ਸੀ.ਜੀ.ਐਮ ਕਾਲਜ ਮੋਹਲਾਂ ਨੇ ਯੂਥ ਫੈਸਟੀਵਲ ਵਿੱਚ ਮਾਰੀਆਂ ਮੱਲ੍ਹਾਂ
ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵੱਲੋਂ ਆਯੋਜਿਤ ਖੇਤਰੀ ਯੁਵਕ ਅਤੇ ਵਿਰਾਸਤੀ ਮੇਲੇ ਵਿੱਚ ਸੀ.ਜੀ.ਐਮ ਕਾਲਜ ਮੋਹਲਾਂ ਦੇ ਵਿਦਿਆਰਥੀਆਂ ਨੇ ਵੱਡੀਆਂ ਪ੍ਰਾਪਤੀਆਂ ਕਰਕੇ ਆਪਣਾ ਤੇ ਕਾਲਜ ਦਾ ਨਾਮ ਰੌਸ਼ਨ ਕੀਤਾ ਹੈ। ਸੀ.ਜੀ.ਐਮ ਕਾਲਜ ਦੇ ਚੇਅਰਮੈਨ ਸਤਪਾਲ ਮੋਹਲਾਂ ਨੇ ਕਿਹਾ ਕਿ ਸੱਭਿਆਚਾਰਕ ਗਤੀਵਿਧੀਆਂ ਅਕਾਦਮਿਕ ਸਿੱਖਿਆ ਦੇ ਨਾਲ-ਨਾਲ ਵਿਦਿਆਰਥੀਆਂ ਦੀ ਬਹੁਪੱਖੀ ਸਖ਼ਸ਼ੀਅਤ ਦੇ ਵਿਕਾਸ ਲਈ ਬਹੁਤ ਜ਼ਰੂਰੀ ਹਨ।
ਮਲੋਟ (ਸ਼੍ਰੀ ਮੁਕਤਸਰ ਸਾਹਿਬ) : ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵੱਲੋਂ ਆਯੋਜਿਤ ਖੇਤਰੀ ਯੁਵਕ ਅਤੇ ਵਿਰਾਸਤੀ ਮੇਲੇ ਵਿੱਚ ਸੀ.ਜੀ.ਐਮ ਕਾਲਜ ਮੋਹਲਾਂ ਦੇ ਵਿਦਿਆਰਥੀਆਂ ਨੇ ਵੱਡੀਆਂ ਪ੍ਰਾਪਤੀਆਂ ਕਰਕੇ ਆਪਣਾ ਤੇ ਕਾਲਜ ਦਾ ਨਾਮ ਰੌਸ਼ਨ ਕੀਤਾ ਹੈ। ਵੱਖ ਵੱਖ ਆਇਟਮਾਂ ਵਿੱਚ ਹਿੱਸਾ ਲੈਂਦੇ ਹੋਏ ਵਿਦਿਆਰਥੀਆਂ ਨੇ ਫੋਕ ਆਰਕੈਸਟਰਾ ਵਿੱਚ ਪਹਿਲਾ ਸਥਾਨ ਹਾਸਿਲ ਕੀਤਾ। ਇਸੇ ਤਰ੍ਹਾਂ ਹੀ ਵਾਰ ਗਾਇਨ ਮੁਕਾਬਲੇ ਵਿੱਚ ਵੀ ਪਹਿਲਾ ਸਥਾਨ ਹਾਸਿਲ ਕੀਤਾ। ਫੋਕ ਸਾਜ਼ ਸੁਰੰਗੀ ਵਿੱਚ ਗੁਰਬਖਸ਼ ਸਿੰਘ ਨੇ ਪਹਿਲਾ ਸਥਾਨ ਹਾਸਿਲ ਕੀਤਾ। ਲੋਕ ਗੀਤ ਵਿੱਚ ਮਹਿਕਪ੍ਰੀਤ ਕੌਰ ਨੇ ਦੂਸਰਾ ਸਥਾਨ ਹਾਸਿਲ ਕੀਤਾ। ਗਰੁੱਪ ਗੀਤ, ਗਜ਼ਲ, ਕਲੀ-ਗਾਇਨ ਅਤੇ ਰੱਸਾ-ਵੱਟਣਾ ਵਿੱਚ ਤੀਸਰਾ ਸਥਾਨ ਹਾਸਿਲ ਕਰਕੇ ਕਾਲਜ ਦਾ ਨਾਮ ਰੌਸ਼ਨ ਕੀਤਾ। ਇਸੇ ਤਰ੍ਹਾਂ ਹੀ ਵਿਅਕਤੀਗਤ ਇਨਾਮਾਂ ਵਿੱਚ ਵੀ ਫੋਕ ਆਰਕੈਸਟਰਾ ਵਿੱਚ ਗੁਰਵੀਰ ਸਿੰਘ ਨੇ ਪਹਿਲਾ ਅਤੇ ਗਰੁੱਪ ਗੀਤ ਵਿੱਚ ਬਾਦਸ਼ਾਹ ਖਾਨ ਨੇ ਦੂਸਰਾ ਸਥਾਨ ਹਾਸਿਲ ਕੀਤਾ।
ਸੀ.ਜੀ.ਐਮ ਕਾਲਜ ਦੇ ਚੇਅਰਮੈਨ ਸਤਪਾਲ ਮੋਹਲਾਂ ਨੇ ਕਿਹਾ ਕਿ ਸੱਭਿਆਚਾਰਕ ਗਤੀਵਿਧੀਆਂ ਅਕਾਦਮਿਕ ਸਿੱਖਿਆ ਦੇ ਨਾਲ-ਨਾਲ ਵਿਦਿਆਰਥੀਆਂ ਦੀ ਬਹੁਪੱਖੀ ਸਖ਼ਸ਼ੀਅਤ ਦੇ ਵਿਕਾਸ ਲਈ ਬਹੁਤ ਜ਼ਰੂਰੀ ਹਨ। ਪ੍ਰਿੰਸੀਪਲ ਡਾ. ਬਲਜੀਤ ਸਿੰਘ ਨੇ ਵਿਦਿਆਰਥੀਆਂ, ਉਨ੍ਹਾਂ ਦੇ ਮਾਪਿਆਂ ਅਤੇ ਅਗਵਾਈ ਕਰਨ ਵਾਲੇ ਅਧਿਆਪਕ ਪ੍ਰੋ. ਗਗਨਦੀਪ ਸਿੰਘ ਕਾਲਜ ਨੋਡਲ ਇੰਚਾਰਜ ਅਤੇ ਪ੍ਰੋ. ਗੁਰਨੇਕ ਸਿੰਘ ਸੰਗੀਤ ਇੰਚਾਰਜ ਨੂੰ ਵਧਾਈ ਦਿੱਤੀ । ਕਾਲਜ ਮੈਨੇਜਮੈਂਟ ਕਮੇਟੀ ਮੈਂਬਰ ਨਵਜੀਤ ਮੋਹਲਾਂ, ਜਗਤਾਰ ਬਰਾੜ ਅਤੇ ਰਾਜ ਕੁਮਾਰ ਨੇ ਇਸਦੀ ਸ਼ਲਾਘਾ ਕੀਤੀ। ਵਿਦਿਆਰਥੀਆਂ ਦੀਆਂ ਤਿਆਰੀਆਂ ਕਰਾਉਣ ਵਿੱਚ ਪ੍ਰੋ. ਮਨਦੀਪ ਕੌਰ, ਪ੍ਰੋ. ਪ੍ਰਿਅੰਕਾ ਰਾਣੀ, ਪ੍ਰੋ. ਸੁਮਨ ਗਾਂਧੀ, ਪ੍ਰੋ. ਈਸ਼ਾ, ਪ੍ਰੋ. ਸਿੰਮੀਪ੍ਰੀਤ ਕੌਰ, ਨਿਰਮਲ ਕੌਰ, ਪ੍ਰੋ. ਸਤਵੀਰ ਕੌਰ, ਪ੍ਰੋ. ਜਗਮੀਤ ਸਿੰਘ, ਪ੍ਰੋ. ਜਰਮਨਵੀਰ ਸਿੰਘ, ਪ੍ਰੋ. ਪਵਨਪ੍ਰੀਤ ਕੌਰ ਨੇ ਵਿਸ਼ੇਸ਼ ਯੋਗਦਾਨ ਪਾਇਆ।
Author : Malout Live



