ਸ਼੍ਰੀ ਮੁਕਤਸਰ ਸਾਹਿਬ ਵਿਖੇ ਕੈਬਨਿਟ ਮੰਤਰੀ ਡਾ. ਬਲਬੀਰ ਸਿੰਘ ਨੇ ਕੀਤੀ ਅਹਿਮ ਮੀਟਿੰਗ

ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਜਿਲ੍ਹੇ ਵਿੱਚ “ਯੁੱਧ ਨਸਿ਼ਆਂ ਵਿਰੁੱਧ” ਮੁਹਿੰਮ ਤਹਿਤ ਵੱਖ-ਵੱਖ ਵਿਭਾਗਾਂ ਵੱਲੋਂ ਚਲਾਈਆਂ ਜਾ ਰਹੀਆਂ ਗਤੀਵਿਧੀਆਂ ਸੰਬੰਧੀ ਡਾ. ਬਲਬੀਰ ਸਿੰਘ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਪੰਜਾਬ ਨੇ ਦਫਤਰ ਡਿਪਟੀ ਕਮਿਸ਼ਨਰ ਸ਼੍ਰੀ ਮੁਕਤਸਰ ਸਾਹਿਬ ਵਿਖੇ ਅਹਿਮ ਮੀਟਿੰਗ ਕੀਤੀ।

ਮਲੋਟ (ਸ਼੍ਰੀ ਮੁਕਤਸਰ ਸਾਹਿਬ) : ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਜਿਲ੍ਹੇ ਵਿੱਚ ਯੁੱਧ ਨਸਿ਼ਆਂ ਵਿਰੁੱਧਮੁਹਿੰਮ ਤਹਿਤ ਵੱਖ-ਵੱਖ ਵਿਭਾਗਾਂ ਵੱਲੋਂ ਚਲਾਈਆਂ ਜਾ ਰਹੀਆਂ ਗਤੀਵਿਧੀਆਂ ਸੰਬੰਧੀ ਡਾ. ਬਲਬੀਰ ਸਿੰਘ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਪੰਜਾਬ ਨੇ ਦਫਤਰ ਡਿਪਟੀ ਕਮਿਸ਼ਨਰ ਸ਼੍ਰੀ ਮੁਕਤਸਰ ਸਾਹਿਬ ਵਿਖੇ ਅਹਿਮ ਮੀਟਿੰਗ ਕੀਤੀ। ਇਸ ਮੀਟਿੰਗ ਵਿੱਚ ਸ. ਹਰਦੀਪ ਸਿੰਘ ਡਿੰਪੀ ਢਿੱਲੋਂ ਹਲਕਾ ਵਿਧਾਇਕ ਗਿੱਦੜਬਾਹਾ, ਸ਼੍ਰੀ ਅਭਿਜੀਤ ਕਪਲਿਸ਼ ਡਿਪਟੀ ਕਮਿਸ਼ਨਰ, ਡਾ. ਅਖਿਲ ਚੌਧਰੀ ਸੀਨੀਅਰ ਪੁਲਿਸ ਕਪਤਾਨ, ਸ਼੍ਰੀ ਗੁਰਪ੍ਰੀਤ ਸਿੰਘ ਥਿੰਦ ਵਧੀਕ ਡਿਪਟੀ ਕਮਿਸ਼ਨਰ (ਜਨਰਲ), ਡਾ. ਜਗਦੀਪ ਸਿੰਘ ਚਾਵਲਾ ਸਿਵਲ ਸਰਜਨ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ। ਕੈਬਨਿਟ ਮੰਤਰੀ ਨੇ ਦੱਸਿਆ ਕਿ ਸਰਕਾਰ ਵੱਲੋਂ ਨਸ਼ਿਆਂ ਦੀ ਸਪਲਾਈ ਲਾਈਨ ਨੂੰ ਪੂਰੀ ਤਰ੍ਹਾਂ ਨਾਲ ਤੋੜਿਆ ਜਾ ਰਿਹਾ ਹੈ, ਜਿਸ ਦੇ ਨਤੀਜੇ ਆਉਣੇ ਸ਼ੁਰੂ ਹੋ ਗਏ ਹਨ।

ਉਨ੍ਹਾਂ ਕਿਹਾ ਕਿ ਜੇਕਰ ਕੋਈ ਵੀ ਵਿਅਕਤੀ ਕਿਸੇ ਵੀ ਤਰ੍ਹਾਂ ਦੇ ਨਸ਼ੇ ਵੇਚਦਾ ਪਾਇਆ ਜਾਂਦਾ ਹੈ ਤਾਂ ਉਸ ਨੂੰ ਕਿਸੇ ਵੀ ਕੀਮਤ ਤੇ ਬਖਸ਼ਿਆ ਨਹੀਂ ਜਾਵੇਗਾ। ਉਨ੍ਹਾਂ ਕਿਹਾ ਕਿ ਜਿਹੜਾ ਵੀ ਵਿਅਕਤੀ ਨਸ਼ਾ ਛੱਡਣਾ ਚਾਹੁੰਦਾ ਹੈ, ਉਸ ਲਈ ਪੰਜਾਬ ਸਰਕਾਰ ਵੱਲੋਂ ਨਸ਼ਾ ਛੁਡਾਓ ਕੇਂਦਰ ਖੋਲ੍ਹੇ ਗਏ ਹਨ। ਜਿੱਥੇ ਨਾ ਕੇਵਲ ਨਸ਼ਾ ਛੁਡਵਾਇਆ ਜਾਂਦਾ ਹੈ ਬਲਕਿ ਲੋਕਾਂ ਨੂੰ ਨਸ਼ਾ ਮੁਕਤ ਕਰਕੇ ਉਨ੍ਹਾਂ ਦਾ ਭਵਿੱਖ ਸੰਬੰਧੀ ਵੀ ਮਾਰਗ ਦਰਸ਼ਨ ਕੀਤਾ ਜਾਂਦਾ ਹੈ। ਉਨ੍ਹਾਂ ਕਿਹਾ ਕਿ ਬਰਸਾਤੀ ਮੌਸਮ ਸ਼ੁਰੂ ਹੋਣ ਤੋਂ ਪਹਿਲਾਂ ਪਹਿਲਾਂ ਡੇਂਗੂ ਅਤੇ ਮਲੇਰੀਆ ਬਚਾਅ ਸੰਬੰਧੀ ਗਤੀਵਿਧੀਆਂ ਸ਼ੁਰੂ ਕੀਤੀਆਂ ਜਾਣ। ਮੀਟਿੰਗ ਦੌਰਾਨ ਡਾ. ਅਖਿਲ ਚੌਧਰੀ ਐੱਸ.ਐੱਸ.ਪੀ ਸ਼੍ਰੀ ਮੁਕਤਸਰ ਸਾਹਿਬ ਨੇ ਵੀ ਵਧੇਰੀ ਜਾਣਕਾਰੀ ਸਾਂਝੀ ਕੀਤੀ ਅਤੇ ਨਸ਼ਿਆਂ ਵਿਰੁੱਧ ਕੀਤੀ ਜਾ ਰਹੀ ਕਾਰਵਾਈ ਬਾਰੇ ਜਾਣੂੰ ਕਰਵਾਇਆ।

Author ; Malout Live