ਸੀ.ਜੀ.ਐਮ ਕਾਲਜ ਮੋਹਲਾਂ ਨੇ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੇ ਅੰਤਰ ਜ਼ੋਨਲ ਯੁਵਕ ਫੈਸਟੀਵਲ ਵਿੱਚ ਚਮਕਾਇਆ ਨਾਮ

ਸੀ.ਜੀ.ਐਮ ਕਾਲਜ ਮੋਹਲਾਂ ਦੇ ਵਿਦਿਆਰਥੀਆਂ ਨੇ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵੱਲੋਂ ਆਯੋਜਿਤ ਅੰਤਰ ਜ਼ੋਨਲ ਯੁਵਕ ਅਤੇ ਵਿਰਾਸਤੀ ਮੇਲੇ ਵਿੱਚ ਵੱਡੀਆਂ ਪ੍ਰਾਪਤੀਆਂ ਕਰਕੇ ਆਪਣਾ ਤੇ ਕਾਲਜ ਦਾ ਨਾਮ ਰੌਸ਼ਨ ਕੀਤਾ। ਸੀ.ਜੀ.ਐਮ ਕਾਲਜ ਦੇ ਚੇਅਰਮੈਨ ਸਤਪਾਲ ਮੋਹਲਾਂ ਨੇ ਕਿਹਾ ਕਿ ਕਾਲਜ ਹਮੇਸ਼ਾ ਹੀ ਵਿਦਿਆਰਥੀਆਂ ਨੂੰ ਅੱਗੇ ਲਿਆਉਣ ਲਈ ਯਤਨਸ਼ੀਲ ਹੈ।

ਮਲੋਟ (ਸ਼੍ਰੀ ਮੁਕਤਸਰ ਸਾਹਿਬ) : ਸੀ.ਜੀ.ਐਮ ਕਾਲਜ ਮੋਹਲਾਂ ਦੇ ਵਿਦਿਆਰਥੀਆਂ ਨੇ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵੱਲੋਂ ਆਯੋਜਿਤ ਅੰਤਰ ਜ਼ੋਨਲ ਯੁਵਕ ਅਤੇ ਵਿਰਾਸਤੀ ਮੇਲੇ ਵਿੱਚ ਵੱਡੀਆਂ ਪ੍ਰਾਪਤੀਆਂ ਕਰਕੇ ਆਪਣਾ ਤੇ ਕਾਲਜ ਦਾ ਨਾਮ ਰੌਸ਼ਨ ਕੀਤਾ। ਵੱਖ-ਵੱਖ ਆਈਟਮਾਂ ਵਿੱਚ ਹਿੱਸਾ ਲੈਂਦੇ ਹੋਏ ਗੁਰਬਖਸ਼ ਸਿੰਘ ਨੇ ਸਾਰੰਗੀ ਸਾਜ਼ ਵਿੱਚ ਪਹਿਲਾ ਸਥਾਨ ਅਤੇ ਫੋਕ ਆਰਕੈਸਟਰਾ ਵਿੱਚ ਵੀ ਵਿਅਕਤੀਗਤ ਪਹਿਲਾਂ ਸਥਾਨ ਹਾਸਿਲ ਕੀਤਾ। ਇਸੇ ਤਰ੍ਹਾਂ ਹੀ ਵਾਰ ਗਾਇਣ ਮੁਕਾਬਲੇ ਵਿੱਚ ਬਾਦਸ਼ਾਹ ਖਾਨ ਨੇ ਵਿਅਕਤੀਗਤ ਪਹਿਲਾ ਸਥਾਨ ਹਾਸਿਲ ਕੀਤਾ। ਫੋਕ ਆਰਕੈਸਟਰਾ ਵਿੱਚ ਪੂਰੀ ਟੀਮ ਤੀਸਰੇ ਸਥਾਨ ਤੇ ਰਹੀ। ਇਸ ਵਿੱਚ ਗੁਰਵੀਰ ਸਿੰਘ, ਆਸ਼ੀਸ਼ਦੀਪ ਸਿੰਘ, ਹਨੀ, ਵਿਪੀ ਸਿੰਘ, ਮਹਿਕਪ੍ਰੀਤ ਕੌਰ, ਨਾਜ਼ਿਮਪ੍ਰੀਤ ਕੌਰ, ਨਵਜੋਤ ਕੌਰ, ਕਿਰਨਦੀਪ ਕੌਰ, ਧਰਮਪ੍ਰੀਤ ਸਿੰਘ ਅਤੇ ਅਮ੍ਰਿਤਪਾਲ ਸਿੰਘ ਨੇ ਭਾਗ ਲਿਆ।

ਸੀ.ਜੀ.ਐਮ ਕਾਲਜ ਦੇ ਚੇਅਰਮੈਨ ਸਤਪਾਲ ਮੋਹਲਾਂ ਨੇ ਕਿਹਾ ਕਿ ਕਾਲਜ ਹਮੇਸ਼ਾ ਹੀ ਵਿਦਿਆਰਥੀਆਂ ਨੂੰ ਅੱਗੇ ਲਿਆਉਣ ਲਈ ਯਤਨਸ਼ੀਲ ਹੈ। ਉਨ੍ਹਾਂ ਕਿਹਾ ਕਿ ਸੱਭਿਆਚਾਰਕ ਗਤੀਵਿਧੀਆਂ ਅਕਾਦਮਿਕ ਸਿੱਖਿਆ ਦੇ ਨਾਲ-ਨਾਲ ਵਿਦਿਆਰਥੀਆਂ ਦੀ ਬਹੁਪੱਖੀ ਸ਼ਖ਼ਸੀਅਤ ਦੇ ਵਿਕਾਸ ਲਈ ਬਹੁਤ ਜ਼ਰੂਰੀ ਹਨ। ਸੰਸਥਾ ਦੀ ਪੂਰੀ ਕੋਸ਼ਿਸ਼ ਹੈ ਕਿ ਵਿਦਿਆਰਥੀਆਂ ਨੂੰ ਜ਼ਿੰਦਗੀ ਦੇ ਹਰ ਮੁਕਾਮ 'ਤੇ ਮੁਕਾਬਲੇ ਲਈ ਤਿਆਰ ਕੀਤਾ ਜਾਵੇ। ਪ੍ਰਿੰਸੀਪਲ ਡਾ. ਬਲਜੀਤ ਸਿੰਘ ਨੇ ਵਿਦਿਆਰਥੀਆਂ, ਉਨ੍ਹਾਂ ਦੇ ਮਾਪਿਆਂ ਅਤੇ ਅਗਵਾਈ ਕਰਨ ਵਾਲੇ ਅਧਿਆਪਕ ਪ੍ਰੋ. ਗਗਨਦੀਪ ਸਿੰਘ ਕਾਲਜ ਨੋਡਲ ਇੰਚਾਰਜ ਅਤੇ ਪ੍ਰੋ. ਗੁਰਨੇਕ ਸਿੰਘ ਸੰਗੀਤ ਇੰਚਾਰਜ ਨੂੰ ਵਧਾਈ ਦਿੱਤੀ। ਕਾਲਜ ਮੈਨੇਜਮੈਂਟ ਕਮੇਟੀ ਮੈਂਬਰ ਨਵਜੀਤ ਮੋਹਲਾਂ, ਜਗਤਾਰ ਬਰਾੜ ਅਤੇ ਰਾਜ ਕੁਮਾਰ ਨੇ ਵਧਾਈ ਦਿੰਦਿਆਂ ਇਸ ਦੀ ਸ਼ਲਾਘਾ ਕੀਤੀ।

Author : Malout Live