ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ 3 ਪਿੰਡਾਂ ਦੇ ਲਾਲ ਲਕੀਰ ਅੰਦਰ ਵਸਦੇ ਲੋਕਾਂ ਨੂੰ ਮਾਲਕੀ ਹੱਕਾਂ ਸੰਬੰਧੀ ਵੰਡੇ ਦਸਤਾਵੇਜ਼
ਪੰਜਾਬ ਸਰਕਾਰ ਵੱਲੋਂ ਲਾਲ ਲਕੀਰ ਦੇ ਅੰਦਰ ਵੱਸਦੇ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਦੇ ਮਾਲਕੀ ਹੱਕ ਪ੍ਰਦਾਨ ਕਰਨ ਲਈ ਚਲਾਈ ਜਾ ਰਹੀ ‘ਮੇਰਾ ਘਰ ਮੇਰੇ ਨਾਮ’ ਮੁਹਿੰਮ ਤਹਿਤ ਕੈਬਨਿਟ ਮੰਤਰੀ ਪੰਜਾਬ ਡਾ. ਬਲਜੀਤ ਕੌਰ ਨੇ ਮਲੋਟ ਹਲਕੇ ਦੇ ਪਿੰਡ ਨੰਦਗੜ੍ਹ, ਚੱਕ ਮਹਾਂਬੱਧਰ ਅਤੇ ਤਾਮਕੋਟ ਦੇ ਲਾਲ ਲਕੀਰ ਅੰਦਰ ਵੱਸਦੇ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਦੇ ਮਾਲਕੀ ਹੱਕਾਂ ਸੰਬੰਧੀ ਦਸਤਾਵੇਜ਼ ਪ੍ਰਦਾਨ ਕੀਤੇ।
ਮਲੋਟ : ਪੰਜਾਬ ਸਰਕਾਰ ਵੱਲੋਂ ਲਾਲ ਲਕੀਰ ਦੇ ਅੰਦਰ ਵੱਸਦੇ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਦੇ ਮਾਲਕੀ ਹੱਕ ਪ੍ਰਦਾਨ ਕਰਨ ਲਈ ਚਲਾਈ ਜਾ ਰਹੀ ‘ਮੇਰਾ ਘਰ ਮੇਰੇ ਨਾਮ’ ਮੁਹਿੰਮ ਤਹਿਤ ਕੈਬਨਿਟ ਮੰਤਰੀ ਪੰਜਾਬ ਡਾ. ਬਲਜੀਤ ਕੌਰ ਨੇ ਮਲੋਟ ਹਲਕੇ ਦੇ ਪਿੰਡ ਨੰਦਗੜ੍ਹ, ਚੱਕ ਮਹਾਂਬੱਧਰ ਅਤੇ ਤਾਮਕੋਟ ਦੇ ਲਾਲ ਲਕੀਰ ਅੰਦਰ ਵੱਸਦੇ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਦੇ ਮਾਲਕੀ ਹੱਕਾਂ ਸੰਬੰਧੀ ਦਸਤਾਵੇਜ਼ ਪ੍ਰਦਾਨ ਕੀਤੇ। ਇਸ ਮੌਕੇ ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸ਼ੂਰੂ ਕੀਤੀ ਗਈ ‘ਮੇਰਾ ਘਰ ਮੇਰੇ ਨਾਮ’ ਮੁਹਿੰਮ ਦਾ ਉਦੇਸ਼ ਲਾਲ ਲਕੀਰ ਦੇ ਅੰਦਰ ਰਹਿ ਰਹੇ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਦੀ ਮਾਲਕੀ ਦਾ ਅਧਿਕਾਰਿਤ ਦਸਤਾਵੇਜ਼ ਮੁਹੱਈਆ ਕਰਵਾਉਣਾ ਹੈ। ਉਨ੍ਹਾਂ ਕਿਹਾ ਕਿ ਆਪਣੇ ਘਰ ਦਾ ਮਾਲਕੀ ਹੱਕ ਹਰ ਪਰਿਵਾਰ ਲਈ ਬਹੁਤ ਮਹੱਤਵਪੂਰਨ ਹੁੰਦਾ ਹੈ ਅਤੇ ਇਸ ਮੁਹਿੰਮ ਤਹਿਤ ਲੋਕਾਂ ਨੂੰ ਉਨ੍ਹਾਂ ਦੇ ਹੱਕਾਂ ਸੰਬੰਧੀ ਅਧਿਕਾਰਤ ਦਸਤਾਵੇਜ਼ ਮਿਲਣ ਨਾਲ ਉਨ੍ਹਾਂ ਦੀ ਜਾਇਦਾਦ ਸੰਬੰਧੀ ਸਥਿਤੀ ਹੋਰ ਸਪੱਸ਼ਟ ਅਤੇ ਮਜ਼ਬੂਤ ਹੋਵੇਗੀ।
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਉਨ੍ਹਾਂ ਦੇ ਜਾਇਦਾਦੀ ਹੱਕ ਪ੍ਰਦਾਨ ਕਰਨ ਦੇ ਨਾਲ-ਨਾਲ ਸਰਕਾਰੀ ਸੇਵਾਵਾਂ ਅਤੇ ਸਹੂਲਤਾਂ ਦੀ ਪਹੁੰਚ ਵੀ ਯਕੀਨੀ ਬਣਾਈ ਜਾ ਰਹੀ ਹੈ। ਕੈਬਨਿਟ ਮੰਤਰੀ ਨੇ ਕਿਹਾ ਕਿ ਪ੍ਰਾਪਰਟੀ ਕਾਰਡ ਜਾਂ ਮਾਲਕੀ ਹੱਕਾਂ ਸੰਬੰਧੀ ਦਸਤਾਵੇਜ਼ ਲੋਕਾਂ ਲਈ ਮਹੱਤਵਪੂਰਨ ਰਿਕਾਰਡ ਵਜੋਂ ਕੰਮ ਕਰਨਗੇ। ਇਸ ਨਾਲ ਲੋਕਾਂ ਨੂੰ ਆਪਣੀ ਜਾਇਦਾਦ ਸੰਬੰਧੀ ਅਧਿਕਾਰਿਤ ਦਸਤਾਵੇਜ਼ ਉਪਲੱਬਧ ਹੋਵੇਗਾ ਅਤੇ ਭਵਿੱਖ ਵਿੱਚ ਜਾਇਦਾਦ ਨਾਲ ਸੰਬੰਧਿਤ ਵੱਖ-ਵੱਖ ਕੰਮਾਂ ਲਈ ਵੀ ਸਹੂਲਤ ਮਿਲੇਗੀ।
Author : Malout Live



