ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਐੱਸ.ਸੀ ਭਾਈਚਾਰੇ ਨਾਲ ਸੰਬੰਧਿਤ 500 ਪਰਿਵਾਰਾਂ ਨੂੰ ਵੰਡੇ 8.72 ਕਰੋੜ ਰੁਪਏ ਦੀ ਕਰਜ਼ਾ ਮੁਆਫ਼ੀ ਦੇ ਸਰਟੀਫ਼ਿਕੇਟ

ਪੰਜਾਬ ਸਰਕਾਰ ਵੱਲੋਂ ਸੂਬੇ ਦੇ ਕਮਜ਼ੋਰ ਅਤੇ ਪੱਛੜੇ ਵਰਗਾਂ ਦੀ ਭਲਾਈ ਲਈ ਚਲਾਈ ਮੁਹਿੰਮ ਤਹਿਤ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਮਲੋਟ ਦੇ ਕੇ.ਜੀ ਪੈਲੇਸ ਵਿਖੇ ਐੱਸ.ਸੀ ਭਾਈਚਾਰੇ ਨਾਲ ਸੰਬੰਧਿਤ 500 ਪਰਿਵਾਰਾਂ ਨੂੰ ਤਕਰੀਬਨ 8 ਕਰੋੜ 72 ਲੱਖ ਰੁਪਏ ਦੀ ਰਾਸ਼ੀ ਦੇ ਕਰਜ਼ਾ ਮੁਆਫ਼ੀ ਦੇ ਸਰਟੀਫ਼ਿਕੇਟ ਵੰਡੇ। ਇਸ ਮੌਕੇ ਕੈਬਨਿਟ ਮੰਤਰੀ ਵੱਲੋਂ ਆਸ਼ੀਰਵਾਦ ਸਕੀਮ ਤਹਿਤ ਵੀ 140 ਲਾਭਪਾਤਰੀਆਂ ਨੂੰ 71.40 ਲੱਖ, 51,000 ਰੁਪਏ ਹਰੇਕ, ਦੇ ਮਨਜ਼ੂਰੀ ਪੱਤਰਾਂ ਦੀ ਵੰਡ ਕੀਤੀ।

ਮਲੋਟ : ਪੰਜਾਬ ਸਰਕਾਰ ਵੱਲੋਂ ਸੂਬੇ ਦੇ ਕਮਜ਼ੋਰ ਅਤੇ ਪੱਛੜੇ ਵਰਗਾਂ ਦੀ ਭਲਾਈ ਲਈ ਚਲਾਈ ਮੁਹਿੰਮ ਤਹਿਤ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਮਲੋਟ ਦੇ ਕੇ.ਜੀ ਪੈਲੇਸ ਵਿਖੇ ਐੱਸ.ਸੀ ਭਾਈਚਾਰੇ ਨਾਲ ਸੰਬੰਧਿਤ 500 ਪਰਿਵਾਰਾਂ ਨੂੰ ਤਕਰੀਬਨ 8 ਕਰੋੜ 72 ਲੱਖ ਰੁਪਏ ਦੀ ਰਾਸ਼ੀ ਦੇ ਕਰਜ਼ਾ ਮੁਆਫ਼ੀ ਦੇ ਸਰਟੀਫ਼ਿਕੇਟ ਵੰਡੇ। ਇਸ ਮੌਕੇ ਕੈਬਨਿਟ ਮੰਤਰੀ ਵੱਲੋਂ ਆਸ਼ੀਰਵਾਦ ਸਕੀਮ ਤਹਿਤ ਵੀ 140 ਲਾਭਪਾਤਰੀਆਂ ਨੂੰ 71.40 ਲੱਖ, 51,000 ਰੁਪਏ ਹਰੇਕ, ਦੇ ਮਨਜ਼ੂਰੀ ਪੱਤਰਾਂ ਦੀ ਵੰਡ ਕੀਤੀ। ਡਾ. ਬਲਜੀਤ ਕੌਰ ਨੇ ਦੱਸਿਆ ਕਿ ਇਹ ਮੁਆਫ਼ੀ ਪੀ.ਐੱਸ.ਸੀ.ਐੱਫ.ਸੀ ਵੱਲੋਂ ਵੰਡੇ ਗਏ ਸਾਰੇ ਕਰਜ਼ਿਆਂ ਲਈ ਹੈ, ਜਿਸ ਨਾਲ ਐੱਸ.ਸੀ ਭਾਈਚਾਰਾ ਅਤੇ ਦਿਵਿਆਂਗ ਵਰਗ ਦੇ ਕਰਜ਼ਦਾਰਾਂ ਨੂੰ ਅਤਿ ਲੋੜੀਂਦੀ ਰਾਹਤ ਮਿਲੀ ਹੈ।

ਉਨ੍ਹਾਂ ਦੱਸਿਆ ਕਿ ਪੰਜਾਬ ਅਨੁਸੂਚਿਤ ਜਾਤੀਆਂ ਭੌਂ ਵਿਕਾਸ ਤੇ ਵਿੱਤ ਨਿਗਮ (ਪੀ.ਐੱਸ.ਸੀ.ਐੱਫ.ਸੀ) ਵੱਲੋਂ 31 ਮਾਰਚ, 2020 ਤੱਕ ਵੰਡੇ ਗਏ ਕਰਜ਼ਿਆਂ 'ਤੇ ਲੀਕ ਫੇਰ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਸੂਬਾ ਸਰਕਾਰ ਵੱਲੋਂ ਇੰਨ੍ਹਾਂ ਲਾਭਪਾਤਰੀਆਂ ਨੂੰ 'ਕੋਈ ਬਕਾਇਆ ਨਹੀਂ ਸਰਟੀਫਿਕੇਟ ਜਾਰੀ ਕੀਤੇ ਜਾ ਚੁੱਕੇ ਹਨ। ਉਨ੍ਹਾਂ ਦੱਸਿਆ ਕਿ 30 ਅਪ੍ਰੈਲ, 2025 ਤੱਕ ਗਿਣਿਆ ਗਿਆ ਮੂਲ, ਵਿਆਜ ਅਤੇ ਦੰਡ ਵਿਆਜ ਸਮੇਤ ਬਣਦੀ ਪੂਰੀ ਰਕਮ ਸੂਬਾ ਸਰਕਾਰ ਵੱਲੋਂ ਪੀ.ਐੱਸ.ਸੀ.ਐੱਫ.ਸੀ ਨੂੰ ਵਾਪਿਸ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਕਰਜ਼ਾ ਮੁਆਫੀ ਤੋਂ ਬਾਅਦ ਪੀ.ਐੱਸ.ਸੀ.ਐੱਫ.ਸੀ ਦੇ ਨਿਯਮਾਂ ਤਹਿਤ ਕਰਜ਼ਾ ਲੈਣ ਵਾਲਿਆਂ ਵਿਰੁੱਧ ਰਿਕਵਰੀ ਲਈ ਕੋਈ ਕਾਰਵਾਈ ਸ਼ੁਰੂ ਨਹੀਂ ਕੀਤੀ ਜਾਵੇਗੀ। ਇਸ ਮੌਕੇ ਹੋਰਨਾਂ ਤੋਂ ਇਲਾਵਾ ਜ਼ਿਲ੍ਹਾ ਭਲਾਈ ਅਫ਼ਸਰ ਜਗਮੋਹਨ ਸਿੰਘ, ਕੈਬਨਿਟ ਮੰਤਰੀ ਦੇ ਨਿੱਜੀ ਸਹਾਇਕ ਅਰਸ਼ਦੀਪ ਸਿੰਘ ਸਿੱਧੂ ਤੇ ਸ਼ਿੰਦਰਪਾਲ ਸਿੰਘ, ਰਮੇਸ਼ ਸਿੰਘ ਅਰਨੀਵਾਲਾ, ਸੁਖਪਾਲ ਸਿੰਘ ਪ੍ਰਧਾਨ ਟਰੱਕ ਯੂਨੀਅਨ, ਯਾਦਵਿੰਦਰ ਸਿੰਘ ਸਰਪੰਚ, ਨਿਰਮਲ ਸਿੰਘ ਸਰਪੰਚ, ਕੁਲਵਿੰਦਰ ਸਿੰਘ ਬਿੱਟੂ, ਜੋਤੀ ਸਰਪੰਚ, ਡਾ. ਸਾਧੂ ਸਿੰਘ ਸਮੇਤ ਵੱਡੀ ਗਿਣਤੀ ਵਿੱਚ ਲਾਭਪਾਤਰੀ ਹਾਜ਼ਿਰ ਸਨ।

Author : Malout Live