ਮਲੋਟ ਵਿੱਚ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ 45 ਦਿਵਿਆਂਗਜਨਾਂ ਨੂੰ ਵੰਡੇ ਸਹਾਇਤਾ ਉਪਕਰਨ
ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ 45 ਦਿਵਿਆਂਗਜਨਾਂ ਨੂੰ 23 ਲੱਖ ਰੁਪਏ ਦੀ ਲਾਗਤ ਨਾਲ ਸਹਾਇਤਾ ਉਪਕਰਨ ਵੰਡੇ। ਇਸ ਮੌਕੇ ਉਨ੍ਹਾਂ ਕਿਹਾ ਕਿ ਕੈਂਪ ਵਿੱਚ ਨਕਲੀ ਅੰਗਾਂ ਤੇ ਸਹਾਇਕ ਉਪਕਰਨਾਂ ਦੇ ਨਾਲ-ਨਾਲ ਯੂ.ਡੀ.ਆਈ.ਡੀ ਦਾ ਰਜਿਸਟ੍ਰੇਸ਼ਨ ਕੈਂਪ ਵੀ ਲਗਾਇਆ ਗਿਆ ਤਾਂ ਜੋ ਕੋਈ ਵੀ ਦਿਵਿਆਂਗ ਲਾਭਪਾਤਰੀ ਇਨ੍ਹਾਂ ਸੁਵਿਧਾਵਾਂ ਤੋਂ ਵਾਂਝਾ ਨਾ ਰਹਿ ਸਕੇ।
ਮਲੋਟ : ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਰੈੱਡ ਕਰਾਸ ਦੇ ਜਿਲ੍ਹਾ ਵਿਕਲਾਂਗ ਕੇਂਦਰ ਅਤੇ ਜਿਲ੍ਹਾ ਸਮਾਜਿਕ ਸੁਰੱਖਿਆ ਵਿਭਾਗ ਵੱਲੋਂ ਅਲਿਮਕੋ ਮੌਹਾਲੀ ਦੇ ਸਹਿਯੋਗ ਨਾਲ ਮਲੋਟ ਦੇ ਬਠਿੰਡਾ ਰੋਡ ਤੇ ਸਥਿਤ ਕੇ.ਜੀ ਰਿਜ਼ੋਰਟ ਵਿਖੇ ਕਰਵਾਏ ਸਮਾਗਮ ਵਿੱਚ 45 ਦਿਵਿਆਂਗਜਨਾਂ ਨੂੰ 23 ਲੱਖ ਰੁਪਏ ਦੀ ਲਾਗਤ ਨਾਲ ਸਹਾਇਤਾ ਉਪਕਰਨ ਵੰਡੇ। ਇਸ ਮੌਕੇ ਉਨ੍ਹਾਂ ਕਿਹਾ ਕਿ ਕੈਂਪ ਵਿੱਚ ਨਕਲੀ ਅੰਗਾਂ ਤੇ ਸਹਾਇਕ ਉਪਕਰਨਾਂ ਦੇ ਨਾਲ-ਨਾਲ ਯੂ.ਡੀ.ਆਈ.ਡੀ ਦਾ ਰਜਿਸਟ੍ਰੇਸ਼ਨ ਕੈਂਪ ਵੀ ਲਗਾਇਆ ਗਿਆ ਤਾਂ ਜੋ ਕੋਈ ਵੀ ਦਿਵਿਆਂਗ ਲਾਭਪਾਤਰੀ ਇਨ੍ਹਾਂ ਸੁਵਿਧਾਵਾਂ ਤੋਂ ਵਾਂਝਾ ਨਾ ਰਹਿ ਸਕੇ। ਉਨ੍ਹਾਂ ਕਿਹਾ ਕਿ ਲੋੜਵੰਦ ਲਾਭਪਾਤਰੀਆਂ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ, ਇਸ ਲਈ ਉਨ੍ਹਾਂ ਨੂੰ ਜ਼ਰੂਰੀ ਉਪਕਰਨ ਮੁਹੱਈਆ ਕਰਵਾਉਣ ਦੇ ਮੰਤਵ ਨਾਲ ਇਸ ਤਰ੍ਹਾਂ ਦੇ ਕੈਂਪ ਨਿਯਮਤ ਅੰਤਰਾਲ ‘ਤੇ ਲਗਾਏ ਜਾ ਰਹੇ ਹਨ।
ਇਸ ਕੈਂਪ ਵਿਚ ਮੋਟਰਾਇਜਡ ਟਰਾਈਸਾਇਕਲ, ਟਰਾਈ ਸਾਇਕਲ, ਵ੍ਹੀਲ ਚੇਅਰ, ਨਕਲੀ ਅੰਗ, ਪੋਲਿਓ ਕੈਲਿਪਰ, ਕੰਨਾਂ ਦੀਆਂ ਮਸ਼ੀਨਾਂ, ਸਮਾਰਟ ਫੋਨ, ਸੀ.ਪੀ ਚੇਅਰ, ਐਮ.ਆਰ ਕਿੱਟ, ਨੇਤਰਹੀਣਾਂ ਲਈ ਸਮਾਰਟ ਕੇਨ, ਐਲਬੋ ਕਰੰਚ, ਚੱਲਣ ਵਾਲੀ ਸੋਟੀ, ਬਰੇਲ ਕੇਨ, ਵਾਕਰ, ਏ.ਡੀ.ਐਲ ਕਿੱਟ (ਲੈਪਰੇਸੀ), ਬੀ.ਟੀ.ਈ (2 ਸਾਲ ਤੋਂ ਛੋਟੇ ਬੱਚੇ ਲਈ ਕੰਨ ਦੀ ਮਸ਼ੀਨ) ਅਤੇ ਹੋਰ ਸਹਾਇਕ ਉਪਕਰਨਾਂ ਦੀ ਲਾਭਪਾਤਰੀਆਂ ਨੂੰ ਵੰਡ ਕੀਤੀ ਗਈ। ਇਸ ਮੌਕੇ ਜਿਲ੍ਹਾ ਭਲਾਈ ਅਫ਼ਸਰ ਜਗਮੋਹਣ ਸਿੰਘ, ਡਾ. ਪੁਨੀਤ ਧਾਰ ਦੂਬੇ, ਡਾ. ਸੁਸ਼ੀਲ ਪਾਲੀ, ਸਹਾਇਕ ਅਰਸ਼ਦੀਪ ਸਿੰਘ ਸਿੱਧੂ, ਸਰਪੰਚ ਜੋਤੀ ਗਿੱਲ, ਸਰਪੰਚ ਭੁਪਿੰਦਰ ਸਿੰਘ ਰਾਮਨਗਰ, ਐਮ.ਸੀ ਲਾਲੀ ਗਗਨੇਜਾ, ਐਮ.ਸੀ ਹਰਮੇਲ ਸੰਧੂ, ਸੁਖਪਾਲ ਸਿੰਘ ਸਰਪੰਚ, ਬਲਰਾਜ ਸਿੰਘ, ਪਰਮਜੀਤ ਕੌਰ, ਆਸ਼ੂ ਚਾਨਣਾ, ਕੁਲਦੀਪ ਘੱਗਾ, ਬਲਾਕ ਪ੍ਰਧਾਨ ਮੀਕਾ ਭੁੱਲਰ, ਗੁਰਪ੍ਰੀਤ ਸਿੰਘ ਵਿਰਦੀ, ਲਾਡੀ ਘੱਗਾ, ਨਿਰਮਲ ਸਿੰਘ ਖਾਲਸਾ, ਜੀਤ ਮਹਿੰਦੀ, ਸੰਦੀਪ ਸਿੰਘ ਅਤੇ ਵੱਡੀ ਗਿਣਤੀ ਵਿੱਚ ਹਲਕਾ ਮਲੋਟ ਵਾਸੀ ਹਾਜ਼ਿਰ ਸਨ।
Author : Malout Live