਰ 2025 ਨੂੰ ਇੱਕ ਅਸਥਾਈ ਡੇਟਸ਼ੀਟ ਜਾਰੀ ਕੀਤੀ ਤਾਂ ਜੋ ਵਿਦਿਆਰਥੀਆਂ ਅਤੇ ਸਕੂਲਾਂ ਨੂੰ ਪਹਿਲਾਂ ਤੋਂ ਤਿਆਰੀ ਕਰਨ ਦੀ ਆਗਿਆ ਦਿੱਤੀ ਜਾ ਸਕੇ। ਹੁਣ ਜਦੋਂ ਸਾਰੇ ਸਕੂਲਾਂ ਨੇ ਆਪਣੇ ਵਿਸ਼ਿਆਂ ਦੇ ਸੁਮੇਲ ਦਾ ਡੇਟਾ ਭੇਜ ਦਿੱਤਾ ਹੈ ਤਾਂ ਪ੍ਰੀਖਿਆ ਤੋਂ 110 ਦਿਨ ਪਹਿਲਾਂ ਅੰਤਿਮ ਡੇਟਸ਼ੀਟ ਜਾਰੀ ਕਰ ਦਿੱਤੀ ਗਈ ਹੈ।

Author : Malout Live