ਸ਼੍ਰੀ ਮੁਕਤਸਰ ਸਾਹਿਬ ਤੀਆਂ ਦੇ ਪ੍ਰੋਗਰਾਮ ਵਿੱਚ ਪਹੁੰਚੇ CM ਮਾਨ ਦੇ ਧਰਮਪਤਨੀ ਡਾ. ਗੁਰਪ੍ਰੀਤ ਕੌਰ
ਸ਼੍ਰੀ ਮੁਕਤਸਰ ਸਾਹਿਬ ਵਿੱਖੇ ਤੀਆਂ ਦਾ ਵਿਸ਼ੇਸ਼ ਪ੍ਰੋਗਰਾਮ ਆਯੋਜਿਤ ਕੀਤਾ ਗਿਆ, ਜਿਸ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਦੇ ਧਰਮਪਤਨੀ ਡਾ. ਗੁਰਪ੍ਰੀਤ ਕੌਰ ਨੇ ਸ਼ਿਰਕਤ ਕੀਤੀ। ਪ੍ਰੋਗਰਾਮ ਵਿੱਚ ਵੱਡੀ ਗਿਣਤੀ ਵਿੱਚ ਮਾਤਾਵਾਂ ਅਤੇ ਭੈਣਾਂ ਨੇ ਉਤਸ਼ਾਹਪੂਰਵਕ ਭਾਗ ਲਿਆ।
ਮਲੋਟ (ਸ਼੍ਰੀ ਮੁਕਤਸਰ ਸਾਹਿਬ) : ਸ਼੍ਰੀ ਮੁਕਤਸਰ ਸਾਹਿਬ ਵਿੱਖੇ ਤੀਆਂ ਦਾ ਵਿਸ਼ੇਸ਼ ਪ੍ਰੋਗਰਾਮ ਆਯੋਜਿਤ ਕੀਤਾ ਗਿਆ, ਜਿਸ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਦੇ ਧਰਮਪਤਨੀ ਡਾ. ਗੁਰਪ੍ਰੀਤ ਕੌਰ ਨੇ ਸ਼ਿਰਕਤ ਕੀਤੀ। ਪ੍ਰੋਗਰਾਮ ਵਿੱਚ ਵੱਡੀ ਗਿਣਤੀ ਵਿੱਚ ਮਾਤਾਵਾਂ ਅਤੇ ਭੈਣਾਂ ਨੇ ਉਤਸ਼ਾਹਪੂਰਵਕ ਭਾਗ ਲਿਆ। ਪ੍ਰੋਗਰਾਮ ਦੌਰਾਨ ਡਾ. ਗੁਰਪ੍ਰੀਤ ਕੌਰ ਮਾਨ ਨੇ ਔਰਤਾਂ ਨਾਲ ਗੱਲਬਾਤ ਕੀਤੀ ਅਤੇ ਉਨ੍ਹਾਂ ਦੇ ਤਜਰਬੇ ਜਾਣੇ।
ਗੱਲਬਾਤ ਵਿੱਚ ਮਾਵਾਂ ਧੀਆਂ ਯੋਜਨਾ ਨੂੰ ਲੈ ਕੇ ਔਰਤਾਂ ਵਿੱਚ ਖਾਸਾ ਉਤਸ਼ਾਹ ਦੇਖਣ ਨੂੰ ਮਿਲਿਆ। ਔਰਤਾਂ ਨੇ ਦੱਸਿਆ ਕਿ ਉਨ੍ਹਾਂ ਦੇ ਖਾਤਿਆਂ ਵਿੱਚ ₹4,500 ਅਤੇ ₹3,000 ਦੀ ਰਾਸ਼ੀ ਪਹੁੰਚਣ ਨਾਲ ਉਨ੍ਹਾਂ ਨੂੰ ਕਾਫ਼ੀ ਰਾਹਤ ਅਤੇ ਖ਼ੁਸ਼ੀ ਮਿਲੀ ਹੈ। ਪ੍ਰੋਗਰਾਮ ਵਿੱਚ ਪੰਜਾਬ ਰਾਜ ਮਹਿਲਾ ਕਮਿਸ਼ਨਰ ਰਾਜ ਲਾਲੀ ਗਿੱਲ ਵੀ ਵਿਸ਼ੇਸ਼ ਤੌਰ ਤੇ ਹਾਜ਼ਿਰ ਹੋਏ।
Author : Malout Live



