ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਦੇ ਸ਼ਹੀਦੀ ਦਿਹਾੜੇ ਮੌਕੇ ਦਿੱਤੀ ਸ਼ਰਧਾਂਜਲੀ

ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਦੇ ਸ਼ਹੀਦੀ ਦਿਵਸ ਮੌਕੇ ਮਲੋਟ ਦੇ ਸ਼੍ਰੀ ਮੁਕਤਸਰ ਸਾਹਿਬ ਚੌਂਕ ਵਿੱਚ ਲੱਗੇ ਸ਼ਹੀਦ ਭਗਤ ਸਿੰਘ ਦੇ ਬੁੱਤ ਤੇ ਸ਼ਰਧਾ ਸੁਮਨ ਭੇਂਟ ਕੀਤੇ। ਇਸ ਤੋਂ ਬਾਅਦ ਉਨ੍ਹਾਂ ਨੇ ਇਸ ਦੇ ਨਜ਼ਦੀਕ ਹੀ ਨਵੀਂ ਬਣੀ ਸ਼ਹੀਦ ਭਗਤ ਸਿੰਘ ਪਾਰਕ ਦਾ ਉਦਘਾਟਨ ਕੀਤਾ।

ਮਲੋਟ : ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਦੇ ਸ਼ਹੀਦੀ ਦਿਵਸ ਮੌਕੇ ਮਲੋਟ ਦੇ ਸ਼੍ਰੀ ਮੁਕਤਸਰ ਸਾਹਿਬ ਚੌਂਕ ਵਿੱਚ ਲੱਗੇ ਸ਼ਹੀਦ ਭਗਤ ਸਿੰਘ ਦੇ ਬੁੱਤ ਤੇ ਸ਼ਰਧਾ ਸੁਮਨ ਭੇਂਟ ਕੀਤੇ। ਇਸ ਤੋਂ ਬਾਅਦ ਉਨ੍ਹਾਂ ਨੇ ਇਸ ਦੇ ਨਜ਼ਦੀਕ ਹੀ ਨਵੀਂ ਬਣੀ ਸ਼ਹੀਦ ਭਗਤ ਸਿੰਘ ਪਾਰਕ ਦਾ ਉਦਘਾਟਨ ਕੀਤਾ। ਇਸ ਮੌਕੇ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਸਰਕਾਰ ਇੱਕ ਪਾਸੇ ਬੁਨਿਆਦੀ ਢਾਂਚੇ ਦਾ ਵਿਕਾਸ ਕਰ ਰਹੀ ਹੈ ਅਤੇ ਦੂਜੇ ਪਾਸੇ ਸਮਾਜਿਕ ਅਤੇ ਆਰਥਿਕ ਤਰੱਕੀ ਲਈ ਵੀ ਉਪਰਾਲੇ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਜਦ ਸਾਡੇ ਬੱਚਿਆਂ ਨੂੰ ਮਿਆਰੀ ਅਤੇ ਵਿਸ਼ਵ ਪੱਧਰੀ ਸਿੱਖਿਆ ਮਿਲੇਗੀ ਤਾਂ ਹੀ ਇਹ ਬੱਚੇ ਭਵਿੱਖ ਦੇ ਸਫਲ ਨਾਗਰਿਕ ਬਣ ਕੇ ਪੰਜਾਬ ਦਾ ਨਾਂ ਰੌਸ਼ਨ ਕਰਨਗੇ।

ਉਨ੍ਹਾਂ ਕਿਹਾ ਕਿ ਅੱਜ ਦੇ ਯੁਗ ਵਿੱਚ ਸਿੱਖਿਆ ਹੀ ਮਨੁੱਖ ਦੀ ਸਭ ਤੋਂ ਵੱਡੀ ਪ੍ਰਾਪਤੀ ਹੈ। ਉਨ੍ਹਾਂ ਕਿਹਾ ਕਿ ਉਨਾਂ ਦੇ ਵਿਭਾਗ ਵੱਲੋਂ ਵਿਸ਼ੇਸ਼ ਤੌਰ ਤੇ ਸਮਾਜ ਦੇ ਪਛੜੇ ਵਰਗਾਂ ਦੀ ਤਰੱਕੀ ਲਈ ਲਗਾਤਾਰ ਉਪਰਾਲੇ ਜਾਰੀ ਹਨ। ਉਹਨਾਂ ਨੇ ਕਿਹਾ ਕਿ ਵਿਭਾਗ ਵੱਲੋਂ ਜਿੱਥੇ ਵੱਖ-ਵੱਖ ਪੈਨਸ਼ਨਾਂ ਦਿੱਤੀਆਂ ਜਾ ਰਹੀਆਂ ਹਨ, ਉੱਥੇ ਹੀ ਵਜੀਫਿਆਂ ਰਾਹੀਂ ਵਿਦਿਆਰਥੀਆਂ ਨੂੰ ਪੜ੍ਹਾਈ ਵਿੱਚ ਮੱਦਦ ਕੀਤੀ ਜਾ ਰਹੀ ਹੈ। ਇਸ ਮੌਕੇ ਐਕਸੀਅਨ ਦਲਜੀਤ ਸਿੰਘ, ਮਨਜਿੰਦਰ ਸਿੰਘ ਕਾਕਾ ਉੜਾਂਗ, ਅਰਸ਼ਦੀਪ ਸਿੰਘ ਪੀ.ਏ, ਛਿੰਦਰਪਪਾਲ ਸਿੰਘ ਪੀ.ਏ, ਦਫ਼ਤਰ ਇੰਚਾਰਜ ਪਰਮਜੀਤ ਗਿੱਲ, ਗਗਨਦੀਪ ਸਿੰਘ ਔਲਖ, ਲਵ ਬੱਤਰਾ, ਸਤਿਗੁਰੂ ਦੇਵ ਰਾਜ ਪੱਪੀ, ਰਾਜੀਵ ਬੱਬੂ ਉੱਪਲ, ਸਤਪਾਲ ਗਿਰਧਰ, ਹਰਪ੍ਰੀਤ ਸਿੰਘ, ਵਿਕਰਾਂਤ ਖੁਰਾਣਾ, ਰਾਜ ਔਲਖ, ਛਿੰਦਰਪਾਲ, ਲਾਲੀ ਗਗਨੇਜਾ, ਨਿਰਮਲ ਸਿੰਘ, ਕਾਰਜ ਸਾਧਕ ਅਫ਼ਸਰ ਮੰਗਤ ਕੁਮਾਰ, ਰਮੇਸ਼ ਅਰਨੀਵਾਲਾ, ਸੁਕੇਸ਼ ਗੋਇਲ ਅਤੇ ਜੋਨੀ ਗਰਗ ਹਾਜ਼ਿਰ ਸਨ।

Author : Malout Live