MP ਅੰਮ੍ਰਿਤਪਾਲ ਸਿੰਘ ਦੀ ਨਵੀਂ ਪਾਰਟੀ ਬਾਰੇ CM ਮਾਨ ਦਾ ਪਹਿਲਾ ਬਿਆਨ

ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੇ ਧੜੇ ਵੱਲੋਂ ਬੀਤੇ ਦਿਨੀਂ ਸ਼੍ਰੀ ਮੁਕਤਸਰ ਸਾਹਿਬ ਵਿਖੇ ਮਾਘੀ ਮੌਕੇ ਕੀਤੀ ਗਈ ਕਾਨਫ਼ਰੰਸ ਦੌਰਾਨ ਆਪਣੀ ਸਿਆਸੀ ਪਾਰਟੀ 'ਅਕਾਲੀ ਦਲ (ਵਾਰਿਸ ਪੰਜਾਬ ਦੇ) ਦਾ ਐਲਾਨ ਕੀਤਾ ਗਿਆ। ਇਸ ਬਾਰੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਪਹਿਲੀ ਪ੍ਰਤੀਕਿਰਿਆ ਸਾਹਮਣੇ ਆਈ ਹੈ।

ਮਲੋਟ (ਸ਼੍ਰੀ ਮੁਕਤਸਰ ਸਾਹਿਬ) : ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੇ ਧੜੇ ਵੱਲੋਂ ਬੀਤੇ ਦਿਨੀਂ ਸ਼੍ਰੀ ਮੁਕਤਸਰ ਸਾਹਿਬ ਵਿਖੇ ਮਾਘੀ ਮੌਕੇ ਕੀਤੀ ਗਈ ਕਾਨਫ਼ਰੰਸ ਦੌਰਾਨ ਆਪਣੀ ਸਿਆਸੀ ਪਾਰਟੀ 'ਅਕਾਲੀ ਦਲ (ਵਾਰਿਸ ਪੰਜਾਬ ਦੇ) ਦਾ ਐਲਾਨ ਕੀਤਾ ਗਿਆ। ਇਸ ਬਾਰੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਪਹਿਲੀ ਪ੍ਰਤੀਕਿਰਿਆ ਸਾਹਮਣੇ ਆਈ ਹੈ।

ਪਟਿਆਲਾ ਵਿਖੇ ਹੋਟਲ ਰਨ ਬਾਸ ਦਾ ਉਦਘਾਟਨ ਕਰਨ ਪਹੁੰਚੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਕੋਲੋਂ ਜਦੋਂ ਪੱਤਰਕਾਰਾਂ ਵੱਲੋਂ ਅੰਮ੍ਰਿਤਪਾਲ ਸਿੰਘ ਦੀ ਨਵੀਂ ਪਾਰਟੀ ਬਣਾਉਣ ਬਾਰੇ ਪੁੱਛਿਆ ਗਿਆ ਤਾਂ ਉਨ੍ਹਾਂ ਕਿਹਾ ਕਿ ਹਰ ਕਿਸੇ ਨੂੰ ਪਾਰਟੀ ਬਣਾਉਣ ਦਾ ਹੱਕ ਹੈ ਤੇ ਸਾਰਿਆਂ ਨੂੰ ਸ਼ੁਭਕਾਮਨਾਵਾਂ। ਉਨ੍ਹਾਂ ਕਿਹਾ ਕਿ ਦੇਸ਼ ਵਿੱਚ ਬਹੁਤ ਸਾਰੀਆਂ ਪਾਰਟੀਆਂ ਰਜਿਸਟਰਡ ਹਨ। ਉਹ ਅੱਗੇ ਕੀ ਏਜੰਡਾ ਲੈ ਕੇ ਆਉਂਦੇ ਹਨ, ਉਸ ਏਜੰਡੇ ਨੂੰ ਲੋਕ ਪਸੰਦ ਕਰਦੇ ਹਨ ਜਾਂ ਨਹੀਂ ਇਹ ਲੋਕਾਂ 'ਤੇ ਹੀ ਨਿਰਭਰ ਕਰਦਾ ਹੈ।

Author : Malout Live