ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਮੈਡੀਕਲ ਸਾਇੰਸ ਦੀਆਂ 8 ਵਿਦਿਆਰਥਣਾਂ ਨੂੰ ਵੰਡੇ ਸਾਈਕਲ
ਡਾ. ਬਲਜੀਤ ਕੌਰ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਪੰਜਾਬ ਨੇ ਮਲੋਟ ਦੇ ਹਰਜੀ ਰਾਮ ਸੀਨੀਅਰ ਸੈਕੰਡਰੀ ਸਕੂਲ ਲੜਕੀਆਂ ਦੀਆਂ 8 ਮੈਡੀਕਲ ਸਾਇੰਸ ਦੀਆਂ ਵਿਦਿਆਰਥਣਾ ਨੂੰ ਸਾਈਕਲ ਵੰਡੇ।
ਮਲੋਟ : ਡਾ. ਬਲਜੀਤ ਕੌਰ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਪੰਜਾਬ ਨੇ ਮਲੋਟ ਦੇ ਹਰਜੀ ਰਾਮ ਸੀਨੀਅਰ ਸੈਕੰਡਰੀ ਸਕੂਲ ਲੜਕੀਆਂ ਦੀਆਂ 8 ਮੈਡੀਕਲ ਸਾਇੰਸ ਦੀਆਂ ਵਿਦਿਆਰਥਣਾ ਨੂੰ ਸਾਈਕਲ ਵੰਡੇ। ਕੈਬਨਿਟ ਮੰਤਰੀ ਨੇ ਸਕੂਲ ਦੀਆਂ ਲੜਕੀਆਂ ਨੂੰ ਸਾਈਕਲ ਵੰਡਦਿਆਂ ਵਧਾਈ ਦਿੰਦਿਆਂ ਕਿਹਾ ਕਿ ਹੁਣ ਉਹਨਾਂ ਨੂੰ ਸਕੂਲ ਆਉਣ ਜਾਣ ਵਿੱਚ ਕਿਸੇ ਵੀ ਤਰ੍ਹਾਂ ਦੀ ਕੋਈ ਮੁਸ਼ਕਿਲ ਪੇਸ਼ ਨਹੀਂ ਆਵੇਗੀ।
ਉਹਨਾਂ ਕਿਹਾ ਕਿ ਪੰਜਾਬ ਸਰਕਾਰ ਹਮੇਸ਼ਾਂ ਹੀ ਸਰਕਾਰੀ ਸਕੂਲਾਂ ਦੀਆਂ ਲੜਕੀਆਂ ਨੂੰ ਪੜਾਈ ਵਿੱਚ ਮੱਲ੍ਹਾਂ ਮਾਰਨ ਵਾਲੀਆਂ ਲੜਕੀਆਂ ਨੂੰ ਸਨਮਾਨਿਤ ਕਰ ਰਹੀ ਹੈ। ਜਿਕਰਯੋਗ ਹੈ ਕਿ ਕੈਬਨਿਟ ਮੰਤਰੀ ਵੱਲੋਂ ਪਹਿਲਾਂ ਇਸ ਸਕੂਲ ਵਿੱਚ ਬੱਚਿਆਂ ਨੂੰ ਸਾਫ ਸੁਥਰਾ ਪਾਣੀ ਮੁਹੱਈਆ ਕਰਵਾਉਣ ਲਈ ਆਰ.ਓ ਤੋਂ ਇਲਾਵਾ ਕਮਰਿਆਂ ਵਿੱਚ ਏ.ਸੀ ਵੀ ਲਗਵਾ ਕੇ ਦਿੱਤੇ ਹਨ।
Author : Malout Live



