ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਭਲਾਈ ਸਕੀਮਾਂ ਦਾ ਲਿਆ ਜਾਇਜ਼ਾ
ਡਾ. ਬਲਜੀਤ ਕੌਰ ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਮੰਤਰੀ ਪੰਜਾਬ ਨੇ ਮਲੋਟ ਹਲਕੇ ਦੇ ਪਿੰਡਾਂ ਔਲਖ, ਭੁਲੇਰੀਆਂ, ਖਾਨੇ ਕੀ ਢਾਬ, ਲਖਮੀਰੇਆਣਾ, ਲੱਖੇਵਾਲੀ, ਤਰਖਾਣਵਾਲਾ ਅਤੇ ਬਾਮ ਵਿਖੇ ਭਲਾਈ ਸਕੀਮਾ ਦਾ ਜਾਇਜ਼ਾ ਲਿਆ। ਇਸ ਮੌਕੇ ਉਨ੍ਹਾਂ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ।
ਮਲੋਟ (ਸ਼੍ਰੀ ਮੁਕਤਸਰ ਸਾਹਿਬ) : ਡਾ. ਬਲਜੀਤ ਕੌਰ ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਮੰਤਰੀ ਪੰਜਾਬ ਨੇ ਮਲੋਟ ਹਲਕੇ ਦੇ ਪਿੰਡਾਂ ਔਲਖ, ਭੁਲੇਰੀਆਂ, ਖਾਨੇ ਕੀ ਢਾਬ, ਲਖਮੀਰੇਆਣਾ, ਲੱਖੇਵਾਲੀ, ਤਰਖਾਣਵਾਲਾ ਅਤੇ ਬਾਮ ਵਿਖੇ ਭਲਾਈ ਸਕੀਮਾ ਦਾ ਜਾਇਜ਼ਾ ਲਿਆ। ਇਸ ਮੌਕੇ ਉਨ੍ਹਾਂ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ। ਪਿੰਡ ਭੁਲੇਰੀਆਂ ਵਿੱਚ ਪਾਈਆਂ ਗਈਆਂ ਪਾਈਪਾਂ ਤੇ ਕੁੱਝ ਪਿੰਡ ਵਾਸੀਆਂ ਵੱਲੋਂ ਤਸੱਲੀ ਪ੍ਰਗਟ ਨਾ ਕਰਨ ਤੇ ਉਨ੍ਹਾਂ ਕਿਹਾ ਕਿ ਜਾਂਚ ਉਪਰੰਤ ਪਾਈਪਾਂ ਦੁਬਾਰਾ ਪਾ ਦਿੱਤੀਆਂ ਜਾਣਗੀਆਂ। ਉਨਾਂ ਕਿਹਾ ਕਿ ਪਿੰਡ ਵਾਸੀਆਂ ਨੂੰ ਕਿਸੇ ਵੀ ਮੁੱਢਲੀ ਸਹੂਲਤ ਤੋਂ ਵਾਂਝਾ ਨਹੀਂ ਰੱਖਿਆ ਜਾਵੇਗਾ। ਇਸ ਦੌਰਾਨ ਉਨ੍ਹਾਂ ਵੱਖ-ਵੱਖ ਪਿੰਡਾਂ ਤੋਂ ਆਏ ਹੋਏ ਸਰਪੰਚਾਂ ਵੱਲੋਂ ਪੰਜਾਬ ਸਰਕਾਰ ਵੱਲੋਂ ਚਲਾਏ ਜਾ ਰਹੇ ਵਿਕਾਸ ਦੇ ਕੰਮਾਂ ਬਾਰੇ ਜਾਣੂੰ ਕਰਵਾਇਆ ਅਤੇ ਇਸ ਤੋਂ ਇਲਾਵਾ ਪਿੰਡਾਂ ਵਿੱਚ ਹੋਣ ਵਾਲੇ ਕੰਮਾਂ ਬਾਰੇ ਵੀ ਦੱਸਿਆ ਗਿਆ ਅਤੇ ਕੈਬਨਿਟ ਮੰਤਰੀ ਨੇ ਰਹਿੰਦੇ ਕੰਮਾਂ ਨੂੰ ਪੂਰਾ ਕਰਨ ਦਾ ਭਰੋਸਾ ਦਵਾਇਆ।
ਕੈਬਨਿਟ ਮੰਤਰੀ ਨੇ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸਰਕਾਰ ਵੱਲੋਂ ਜੋ ਭਲਾਈ ਦੀਆਂ ਸਕੀਮਾਂ ਚੱਲ ਰਹੀਆਂ ਹਨ ਉਨ੍ਹਾਂ ਪ੍ਰਤੀ ਲੋਕਾਂ ਤੱਕ ਵੱਧ ਤੋਂ ਵੱਧ ਜਾਗਰੂਕ ਕੀਤਾ ਜਾਵੇ, ਤਾਂ ਜੋ ਕੋਈ ਵੀ ਵਿਅਕਤੀ ਇਹਨਾਂ ਸਕੀਮਾਂ ਦਾ ਲਾਭਲੈਣ ਤੋਂ ਵਾਂਝਾ ਨਾ ਰਹਿ ਜਾਵੇ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਦੁਆਰਾ ਚੁਣੀ ਗਈ ਇਹ ਆਮ ਲੋਕਾਂ ਦੀ ਸਰਕਾਰ ਹੈ ਅਤੇ ਮਲੋਟ ਹਲਕੇ ਦੇ ਵਿਕਾਸ ਵਿੱਚ ਵੀ ਫੰਡਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ। ਇਸ ਮੌਕੇ ਭੁਪਿੰਦਰ ਸਿੰਘ ਰਾਮਨਗਰ, ਜੁਗਰਾਜ ਸਿੰਘ ਸਰਪੰਚ, ਲਖਬੀਰ ਸਿੰਘ ਨੰਬਰਦਾਰ, ਗੁਰਚਰਨ ਸਿੰਘ ਤਰਖਾਣਵਾਲਾ, ਬਲਕਰਨ ਸਿੰਘ, ਗੁਰਵਿੰਦਰ ਸਿੰਘ ਲੱਕੜਵਾਲਾ, ਗੁਰਸੇਵਕ ਸਿੰਘ ਤੋਂ ਇਲਾਵਾ ਵੱਖ-ਵੱਖ ਪਿੰਡਾਂ ਦੇ ਪੰਚ, ਸਰਪੰਚ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਿਰ ਸਨ।
Author : Malout Live



