ਸੀ.ਆਈ.ਏ ਸਟਾਫ਼ ਮਲੋਟ ਪੁਲਿਸ ਵੱਲੋਂ ਨਸ਼ਾ ਤਸਕਰਾਂ ਖ਼ਿਲਾਫ਼ ਵੱਡੀ ਕਾਰਵਾਈ, 2 ਕਿਲੋ ਅਫੀਮ ਅਤੇ 2 ਲੱਖ 1200 ਡਰੱਗ ਮਨੀ ਬਰਾਮਦ
ਪੰਜਾਬ ਸਰਕਾਰ ਅਤੇ ਪੰਜਾਬ ਪੁਲਿਸ ਵੱਲੋਂ ਨਸ਼ਿਆਂ ਦੇ ਖਾਤਮੇ ਲਈ ਯੁੱਧ ਨਸ਼ੇ ਵਿਰੁੱਧ ਮੁਹਿੰਮ ਵਿੱਢੀ ਗਈ ਹੈ। ਜਿਸ ਤਹਿਤ ਕਈ ਥਾਵਾਂ ਉੱਤੇ ਛਾਪੇਮਾਰੀ ਕਰ ਕੇ ਨਸ਼ੇ ਦੀ ਖੇਪ ਫੜੀ ਗਈ ਹੈ ਤੇ ਨਾਲ ਹੀ ਕਈ ਸ਼ੱਕੀ ਵਿਅਕਤੀਆਂ ਨੂੰ ਗ੍ਰਿਫਤਾਰ ਵੀ ਕੀਤਾ ਗਿਆ ਹੈ। ਇਸੇ ਤਹਿਤ ਸੀ.ਆਈ.ਏ ਸਟਾਫ ਮਲੋਟ ਪੁਲਿਸ ਵੱਲੋਂ ਅਫੀਮ ਅਤੇ ਡਰੱਗ ਮਨੀ ਬਰਾਮਦ ਕਰਕੇ ਸਫਲਤਾ ਹਾਸਿਲ ਕੀਤੀ ਗਈ ਹੈ।
ਮਲੋਟ (ਸ਼੍ਰੀ ਮੁਕਤਸਰ ਸਾਹਿਬ) : ਪੰਜਾਬ ਸਰਕਾਰ ਅਤੇ ਪੰਜਾਬ ਪੁਲਿਸ ਵੱਲੋਂ ਨਸ਼ਿਆਂ ਦੇ ਖਾਤਮੇ ਲਈ ਯੁੱਧ ਨਸ਼ੇ ਵਿਰੁੱਧ ਮੁਹਿੰਮ ਵਿੱਢੀ ਗਈ ਹੈ। ਜਿਸ ਤਹਿਤ ਕਈ ਥਾਵਾਂ ਉੱਤੇ ਛਾਪੇਮਾਰੀ ਕਰ ਕੇ ਨਸ਼ੇ ਦੀ ਖੇਪ ਫੜੀ ਗਈ ਹੈ ਤੇ ਨਾਲ ਹੀ ਕਈ ਸ਼ੱਕੀ ਵਿਅਕਤੀਆਂ ਨੂੰ ਗ੍ਰਿਫਤਾਰ ਵੀ ਕੀਤਾ ਗਿਆ ਹੈ। ਇਸੇ ਤਹਿਤ ਸੀ.ਆਈ.ਏ ਸਟਾਫ ਮਲੋਟ ਪੁਲਿਸ ਵੱਲੋਂ ਅਫੀਮ ਅਤੇ ਡਰੱਗ ਮਨੀ ਬਰਾਮਦ ਕਰਕੇ ਸਫਲਤਾ ਹਾਸਿਲ ਕੀਤੀ ਗਈ ਹੈ।
ਸੀ.ਆਈ.ਏ ਸਟਾਫ ਇੰਚਾਰਜ ਰਾਜਵੀਰ ਸਿੰਘ ਨੇ ਦੱਸਿਆ ਕਿ ਪਿਛਲੇਂ ਦਿਨੀ ਮੁਕੱਦਮਾ ਨੰਬਰ 15/25 ਇੱਕ ਵਿਆਕਤੀ ਰਾਜਾ ਸਿੰਘ ਨੂੰ ਗਿਰਫ਼ਤਾਰ ਕਰਕੇ ਉਸ ਤੋਂ 10 ਕਿਲੋ 500 ਗ੍ਰਾਮ ਅਫੀਮ ਬਰਾਮਦ ਕੀਤੀ ਗਈ ਸੀ। ਹੁਣ ਉਸ ਤੋਂ ਪੁੱਛ-ਗਿੱਛ ਦੌਰਾਨ ਇੱਕ ਹੋਰ ਮੁਲਜ਼ਮ ਦੀ ਸ਼ਨਾਖਤ ਹੋਈ ਹੈ ਜਿਸ ਦਾ ਨਾਮ ਸਾਧੂ ਸਿੰਘ ਵਾਸੀ ਭਗਵਾਨਪੁਰਾ ਦੱਸਿਆ ਜਾ ਰਿਹਾ ਹੈ। ਉਕਤ ਮੁਲਜ਼ਮ ਪਾਸੋਂ ਵੀ ਕੁੱਲ 12 ਕਿਲੋ 500 ਗ੍ਰਾਮ ਅਫੀਮ ਅਤੇ 2 ਲੱਖ 1200 ਡਰੱਗ ਮਨੀ ਬਰਾਮਦ ਕੀਤੀ ਹੈ।
Author : Malout Live