ਸੀ.ਜੀ.ਐਮ ਕਾਲਜ ਮੋਹਲਾਂ ਦਾ ਬੀ.ਏ (Fyup) ਭਾਗ ਪਹਿਲਾ ਦੇ ਸਮੈਸਟਰ (ਪਹਿਲਾ) ਦਾ ਨਤੀਜਾ ਰਿਹਾ ਸ਼ਾਨਦਾਰ
ਸੀ.ਜੀ.ਐਮ ਕਾਲਜ ਮੋਹਲਾਂ ਦੇ ਵਿਦਿਆਰਥੀਆਂ ਨੇ ਦਸੰਬਰ 2025 ਦੀ ਪ੍ਰੀਖਿਆਵਾਂ ਵਿੱਚ ਬੀ.ਏ (Fyup) ਭਾਗ ਪਹਿਲਾ ਦੇ ਸਮੈਸਟਰ (ਪਹਿਲਾ) ਦੇ ਨਤੀਜਿਆਂ ਵਿੱਚ ਸ਼ਾਨਦਾਰ ਪੁਜੀਸ਼ਨਾ ਹਾਸਿਲ ਕੀਤੀਆਂ ਹਨ। ਕਾਲਜ ਚੇਅਰਮੈਨ ਸਤਪਾਲ ਮੋਹਲਾਂ ਨੇ ਅਜਿਹਾ ਸ਼ਾਨਦਾਰ ਨਤੀਜਾ ਆਉਣ ਤੇ ਸਮੂਹ ਕਾਲਜ ਸਟਾਫ ਤੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ।
ਮਲੋਟ (ਸ਼੍ਰੀ ਮੁਕਤਸਰ ਸਾਹਿਬ) : ਸੀ.ਜੀ.ਐਮ ਕਾਲਜ ਮੋਹਲਾਂ ਦੇ ਵਿਦਿਆਰਥੀਆਂ ਨੇ ਦਸੰਬਰ 2025 ਦੀ ਪ੍ਰੀਖਿਆਵਾਂ ਵਿੱਚ ਬੀ.ਏ (Fyup) ਭਾਗ ਪਹਿਲਾ ਦੇ ਸਮੈਸਟਰ (ਪਹਿਲਾ) ਦੇ ਨਤੀਜਿਆਂ ਵਿੱਚ ਸ਼ਾਨਦਾਰ ਪੁਜੀਸ਼ਨਾ ਹਾਸਿਲ ਕੀਤੀਆਂ ਹਨ। ਕਾਲਜ ਦੀ ਵਿਦਿਆਰਥਣ ਸੁਸ਼ੀਲਾ ਦੇਵੀ (7.67) ਅੰਕ ਪ੍ਰਾਪਤ ਕਰਕੇ ਪਹਿਲਾ ਸਥਾਨ, ਰਮਨਦੀਪ ਕੌਰ (7.50) ਅੰਕ ਪ੍ਰਾਪਤ ਕਰਕੇ ਦੂਸਰਾ ਸਥਾਨ, ਅਤੇ ਸ਼ਿਲਪਾ ਰਾਣੀ (7.46) ਅੰਕ ਪ੍ਰਾਪਤ ਕਰਕੇ ਤੀਸਰਾ ਸਥਾਨ ਹਾਸਿਲ ਕੀਤਾ ਹੈ। ਇਹ ਸ਼ਾਨਦਾਰ ਨਤੀਜਾ ਅਧਿਆਪਕਾਂ ਦੀ ਮਿਹਨਤ ਸਦਕਾ ਆਇਆ ਹੈ।
ਕਾਲਜ ਚੇਅਰਮੈਨ ਸਤਪਾਲ ਮੋਹਲਾਂ ਨੇ ਅਜਿਹਾ ਸ਼ਾਨਦਾਰ ਨਤੀਜਾ ਆਉਣ ਤੇ ਸਮੂਹ ਕਾਲਜ ਸਟਾਫ ਤੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ। ਪ੍ਰਿੰਸੀਪਲ ਡਾਕਟਰ ਬਲਜੀਤ ਸਿੰਘ ਨੇ ਵਿਦਿਆਰਥੀਆਂ ਨੂੰ ਅਜਿਹੇ ਚੰਗੇ ਨਤੀਜੇ ਲਿਆਉਣ ਲਈ ਪ੍ਰੇਰਿਆ। ਮੈਨੇਜ਼ਮੈਂਟ ਕਮੇਟੀ ਮੈਂਬਰ ਨਵਜੀਤ ਮੋਹਲਾਂ, ਜਗਤਾਰ ਬਰਾੜ, ਰਾਜ ਕੁਮਾਰ ਜੀ ਨੇ ਕਿਹਾ ਕਿ ਸਾਡੇ ਕਾਲਜ ਦਾ ਬੀ.ਏ (Fyup) ਭਾਗ ਪਹਿਲਾ ਦੇ ਸਮੈਸਟਰ (ਪਹਿਲਾ) ਦਾ ਨਤੀਜਾ ਬਹੁਤ ਸ਼ਾਨਦਾਰ ਰਿਹਾ ਹੈ ਕਿ ਸਾਡੇ ਲਈ ਬਹੁਤ ਮਾਣ ਵਾਲੀ ਗੱਲ ਹੈ।
Author : Malout Live



