ਸੀ.ਜੀ.ਐੱਮ- ਕਮ- ਸਕੱਤਰ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਜਿਲ੍ਹਾ ਜੇਲ੍ਹ ਦਾ ਕੀਤਾ ਦੌਰਾ
ਡਾ. ਗਗਨਦੀਪ ਕੌਰ ਸੀ.ਜੀ.ਐੱਮ/ਸਕੱਤਰ ਸ਼੍ਰੀ ਮੁਕਤਸਰ ਸਾਹਿਬ ਅਤੇ ਸ਼੍ਰੀ ਗੁਰਪ੍ਰੀਤ ਸਿੰਘ ਚੌਹਾਨ ਚੀਫ ਲੀਗਲ ਏਡ ਡਿਫੈਂਸ ਕਾਉਂਸਲ ਨੇ ਜਿਲ੍ਹਾ ਜੇਲ੍ਹ ਸ਼੍ਰੀ ਮੁਕਤਸਰ ਸਾਹਿਬ ਦਾ ਦੌਰਾ ਕੀਤਾ। ਸੀ.ਜੀ.ਐੱਮ/ਸਕੱਤਰ ਨੇ ਜੇਲ੍ਹ ਵਿੱਚ ਬੰਦ ਹਵਾਲਾਤੀ/ਕੈਦੀਆਂ ਨਾਲ ਗੱਲਬਾਤ ਕੀਤੀ, ਉਨ੍ਹਾਂ ਦੀਆਂ ਮੁਸ਼ਕਿਲਾਂ ਸੁਣੀਆਂ ਅਤੇ ਉਸਦਾ ਨਿਪਟਾਰਾ ਕੀਤਾ।
ਮਲੋਟ (ਸ਼੍ਰੀ ਮੁਕਤਸਰ ਸਾਹਿਬ) : ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੀਆਂ ਹਦਾਇਤਾਂ ਅਨੁਸਾਰ ਸਟੈਂਡਰਡ ਓਪਰੇਟਿੰਗ ਪ੍ਰਕਿਰਿਆ ਅਧੀਨ ਜੇਲ੍ਹਾਂ ਵਿੱਚ ਕਾਨੂੰਨੀ ਸਹਾਇਤਾ ਪ੍ਰਦਾਨ ਕਰਨ ਦੀ ਵਿਧੀ ਨੂੰ ਮਜਬੂਤ ਕਰਨ ਹਿੱਤ ਅਤੇ ਸ਼੍ਰੀ ਰਾਜ ਕੁਮਾਰ ਜਿਲ੍ਹਾ ਅਤੇ ਸੈਸ਼ਨਜ਼ ਜੱਜ ਸ਼੍ਰੀ ਮੁਕਤਸਰ ਸਾਹਿਬ ਦੀ ਅਗਵਾਈ ਵਿੱਚ ਡਾ. ਗਗਨਦੀਪ ਕੌਰ ਸੀ.ਜੀ.ਐੱਮ/ਸਕੱਤਰ ਸ਼੍ਰੀ ਮੁਕਤਸਰ ਸਾਹਿਬ ਅਤੇ ਸ਼੍ਰੀ ਗੁਰਪ੍ਰੀਤ ਸਿੰਘ ਚੌਹਾਨ ਚੀਫ ਲੀਗਲ ਏਡ ਡਿਫੈਂਸ ਕਾਉਂਸਲ ਨੇ ਜਿਲ੍ਹਾ ਜੇਲ੍ਹ ਸ਼੍ਰੀ ਮੁਕਤਸਰ ਸਾਹਿਬ ਦਾ ਦੌਰਾ ਕੀਤਾ।
ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਪੈਰਾ ਲੀਗਲ ਵਲੰਟੀਅਰਜ਼ ਅਤੇ ਡਿਫੈਂਸ ਕਾਉਂਸਲ ਦੀ ਡਿਊਟੀ ਲਗਾਈ ਗਈ ਹੈ, ਜੋ ਕਿ ਜਿਲ੍ਹਾ ਜੇਲ੍ਹ ਵਿੱਚ ਹਰ ਰੋਜ਼ ਆਉਣ ਵਾਲੇ ਹਵਾਲਾਤੀਆਂ ਨੂੰ ਕਾਨੂੰਨੀ ਸਹਾਇਤਾ ਸਕੀਮਾਂ ਸੰਬੰਧੀ ਜਾਣਕਾਰੀ ਦੇਣ ਲਈ ਜੋ ਰਜਿਸਟਰ ਲਗਾਏ ਹਨ, ਉਨ੍ਹਾਂ ਵਿੱਚ ਹਰ ਰੋਜ਼ ਆਉਣ ਵਾਲੇ ਹਵਾਲਾਤੀ, ਅਪੀਲ ਸੰਬੰਧੀ, ਜਮਾਨਤ ਸੰਬੰਧੀ ਅਤੇ ਹੋਰ ਮੈਡੀਕਲ ਸੰਬੰਧੀ ਜਾਣਕਾਰੀ ਦਰਜ ਕਰਨਗੇ ਅਤੇ ਉਸ ਦੀ ਸਮੀਖਿਆ ਹਰੇਕ ਹਫਤੇ ਸਕੱਤਰ ਵੱਲੋਂ ਕੀਤੀ ਜਾਵੇਗੀ। ਸੀ.ਜੀ.ਐੱਮ/ਸਕੱਤਰ ਨੇ ਜੇਲ੍ਹ ਵਿੱਚ ਬੰਦ ਹਵਾਲਾਤੀ/ਕੈਦੀਆਂ ਨਾਲ ਗੱਲਬਾਤ ਕੀਤੀ, ਉਨ੍ਹਾਂ ਦੀਆਂ ਮੁਸ਼ਕਿਲਾਂ ਸੁਣੀਆਂ ਅਤੇ ਉਸਦਾ ਨਿਪਟਾਰਾ ਕੀਤਾ। ਜੇਲ੍ਹ ਦੌਰਾਨ ਹਵਾਲਾਤੀਆਂ ਨੂੰ ਦਿੱਤੀ ਜਾਣ ਵਾਲੀ ਮੈਡੀਕਲ ਸਹੂਲਤ ਅਤੇ ਖਾਣੇ ਦਾ ਵੀ ਨਿਰੀਖਣ ਕੀਤਾ ਗਿਆ। ਕੈਦੀਆ/ਹਵਾਲਾਤੀਆਂ ਨੂੰ ਪਲੀ-ਬਾਰਗੇਨਿੰਗ ਸੰਬੰਧੀ ਵੀ ਜਾਣਕਾਰੀ ਦਿੱਤੀ ਗਈ।
Author : Malout Live