ਪੰਜਾਬ ‘ਚ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਨੂੰ ਮਿਲੀ ਮਨਜ਼ੂਰੀ ਕੈਬਨਿਟ ਮੀਟਿੰਗ ਵਿੱਚ 100 ਕਰੋੜ ਦਾ ਬਜਟ, ਮਿਲਣਗੇ AC ਵਾਹਨ

ਪੰਜਾਬ ਸਰਕਾਰ ਦੀ ਅੱਜ ਹੋਈ ਕੈਬਨਿਟ ਮੀਟਿੰਗ ਵਿੱਚ ਕਈ ਅਹਿਮ ਫੈਸਲੇ ਲਏ ਗਏ।

ਮਲੋਟ (ਪੰਜਾਬ) : ਪੰਜਾਬ ਸਰਕਾਰ ਦੀ ਅੱਜ ਹੋਈ ਕੈਬਨਿਟ ਮੀਟਿੰਗ ਵਿੱਚ ਕਈ ਅਹਿਮ ਫੈਸਲੇ ਲਏ ਗਏ। ਇਸ ਦੌਰਾਨ ਮੁੱਖ ਮੰਤਰੀ ਤੀਰਥ ਯਾਤਰਾ ਨੂੰ ਮੁੜ ਸ਼ੁਰੂ ਕਰਨ ਦੀ ਪ੍ਰਵਾਨਗੀ ਦਿੱਤੀ ਗਈ। ਹੁਣ 50 ਸਾਲ ਤੋਂ ਵੱਧ ਉਮਰ ਦੇ ਲੋਕ ਧਾਰਮਿਕ ਸਥਾਨਾਂ ਦੇ ਮੁਫ਼ਤ ਦਰਸ਼ਨ ਕਰ ਸਕਣਗੇ। ਇਸ ਦਾ ਸਾਰਾ ਖਰਚਾ ਸਰਕਾਰ ਚੁੱਕੇਗੀ। ਇਸ ਲਈ 100 ਕਰੋੜ ਰੁਪਏ ਦਾ ਬਜਟ ਰੱਖਿਆ ਗਿਆ ਹੈ। ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਨੂੰ ਮਨਜ਼ੂਰੀ ਦੇ ਦਿੱਤੀ ਗਈ ਹੈ।

ਇਸ ਸਕੀਮ ਲਈ ਰਜਿਸਟ੍ਰੇਸ਼ਨ ਅਪ੍ਰੈਲ ਦੇ ਅੰਤ ਵਿੱਚ ਸ਼ੁਰੂ ਹੋਵੇਗੀ ਅਤੇ ਟੂਰ ਮਈ ਮਹੀਨੇ ਤੋਂ ਸ਼ੁਰੂ ਹੋਣਗੇ। ਮੁੱਖ ਮੰਤਰੀ ਤੀਰਥ ਯੋਜਨਾ ਬਾਰੇ ਮੀਟਿੰਗ ਵਿੱਚ ਦੱਸਿਆ ਗਿਆ ਕਿ ਸਾਰੀਆਂ ਯਾਤਰਾਵਾਂ ਏਅਰ ਕੰਡੀਸ਼ਨਡ ਵਾਹਨਾਂ ਵਿੱਚ ਕੀਤੀਆਂ ਜਾਣਗੀਆਂ। ਯਾਤਰੀਆਂ ਲਈ ਰਿਹਾਇਸ਼ ਅਤੇ ਖਾਣੇ ਦਾ ਪ੍ਰਬੰਧ ਸਰਕਾਰ ਵੱਲੋਂ ਕੀਤਾ ਜਾਵੇਗਾ। ਸ਼੍ਰੀ ਹਰਿਮੰਦਰ ਸਾਹਿਬ (ਅੰਮ੍ਰਿਤਸਰ), ਦੁਰਗਿਆਣਾ ਮੰਦਿਰ ਅਤੇ ਉੱਤਰ ਪ੍ਰਦੇਸ਼ ਦੇ ਅਯੁੱਧਿਆ ਦੇ ਰਾਮ ਮੰਦਿਰ ਸਮੇਤ ਤੀਰਥ ਸਥਾਨਾਂ ਦੀ ਸੂਚੀ ਨੂੰ ਜਲਦੀ ਹੀ ਅੰਤਿਮ ਰੂਪ ਦਿੱਤਾ ਜਾਵੇਗਾ। ਯਾਤਰਾ ਬੱਸ ਅਤੇ ਰੇਲ ਦੋਵਾਂ ਰਾਹੀਂ ਕੀਤੀ ਜਾਵੇਗੀ।

Author : Malout Live