ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਪਰਮਜੀਤ ਸਿੰਘ ਗਿੱਲ ਨੂੰ ਹਲਕਾ ਮਲੋਟ ਦਾ ਸੰਗਠਨ ਇੰਚਾਰਜ ਨਿਯੁਕਤ ਹੋਣ ਤੇ ਦਿੱਤੀ ਵਧਾਈ

ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਦੇ ਦਫ਼ਤਰ ਇੰਚਾਰਜ਼ ਪਰਮਜੀਤ ਸਿੰਘ ਗਿੱਲ ਨੂੰ ਹਲਕਾ ਮਲੋਟ ਦਾ ਸੰਗਠਨ ਇੰਚਾਰਜ ਨਿਯੁਕਤ ਕੀਤਾ ਗਿਆ ਹੈ। ਇਸ ਮੌਕੇ ਤੇ ਕੈਬਨਿਟ ਮੰਤਰੀ ਵੱਲੋਂ ਪਰਮਜੀਤ ਸਿੰਘ ਗਿੱਲ ਦਾ ਮੂੰਹ ਮਿੱਠਾ ਕਰਵਾ ਕੇ ਵਧਾਈ ਦਿੱਤੀ ਗਈ ਅਤੇ ਗਿੱਲ ਵੱਲੋਂ ਸਮੁੱਚੀ ਹਾਈ ਕਮਾਨ ਅਤੇ ਡਾ. ਬਲਜੀਤ ਕੌਰ ਦਾ ਧੰਨਵਾਦ ਕੀਤਾ ਗਿਆ।

ਮਲੋਟ : ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਦੇ ਦਫ਼ਤਰ ਇੰਚਾਰਜ਼ ਪਰਮਜੀਤ ਸਿੰਘ ਗਿੱਲ ਨੂੰ ਹਲਕਾ ਮਲੋਟ ਦਾ  ਸੰਗਠਨ ਇੰਚਾਰਜ ਨਿਯੁਕਤ ਕੀਤਾ ਗਿਆ ਹੈ। ਇਸ ਮੌਕੇ ਤੇ ਕੈਬਨਿਟ ਮੰਤਰੀ ਵੱਲੋਂ ਪਰਮਜੀਤ ਸਿੰਘ ਗਿੱਲ ਦਾ ਮੂੰਹ ਮਿੱਠਾ ਕਰਵਾ ਕੇ ਵਧਾਈ ਦਿੱਤੀ ਗਈ ਅਤੇ ਗਿੱਲ ਵੱਲੋਂ ਸਮੁੱਚੀ ਹਾਈ ਕਮਾਨ ਅਤੇ ਡਾ. ਬਲਜੀਤ ਕੌਰ ਦਾ ਧੰਨਵਾਦ ਕੀਤਾ ਗਿਆ। ਪਰਮਜੀਤ ਗਿੱਲ ਦੀ ਨਿਯੁਕਤੀ ਤੇ ਪੰਜਾਬ ਦੇ ਕੈਬਿਨਟ ਮੰਤਰੀ ਡਾ. ਬਲਜੀਤ ਕੌਰ ਨੇ ਉਨ੍ਹਾਂ ਨੂੰ ਵਧਾਈਆਂ ਦਿੱਤੀਆਂ ਅਤੇ ਉਮੀਦ ਜਤਾਈ ਕਿ ਉਹ ਪਾਰਟੀ ਦੀ ਨੀਤੀ ਤੇ ਵਿਚਾਰਧਾਰਾ ਨੂੰ ਆਮ ਲੋਕਾਂ ਤੱਕ ਪਹੁੰਚਾਉਣ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਣਗੇ।

ਉਨ੍ਹਾਂ ਕਿਹਾ ਕਿ ਪਰਮਜੀਤ ਸਿੰਘ ਗਿੱਲ ਦੀ ਲੰਮੀ ਸੰਗਠਨਕ ਅਨੁਭਵ ਅਤੇ ਲੋਕਾਂ ਨਾਲ ਠੋਸ ਨਾਤਾ ਪਾਰਟੀ ਲਈ ਫਾਇਦੇਮੰਦ ਸਾਬਿਤ ਹੋਵੇਗਾ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਜਮੀਨੀ ਪੱਧਰ ਤੇ ਲੋਕਾਂ ਦੀ ਭਲਾਈ ਲਈ ਕੰਮ ਕਰ ਰਹੀ ਹੈ ਅਤੇ ਨਵੇਂ ਸੰਗਠਨਕ ਢਾਂਚੇ ਰਾਹੀਂ ਇਹ ਮਜ਼ਬੂਤੀ ਹੋਰ ਵਧੇਗੀ। ਇਸ ਮੌਕੇ ਐਮ.ਸੀ ਹਰਮੇਲ ਸਿੰਘ ਸੰਧੂ, ਜਿਲ੍ਹਾ ਮੀਡੀਆ ਇੰਚਾਰਜ ਰਮੇਸ਼ ਅਰਨੀਵਾਲਾ, ਟਰੱਕ ਯੂਨੀਅਨ ਦੇ ਵਾਈਸ ਪ੍ਰਧਾਨ ਲਵ ਬੱਤਰਾ ਅਤੇ ਸੀਨੀਅਰ ਆਪ ਆਗੂ ਵਿਕਰਾਂਤ ਖੁਰਾਣਾ ਮੌਜੂਦ ਸਨ।

Author : Malout Live