ਸੀ.ਜੀ.ਐਮ ਕਾਲਜ ਮੋਹਲਾਂ ਦਾ ਐਮ.ਏ- ਸਮਾਜ ਸ਼ਾਸਤਰ ਦੇ ਤੀਜੇ ਸਮੈਸਟਰ ਦਾ ਨਤੀਜਾ ਰਿਹਾ ਸ਼ਾਨਦਾਰ
ਸੀ.ਜੀ.ਐਮ ਕਾਲਜ ਮੋਹਲਾਂ ਦੇ ਵਿਦਿਆਰਥੀਆਂ ਨੇ ਦਸੰਬਰ 2025 ਦੀ ਪ੍ਰੀਖਿਆਵਾਂ ਵਿੱਚ ਐਮ.ਏ- ਸਮਾਜ ਸ਼ਾਸਤਰ ਦੇ ਤੀਜੇ ਸਮੈਸਟਰ ਦੇ ਨਤੀਜਿਆਂ ਵਿੱਚ ਸ਼ਾਨਦਾਰ ਪੁਜੀਸ਼ਨਾਂ ਹਾਸਿਲ ਕੀਤੀਆਂ ਹਨ। ਕਾਲਜ ਚੇਅਰਮੈਨ ਸਤਪਾਲ ਮੋਹਲਾਂ ਨੇ ਅਜਿਹਾ ਸ਼ਾਨਦਾਰ ਨਤੀਜਾ ਆਉਣ ਤੇ ਸਮੂਹ ਕਾਲਜ ਸਟਾਫ ਤੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ। ਪ੍ਰਿੰਸੀਪਲ ਡਾ ਬਲਜੀਤ ਸਿੰਘ ਨੇ ਵਿਦਿਆਰਥੀਆਂ ਨੂੰ ਅਜਿਹੇ ਚੰਗੇ ਨਤੀਜੇ ਲਿਆਉਣ ਲਈ ਪ੍ਰੇਰਿਆ ਅਤੇ ਇਸ ਦਾ ਸਿਹਰਾ ਸਮਾਜ ਸ਼ਾਸਤਰ ਵਿਭਾਗ ਦੇ ਅਧਿਆਪਕਾਂ ਨੂੰ ਜਾਂਦਾ ਹੈ।
ਮਲੋਟ (ਸ਼੍ਰੀ ਮੁਕਤਸਰ ਸਾਹਿਬ) : ਸੀ.ਜੀ.ਐਮ ਕਾਲਜ ਮੋਹਲਾਂ ਦੇ ਵਿਦਿਆਰਥੀਆਂ ਨੇ ਦਸੰਬਰ 2025 ਦੀ ਪ੍ਰੀਖਿਆਵਾਂ ਵਿੱਚ ਐਮ.ਏ- ਸਮਾਜ ਸ਼ਾਸਤਰ ਦੇ ਤੀਜੇ ਸਮੈਸਟਰ ਦੇ ਨਤੀਜਿਆਂ ਵਿੱਚ ਸ਼ਾਨਦਾਰ ਪੁਜੀਸ਼ਨਾਂ ਹਾਸਿਲ ਕੀਤੀਆਂ ਹਨ। ਕਾਲਜ ਦੇ ਵਿਦਿਆਰਥੀ ਪਰਵਿੰਦਰ ਸਿੰਘ ਨੇ 71.50% ਅੰਕਾਂ ਨਾਲ ਪਹਿਲਾ ਸਥਾਨ, ਦੂਜੇ ਸਥਾਨ ਤੇ ਸਿਮਰਨਜੀਤ ਕੌਰ ਨੇ 68% ਅੰਕ ਪ੍ਰਾਪਤ ਕੀਤੇ ਅਤੇ ਕਿਰਨਦੀਪ ਕੌਰ ਨੇ 67.75% ਅੰਕ ਪ੍ਰਾਪਤ ਕਰਕੇ ਤੀਸਰਾ ਸਥਾਨ ਹਾਸਿਲ ਕੀਤਾ ਹੈ। ਇਹ ਸ਼ਾਨਦਾਰ ਨਤੀਜਾ ਅਧਿਆਪਕਾਂ ਦੀ ਮਿਹਨਤ ਸਦਕਾ ਆਇਆ ਹੈ।
ਕਾਲਜ ਚੇਅਰਮੈਨ ਸਤਪਾਲ ਮੋਹਲਾਂ ਨੇ ਅਜਿਹਾ ਸ਼ਾਨਦਾਰ ਨਤੀਜਾ ਆਉਣ ਤੇ ਸਮੂਹ ਕਾਲਜ ਸਟਾਫ ਤੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ। ਪ੍ਰਿੰਸੀਪਲ ਡਾ ਬਲਜੀਤ ਸਿੰਘ ਨੇ ਵਿਦਿਆਰਥੀਆਂ ਨੂੰ ਅਜਿਹੇ ਚੰਗੇ ਨਤੀਜੇ ਲਿਆਉਣ ਲਈ ਪ੍ਰੇਰਿਆ ਅਤੇ ਇਸ ਦਾ ਸਿਹਰਾ ਸਮਾਜ ਸ਼ਾਸਤਰ ਵਿਭਾਗ ਦੇ ਅਧਿਆਪਕਾਂ ਨੂੰ ਜਾਂਦਾ ਹੈ। ਮੈਨੇਜਮੈਂਟ ਕਮੇਟੀ ਮੈਂਬਰ ਨਵਜੀਤ ਮੋਹਲਾਂ, ਜਗਤਾਰ ਬਰਾੜ, ਰਾਜ ਕੁਮਾਰ ਨੇ ਕਿਹਾ ਕਿ ਸਾਡੇ ਕਾਲਜ ਦਾ ਐਮ.ਏ- ਸਮਾਜ ਸ਼ਾਸਤਰ (ਤੀਜੇ ਸਮੈਸਟਰ) ਦਾ ਨਤੀਜਾ ਬਹੁਤ ਸ਼ਾਨਦਾਰ ਰਿਹਾ ਹੈ ਸਾਡੇ ਲਈ ਬਹੁਤ ਮਾਣ ਵਾਲੀ ਗੱਲ ਹੈ। ਇਸ ਸ਼ਾਨਦਾਰ ਨਤੀਜੇ ਦਾ ਸਿਹਰਾ ਪ੍ਰੋਫ਼ੈਸਰ ਈਸ਼ਾ, ਪ੍ਰੋਫ਼ੈਸਰ ਪਵਨਦੀਪ ਕੌਰ ਅਤੇ ਪ੍ਰੋਫ਼ੈਸਰ ਜਰਮਨਬੀਰ ਸਿੰਘ ਨੂੰ ਜਾਂਦਾ ਹੈ।
Author : Malout Live



