ਮਲੋਟ ਮਹਾਂਵੀਰ ਨਗਰ ਵਿੱਚ ਛੱਤ ਡਿੱਗਣ ਵਾਲੇ ਪਰਿਵਾਰ ਨੂੰ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਹਰ ਸੰਭਵ ਮੱਦਦ ਦੇਣ ਦਾ ਦਿੱਤਾ ਭਰੋਸਾ
ਮਲੋਟ ਮਹਾਂਵੀਰ ਨਗਰ ਵਿੱਚ ਇੱਕ ਗਰੀਬ ਪਰਿਵਾਰ ਦੇ ਮਕਾਨ ਦੀ ਛੱਤ ਅਚਾਨਕ ਡਿੱਗਣ ਕਾਰਨ ਪਰਿਵਾਰ ਦੇ ਮੁੱਖੀ ਨੂੰ ਸੱਟਾਂ ਲੱਗੀਆਂ। ਇਸ ਮੌਕੇ ਆਪ ਦੀ ਟੀਮ ਨੇ ਪੀੜਤ ਪਰਿਵਾਰ ਨਾਲ ਮੁਲਾਕਾਤ ਕਰਕੇ ਉਨ੍ਹਾਂ ਦੀ ਸਥਿਤੀ ਬਾਰੇ ਜਾਣਿਆ।
ਮਲੋਟ : ਮਲੋਟ ਮਹਾਂਵੀਰ ਨਗਰ ਵਿੱਚ ਇੱਕ ਗਰੀਬ ਪਰਿਵਾਰ ਦੇ ਮਕਾਨ ਦੀ ਛੱਤ ਅਚਾਨਕ ਡਿੱਗਣ ਕਾਰਨ ਪਰਿਵਾਰ ਦੇ ਮੁੱਖੀ ਨੂੰ ਸੱਟਾਂ ਲੱਗੀਆਂ। ਇਸ ਮੌਕੇ ਆਪ ਦੀ ਟੀਮ ਨੇ ਪੀੜਤ ਪਰਿਵਾਰ ਨਾਲ ਮੁਲਾਕਾਤ ਕਰਕੇ ਉਨ੍ਹਾਂ ਦੀ ਸਥਿਤੀ ਬਾਰੇ ਜਾਣਿਆ। ਇਸ ਮੌਕੇ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨਾਲ ਫੋਨ ’ਤੇ ਗੱਲਬਾਤ ਕੀਤੀ ਗਈ। ਉਨ੍ਹਾਂ ਵੱਲੋਂ ਪੀੜ੍ਹਿਤ ਪਰਿਵਾਰ ਨੂੰ ਹਰ ਸੰਭਵ ਮੱਦਦ ਦੇਣ ਦਾ ਭਰੋਸਾ ਦਿੱਤਾ ਗਿਆ।
ਇਸ ਮੌਕੇ ਡਾ. ਹੰਸ ਰਾਜ ਕੱਕੜ, ਚਿੰਟੂ ਬਠਲਾ, ਸੰਦੀਪ ਸਿੰਘ, ਅਜੈ ਕੱਕੜ ਸਮੇਤ ਗਲੀ ਨਿਵਾਸੀ ਹਾਜ਼ਿਰ ਸਨ। ਸਥਾਨਕ ਲੋਕਾਂ ਨੇ ਪ੍ਰਸ਼ਾਸਨ ਅਤੇ ਸਰਕਾਰ ਤੋਂ ਪੀੜ੍ਹਿਤ ਪਰਿਵਾਰ ਨੂੰ ਤੁਰੰਤ ਬਣਦੀ ਸਹਾਇਤਾ ਦੇਣ ਦੀ ਮੰਗ ਕੀਤੀ।
Author : Malout Live



