ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਹਲਕੇ ਦੇ ਪਿੰਡਾਂ ਵਿੱਚ ਕੀਤੀਆਂ ਮੀਟਿੰਗਾਂ
ਪੰਜਾਬ ਵਿੱਚ ਜਲਦ ਹੀ ਬਲਾਕ ਸੰਮਤੀ ਅਤੇ ਜਿਲ੍ਹਾ ਪ੍ਰੀਸ਼ਦ ਦੀਆਂ ਚੋਣਾਂ ਹੋਣ ਜਾ ਰਹੀਆਂ ਹਨ। ਜਿਸ ਨੂੰ ਲੈ ਕੇ ਆਮ ਆਦਮੀ ਪਾਰਟੀ ਵੱਲੋਂ ਹੁਣ ਤੋਂ ਹੀ ਤਿਆਰੀ ਨੂੰ ਲੈ ਕੇ ਪਿੰਡਾਂ ਦੇ ਲੋਕਾਂ ਨਾਲ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ। ਇਸ ਦੇ ਚਲਦੇ ਹਲਕਾ ਮਲੋਟ ਤੋਂ ਵਧਾਇਕ ਅਤੇ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਹਲਕੇ ਦੇ ਕਈ ਪਿੰਡਾਂ ਦੇ ਲੋਕਾਂ ਨਾਲ ਮੀਟਿੰਗ ਕੀਤੀ ਅਤੇ ਉਨ੍ਹਾਂ ਦੇ ਵਿਚਾਰ ਲਏ।
ਮਲੋਟ : ਪੰਜਾਬ ਵਿੱਚ ਜਲਦ ਹੀ ਬਲਾਕ ਸੰਮਤੀ ਅਤੇ ਜਿਲ੍ਹਾ ਪ੍ਰੀਸ਼ਦ ਦੀਆਂ ਚੋਣਾਂ ਹੋਣ ਜਾ ਰਹੀਆਂ ਹਨ। ਜਿਸ ਨੂੰ ਲੈ ਕੇ ਆਮ ਆਦਮੀ ਪਾਰਟੀ ਵੱਲੋਂ ਹੁਣ ਤੋਂ ਹੀ ਤਿਆਰੀ ਨੂੰ ਲੈ ਕੇ ਪਿੰਡਾਂ ਦੇ ਲੋਕਾਂ ਨਾਲ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ। ਇਸ ਦੇ ਚਲਦੇ ਹਲਕਾ ਮਲੋਟ ਤੋਂ ਵਧਾਇਕ ਅਤੇ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਹਲਕੇ ਦੇ ਕਈ ਪਿੰਡਾਂ ਦੇ ਲੋਕਾਂ ਨਾਲ ਮੀਟਿੰਗ ਕੀਤੀ ਅਤੇ ਉਨ੍ਹਾਂ ਦੇ ਵਿਚਾਰ ਲਏ।
ਉਨ੍ਹਾਂ ਮੀਡੀਆ ਨਾਲ ਗੱਲਬਾਤ ਕਰਦੇ ਦਾਅਵਾ ਕੀਤਾ ਕਿ ਉਨ੍ਹਾਂ ਦੀ ਪਾਰਟੀ ਇਸ ਹਲਕੇ ਤੋਂ ਭਾਰੀ ਲੀਡ ਨਾਲ ਸੀਟਾਂ ਜਿੱਤ ਕੇ ਪਾਰਟੀ ਦੀ ਝੋਲੀ ਪਾਵੇਗੀ। ਇਸ ਮੌਕੇ ਉਨ੍ਹਾਂ ਸਕੂਲੀ ਵਿਦਿਆਰਥੀਆਂ ਵੱਲੋਂ ਵਿਧਾਨ ਸਭਾ ਦਾ ਸੈਸ਼ਨ ਚਲਾਏ ਜਾਣ ਤੇ ਵੀ ਪੰਜਾਬ ਸਰਕਾਰ ਦੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ।
Author : Malout Live



