ਸ਼੍ਰੀ ਗੁਰੂ ਰਵਿਦਾਸ ਜਯੰਤੀ ਮੌਕੇ ਸਮਾਗਮ ਦੌਰਾਨ ਕੈਬਿਨੇਟ ਮੰਤਰੀ ਡਾ. ਬਲਜੀਤ ਕੌਰ ਨੇ ਕੀਤੇ ਵੱਡੇ ਐਲਾਨ

ਡਾ. ਬਲਜੀਤ ਕੌਰ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਅਤੇ ਸਮਾਜਿਕ ਨਿਆਂ, ਅਧਿਕਾਰਤਾ ਮੰਤਰੀ ਪੰਜਾਬ ਨੇ ਮਲੋਟ ਵਿਖੇ ਸ਼੍ਰੀ ਗੁਰੂ ਰਵਿਦਾਸ ਜੀ ਦੇ 648ਵੇਂ ਗੁਰਪੁਰਬ ਮੌਕੇ ਸ਼੍ਰੀ ਗੁਰੂ ਰਵਿਦਾਸ ਮੰਦਿਰ ਵਿਖੇ ਮੱਥਾ ਟੇਕਿਆ ਅਤੇ ਗੁਰੂ ਜੀ ਦਾ ਅਸ਼ੀਰਵਾਦ ਪ੍ਰਾਪਤ ਕੀਤਾ।

ਮਲੋਟ (ਸ਼੍ਰੀ ਮੁਕਤਸਰ ਸਾਹਿਬ) : ਡਾ. ਬਲਜੀਤ ਕੌਰ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਅਤੇ ਸਮਾਜਿਕ ਨਿਆਂ, ਅਧਿਕਾਰਤਾ ਮੰਤਰੀ ਪੰਜਾਬ ਨੇ ਮਲੋਟ ਵਿਖੇ ਸ਼੍ਰੀ ਗੁਰੂ ਰਵਿਦਾਸ ਜੀ ਦੇ 648ਵੇਂ ਗੁਰਪੁਰਬ ਮੌਕੇ ਸ਼੍ਰੀ ਗੁਰੂ ਰਵਿਦਾਸ ਮੰਦਿਰ ਵਿਖੇ ਮੱਥਾ ਟੇਕਿਆ ਅਤੇ ਗੁਰੂ ਜੀ ਦਾ ਅਸ਼ੀਰਵਾਦ ਪ੍ਰਾਪਤ ਕੀਤਾ। ਇਸ ਮੌਕੇ ਉਹਨਾਂ ਕਿਹਾ ਕਿ ਮਲੋਟ ਦੇ ਵਿਕਾਸ ਲਈ ਸਰਕਾਰ ਵੱਲੋਂ ਪਹਿਲ ਦੇ ਅਧਾਰ ਤੇ ਕੰਮ ਕਰਵਾਏ ਜਾ ਰਹੇ ਹਨ ਅਤੇ ਇਲਾਕਾ ਨਿਵਾਸੀਆਂ ਨੂੰ ਕਿਸੇ ਵੀ ਪ੍ਰਕਾਰ ਦੀ ਕੋਈ ਸਮੱਸਿਆ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ।

ਉਹਨਾਂ ਅੱਗੇ ਦੱਸਿਆ ਕਿ ਰਵਿਦਾਸ ਨਗਰ ਮਲੋਟ ਦੇ ਸੀਵਰੇਜ਼ ਦੀ ਸਮੱਸਿਆ ਦੇ ਹੱਲ ਲਈ 2.5 ਕਰੋੜ ਰੁਪਏ, 30 ਲੱਖ ਰੁਪਏ ਵਾਰਡ ਨੰ. 20 ਦੀ ਧਰਮਸ਼ਾਲਾ ਬਨਾਉਣ ਲਈ, 10 ਲੱਖ ਰੁਪਏ ਲਾਇਬ੍ਰੇਰੀ ਲਈ ਅਤੇ 10 ਲੱਖ ਰੁਪਏ ਖਟੀਕ ਧਰਮਸ਼ਾਲਾ ਦੇ ਨਵ-ਨਿਰਮਾਣ ਲਈ ਦੇਣ ਦਾ ਐਲਾਨ ਕੀਤਾ। ਇਸ ਮੌਕੇ ਸ਼੍ਰੀ ਜਸ਼ਨ ਬਰਾੜ ਵਾਇਸ ਚੇਅਰਮੈਨ, ਪ੍ਰਵੀਨ ਕੁਮਾਰ ਪ੍ਰਧਾਨ ਸ਼੍ਰੀ ਗੁਰੂ ਰਵਿਦਾਸ ਮੰਦਿਰ ਕਮੇਟੀ, ਸ਼੍ਰੀ ਸਤਿਗੁਰਦੇਵ ਪੱਪੀ, ਸ਼੍ਰੀ ਕਰਮਜੀਤ ਸ਼ਰਮਾ, ਜੋਨੀ ਗਰਗ, ਲਵ ਬੱਤਰਾ ਅਤੇ ਗੁਰੂ ਰਵਿਦਾਸ ਨਗਰ ਦੇ ਪਤਵੰਤੇ ਵਿਅਕਤੀ ਹਾਜ਼ਿਰ ਸਨ।

Author : Malout Live