ਸ਼੍ਰੀ ਮੁਕਤਸਰ ਸਾਹਿਬ ਪੁਲਿਸ ਦੀ ਸੀ.ਆਈ.ਏ ਟੀਮ ਵੱਲੋਂ 532 ਗ੍ਰਾਮ ਹੈਰੋਇਨ ਸਮੇਤ 04 ਦੋਸ਼ੀ ਕਾਬੂ
ਸ਼੍ਰੀ ਮੁਕਤਸਰ ਸਾਹਿਬ ਪੁਲਿਸ ਦੀ ਸੀ.ਆਈ.ਏ ਟੀਮ ਵੱਲੋਂ ਦੌਰਾਨ ਗਸ਼ਤ ਅਤੇ ਸ਼ੱਕੀ ਵਿਅਕਤੀਆਂ ਦੀ ਚੈਕਿੰਗ ਦੌਰਾਨ ਵੱਡੀ ਸਫਲਤਾ ਹਾਸਿਲ ਕੀਤੀ ਗਈ ਹੈ। ਕਾਰ ਵਿੱਚ ਸਵਾਰ 04 ਵਿਅਕਤੀਆਂ ਦੀ ਤਲਾਸ਼ੀ ਦੌਰਾਨ ਉਨ੍ਹਾਂ ਕੋਲੋਂ 532 ਗ੍ਰਾਮ ਹੈਰੋਇਨ ਬਰਾਮਦ ਹੋਈ।
ਮਲੋਟ (ਸ਼੍ਰੀ ਮੁਕਤਸਰ ਸਾਹਿਬ) : ਪੰਜਾਬ ਸਰਕਾਰ ਅਤੇ ਡੀ.ਜੀ.ਪੀ ਪੰਜਾਬ ਵੱਲੋਂ ਚਲਾਈ ਜਾ ਰਹੀ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਐੱਸ.ਐੱਸ.ਪੀ ਸ੍ਰੀ ਮੁਕਤਸਰ ਸਾਹਿਬ ਸ਼੍ਰੀ ਅਭਿਮੰਨਿਊ ਰਾਣਾ, ਆਈ.ਪੀ.ਐੱਸ ਦੀ ਅਗਵਾਈ ਹੇਠ ਜ਼ਿਲ੍ਹੇ ਅੰਦਰ ਨਸ਼ਾ ਤਸਕਰੀ ਖ਼ਿਲਾਫ਼ ਲਗਾਤਾਰ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ। ਇਸੇ ਕੜੀ ਵਿੱਚ ਸ੍ਰੀ ਮਨਮੀਤ ਸਿੰਘ ਢਿੱਲੋਂ, ਐੱਸ.ਪੀ (ਡੀ) ਅਤੇ ਸ੍ਰੀ ਰਛਪਾਲ ਸਿੰਘ, ਡੀ.ਐੱਸ.ਪੀ (ਡੀ) ਦੀ ਯੋਗ ਅਗਵਾਈ ਹੇਠ ਇੰਸਪੈਕਟਰ ਗੁਰਵਿੰਦਰ ਸਿੰਘ, ਇੰਚਾਰਜ ਸੀ.ਆਈ.ਏ ਸਟਾਫ, ਸ੍ਰੀ ਮੁਕਤਸਰ ਸਾਹਿਬ ਦੀ ਟੀਮ ਵੱਲੋਂ ਦੌਰਾਨ ਗਸ਼ਤ ਅਤੇ ਸ਼ੱਕੀ ਵਿਅਕਤੀਆਂ ਦੀ ਚੈਕਿੰਗ ਦੌਰਾਨ ਵੱਡੀ ਸਫਲਤਾ ਹਾਸਿਲ ਕੀਤੀ ਗਈ ਹੈ। 07.04.2026 ਨੂੰ ਪੁਲਿਸ ਪਾਰਟੀ ਜਦੋਂ ਪੁਲ ਸੂਆ ਸਰਾਏਨਾਗਾ ਨੇੜੇ ਮੌਜੂਦ ਸੀ ਤਾਂ ਇੱਕ ਕਾਰ ਨੰਬਰੀ DL 8C Y 9861 (ਮਾਰਕਾ ਸਿਆਜ਼) ਨੂੰ ਸ਼ੱਕ ਦੇ ਆਧਾਰ 'ਤੇ ਰੋਕ ਕੇ ਚੈਕ ਕੀਤਾ ਗਿਆ। ਕਾਰ ਵਿੱਚ ਸਵਾਰ 04 ਵਿਅਕਤੀਆਂ ਦੀ ਤਲਾਸ਼ੀ ਦੌਰਾਨ ਉਨ੍ਹਾਂ ਕੋਲੋਂ 532 ਗ੍ਰਾਮ ਹੈਰੋਇਨ ਬਰਾਮਦ ਹੋਈ। ਇਸ ਮਾਮਲੇ ਵਿੱਚ ਥਾਣਾ ਬਰੀਵਾਲਾ ਵਿਖੇ ਮੁੱਕਦਮਾ ਨੰਬਰ 48 ਮਿਤੀ 08.04.2026 ਅਧੀਨ ਧਾਰਾ 21-ਸੀ/61/85 ਐਨ.ਡੀ.ਪੀ.ਐੱਸ ਐਕਟ ਦਰਜ ਕਰਕੇ ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਗਿਆ।
ਅਮਰਜੀਤ ਸਿੰਘ ਉਰਫ ਅਮਰ ਪੁੱਤਰ ਗੁਰਦਾਸ ਸਿੰਘ ਵਾਸੀ ਪਿੰਡ ਖੋਖਰ, ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ, ਅੰਮ੍ਰਿਤਪਾਲ ਸਿੰਘ ਪੁੱਤਰ ਜਗਜੀਤ ਸਿੰਘ ਵਾਸੀ ਪਿੰਡ ਬਾਜਾ ਮਰਾੜ, ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ, ਚਾਂਦ ਉਰਫ ਚੰਦੂ ਪੁੱਤਰ ਅਵਤਾਰ ਵਾਸੀ ਇੰਦਰਾ ਕਲੋਨੀ, ਫਿਰੋਜ਼ਪੁਰ, ਸੂਰਜ ਸਿੰਘ ਉਰਫ ਪਿੰਨੀ ਪੁੱਤਰ ਅਵਤਾਰ ਵਾਸੀ ਇੰਦਰਾ ਕਲੋਨੀ, ਫਿਰੋਜ਼ਪੁਰ ਤੋਂ 532 ਗ੍ਰਾਮ ਹੈਰੋਇਨ, ਇੱਕ ਕਾਰ ਨੰਬਰੀ DL 8C Y 9861 (ਮਾਰਕਾ ਸਿਆਜ਼), ਇੱਕ ਹੋਰ ਕਾਰ ਨੰਬਰੀ CH 01 CA 1786 (ਹਾਂਡਾ ਸਿਟੀ) ਬਰਾਮਦ ਹੋਈ। ਪੁਲਿਸ ਵੱਲੋਂ ਦੋਸ਼ੀਆਂ ਨੂੰ ਮਾਣਯੋਗ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਿਲ ਕੀਤਾ ਗਿਆ ਹੈ। ਦੌਰਾਨ ਤਫਤੀਸ਼ ਇਹ ਵੀ ਸਾਹਮਣੇ ਆਇਆ ਹੈ ਕਿ ਦੋਸ਼ੀਆਂ ਦੇ ਖਿਲਾਫ ਪਹਿਲਾਂ ਵੀ ਐਨ.ਡੀ.ਪੀ.ਐੱਸ ਐਕਟ ਅਤੇ ਹੋਰ ਗੰਭੀਰ ਧਾਰਾਵਾਂ ਹੇਠ ਮੁਕੱਦਮੇ ਦਰਜ ਹਨ। ਪੁਲਿਸ ਵੱਲੋਂ ਹੁਣ ਇਨ੍ਹਾਂ ਤੋਂ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ ਤਾਂ ਜੋ ਨਸ਼ਾ ਤਸਕਰੀ ਦੇ ਵੱਡੇ ਨੈੱਟਵਰਕ ਨੂੰ ਬੇਨਕਾਬ ਕੀਤਾ ਜਾ ਸਕੇ।
Author : Malout Live



