ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਮਲੋਟ ਹਲਕੇ ਦੇ ਵੱਖ-ਵੱਖ ਵਿਕਾਸ ਕਾਰਜਾਂ ਦੇ ਰੱਖੇ ਨੀਂਹ ਪੱਥਰ

ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਮਲੋਟ ਹਲਕੇ ਦੇ ਪਿੰਡ ਚਿੱਬੜਾਂਵਾਲੀ ਵਿਖੇ ਸੜਕਾਂ ਦੇ ਨਵੀਨੀਕਰਨ ਲਈ 1.5 ਕਰੋੜ ਰੁਪਏ ਦੇ ਪ੍ਰੋਜੈਕਟਾਂ ਦੇ ਨੀਂਹ ਪੱਧਰ ਰੱਖੇ। ਇਸ ਦੇ ਨਾਲ ਹੀ ਉਨ੍ਹਾਂ ਨੇ ਮਲੋਟ ਸ਼ਹਿਰ ਦੇ ਵਾਰਡ ਨੰਬਰ 11 ਅਤੇ 12 ਵਿਖੇ 10 ਲੱਖ ਰੁਪਏ ਦੀ ਲਾਗਤ ਨਾਲ ਸਾਂਝੀ ਧਰਮਸ਼ਾਲਾ ਦੀ ਮੁਰੰਮਤ ਦੇ ਕੰਮ ਦੀ ਵੀ ਸ਼ੁਰੂਆਤ ਕਰਵਾਈ।

ਮਲੋਟ (ਸ਼੍ਰੀ ਮੁਕਤਸਰ ਸਾਹਿਬ) : ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਮਲੋਟ ਹਲਕੇ ਦੇ ਪਿੰਡ ਚਿੱਬੜਾਂਵਾਲੀ ਵਿਖੇ ਸੜਕਾਂ ਦੇ ਨਵੀਨੀਕਰਨ ਲਈ 1.5 ਕਰੋੜ ਰੁਪਏ ਦੇ ਪ੍ਰੋਜੈਕਟਾਂ ਦੇ ਨੀਂਹ ਪੱਧਰ ਰੱਖੇ। ਇਸ ਦੇ ਨਾਲ ਹੀ ਉਨ੍ਹਾਂ ਨੇ ਮਲੋਟ ਸ਼ਹਿਰ ਦੇ ਵਾਰਡ ਨੰਬਰ 11 ਅਤੇ 12 ਵਿਖੇ 10 ਲੱਖ ਰੁਪਏ ਦੀ ਲਾਗਤ ਨਾਲ ਸਾਂਝੀ ਧਰਮਸ਼ਾਲਾ ਦੀ ਮੁਰੰਮਤ ਦੇ ਕੰਮ ਦੀ ਵੀ ਸ਼ੁਰੂਆਤ ਕਰਵਾਈ। ਇਸ ਮੌਕੇ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਰਵਪੱਖੀ ਵਿਕਾਸ ਲਈ ਦਿਨ-ਰਾਤ ਇੱਕ ਕਰਕੇ ਕੰਮ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪੂਰੇ ਪੰਜਾਬ ਵਾਂਗ ਮਲੋਟ ਹਲਕੇ ਚ ਕਿਸੇ ਵੀ ਵਿਕਾਸ ਕਾਰਜ ਲਈ ਫੰਡਾਂ ਦੀ ਕਮੀਂ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਹਰ ਪ੍ਰੋਜੈਕਟ ਨੂੰ ਪੂਰੇ ਪਾਰਦਰਸ਼ੀ ਢੰਗ ਨਾਲ ਨੇਪਰੇ ਚਾੜ੍ਹਨਾ ਯਕੀਨੀ ਬਣਾਇਆ ਜਾ ਰਿਹਾ ਹੈ।

ਉਨ੍ਹਾਂ ਕਿਹਾ ਕਿ ਲੋਕਾਂ ਦੀ ਖੱਜਲ ਖੁਆਰੀ ਰੋਕਣ ਲਈ ਉਨ੍ਹਾਂ ਦੀ ਸਰਕਾਰ ਵੱਲੋਂ ਵੱਡੇ ਪੱਧਰ ਤੇ ਲੋਕ ਪੱਖੀ ਫ਼ੈਸਲੇ ਲਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਸਰਕਾਰੀ ਮਹਿਕਮਿਆਂ ਵਿੱਚ ਸੁਧਾਰ ਦੇ ਨਾਲ-ਨਾਲ ਉਨ੍ਹਾਂ ਦੀ ਸਰਕਾਰ ਵੱਲੋਂ ਸਮਾਜਿਕ ਸੁਧਾਰਾਂ ਲਈ ਵੀ ਲੋੜੀਂਦੇ ਯਤਨ ਲਗਾਤਾਰ ਜਾਰੀ ਹਨ। ਇਸ ਮੌਕੇ ਪਰਮਜੀਤ ਗਿੱਲ (ਦਫ਼ਤਰ ਇੰਚਾਰਜ਼), ਸ਼ਹਿਰੀ ਪ੍ਰਧਾਨ ਗਗਨ ਔਲਖ, ਹਰਮੇਲ ਸੰਧੂ ਐਮ.ਸੀ, ਜਸਦੇਵ ਸੰਧੂ ਐਮ.ਸੀ, ਗੁਰਮੀਤ ਸਿੰਘ ਚਿੰਟੂ ਵਿਰਦੀ, ਸੁਰਜੀਤ ਮਹਿੰਦੀ, ਸਰਪੰਚ ਗੁਰਬਾਜ ਸੇਖੋ, ਨਿੱਜੀ ਸਕੱਤਰ ਅਰਸ਼ਦੀਪ ਸਿੰਘ ਸਿੱਧੂ ,ਨਿੱਜੀ ਸਕੱਤਰ ਸਿੰਦਰਪਾਲ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਪਤਵੰਤੇ ਅਤੇ ਇਲਾਕਾ ਵਾਸੀ ਹਾਜ਼ਿਰ ਸਨ।

Author : Malout Live