ਮਲੋਟ ਵਿੱਚ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਕਣਕ ਦੀ ਖਰੀਦ ਕਰਵਾਈ ਸ਼ੁਰੂ
ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਮਲੋਟ ਮੰਡੀ ਦਾ ਦੌਰਾ ਕੀਤਾ ਅਤੇ ਕਣਕ ਦੀ ਖਰੀਦ ਸ਼ੁਰੂ ਕਰਵਾਈ। ਇਸ ਮੌਕੇ ਡਾ. ਬਲਜੀਤ ਕੌਰ ਨੇ ਕਿਸਾਨਾਂ, ਅਧਿਕਾਰੀਆਂ ਅਤੇ ਮੰਡੀ ਦੇ ਮੁਲਾਜ਼ਮਾਂ ਨੂੰ ਨਵੀਂ ਫ਼ਸਲ ਦੀ ਵਧਾਈ ਦਿੱਤੀ। ਮੰਤਰੀ ਨੇ ਭਰੋਸਾ ਦਿੱਤਾ ਕਿ ਮਲੋਟ ਸਮੇਤ ਸਾਰੀਆਂ ਮੰਡੀਆਂ ’ਚ ਖਰੀਦ ਦੇ ਪੁਖ਼ਤਾ ਪ੍ਰਬੰਧ ਹਨ।
ਮਲੋਟ : ਪੰਜਾਬ ਸਰਕਾਰ ਵੱਲੋਂ ਕਣਕ ਦੀ ਖਰੀਦ ਦੇ ਚੱਲਦਿਆਂ ਅੱਜ ਮਲੋਟ ਦੀ ਅਨਾਜ ਮੰਡੀ ’ਚ ਕਣਕ ਦੀ ਸਰਕਾਰੀ ਖਰੀਦ ਦਾ ਰਸਮੀ ਆਗਾਜ਼ ਹੋ ਗਿਆ। ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਮਲੋਟ ਮੰਡੀ ਦਾ ਦੌਰਾ ਕੀਤਾ ਅਤੇ ਕਣਕ ਦੀ ਖਰੀਦ ਸ਼ੁਰੂ ਕਰਵਾਈ। ਮੰਡੀ ’ਚ ਸਥਿਤ ਗੁਰਚਰਨ ਸਿੰਘ ਜੀਤ ਸਿੰਘ ਦੀ ਆੜ੍ਹਤ ਦੀ ਦੁਕਾਨ ’ਤੇ ਪਿੰਡ ਦਾਨੇਵਾਲਾ ਦੇ ਕਿਸਾਨ ਗੁਰਦੀਪ ਸਿੰਘ ਜਟਾਣਾ ਪੁੱਤਰ ਰਤਨ ਸਿੰਘ ਦੀ ਕਣਕ ਦੀ ਢੇਰੀ ਨੂੰ 2585 ਰੁਪਏ ਪ੍ਰਤੀ ਕੁਇੰਟਲ ਦੇ ਹਿਸਾਬ ਨਾਲ ਖਰੀਦ ਕੇ ਸੀਜ਼ਨ ਦੀ ਸ਼ੁਰੂਆਤ ਕੀਤੀ ਗਈ। ਇਸ ਮੌਕੇ ਡਾ. ਬਲਜੀਤ ਕੌਰ ਨੇ ਕਿਸਾਨਾਂ, ਅਧਿਕਾਰੀਆਂ ਅਤੇ ਮੰਡੀ ਦੇ ਮੁਲਾਜ਼ਮਾਂ ਨੂੰ ਨਵੀਂ ਫ਼ਸਲ ਦੀ ਵਧਾਈ ਦਿੱਤੀ। ਮੰਤਰੀ ਨੇ ਭਰੋਸਾ ਦਿੱਤਾ ਕਿ ਮਲੋਟ ਸਮੇਤ ਸਾਰੀਆਂ ਮੰਡੀਆਂ ’ਚ ਖਰੀਦ ਦੇ ਪੁਖ਼ਤਾ ਪ੍ਰਬੰਧ ਹਨ। ਉਨ੍ਹਾਂ ਦੱਸਿਆ ਕਿ ਪੀਣ ਵਾਲੇ ਪਾਣੀ, ਲੇਬਰ ਅਤੇ ਬਾਰਦਾਨੇ ਦੇ ਪ੍ਰਬੰਧਾਂ ਲਈ ਠੇਕੇਦਾਰਾਂ ਨੂੰ ਸਖ਼ਤ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ।
ਪਿਛਲੇ ਸੀਜ਼ਨ ਵਿੱਚ ਲਿਫਟਿੰਗ ਦੀ ਰਹੀ ਸਮੱਸਿਆ ਬਾਰੇ ਉਨ੍ਹਾਂ ਕਿਹਾ ਕਿ ਠੇਕੇਦਾਰਾਂ ਅਤੇ ਯੂਨੀਅਨਾਂ ਨਾਲ ਪਹਿਲਾਂ ਹੀ ਮੀਟਿੰਗਾਂ ਹੋ ਚੁੱਕੀਆਂ ਹਨ ਤਾਂ ਜੋ ਇਸ ਵਾਰ ਫ਼ਸਲ ਚੁੱਕਣ ਵਿੱਚ ਦੇਰੀ ਨਾ ਹੋਵੇ। ਉਨ੍ਹਾਂ ਐਲਾਨ ਕੀਤਾ ਕਿ ਮਲੋਟ ਮੰਡੀ ਵਿੱਚ ਕਈ ਸਾਲਾਂ ਬਾਅਦ ਪਾਣੀ ਦੀ ਪੱਕੀ ਸਹੂਲਤ ਦਿੱਤੀ ਜਾ ਰਹੀ ਹੈ, ਜੋ ਇੱਕ ਹਫ਼ਤੇ ਦੇ ਅੰਦਰ ਚਾਲੂ ਹੋ ਜਾਵੇਗੀ। ਮੰਤਰੀ ਨੇ ਭਰੋਸਾ ਦਿੱਤਾ ਕਿ ਮਲੋਟ ਸਮੇਤ ਸਾਰੀਆਂ ਮੰਡੀਆਂ ’ਚ ਖਰੀਦ ਦੇ ਪੁਖ਼ਤਾ ਪ੍ਰਬੰਧ ਹਨ। ਉਨ੍ਹਾਂ ਦੱਸਿਆ ਕਿ ਪੀਣ ਵਾਲੇ ਪਾਣੀ, ਲੇਬਰ ਅਤੇ ਬਾਰਦਾਨੇ ਦੇ ਪ੍ਰਬੰਧਾਂ ਲਈ ਠੇਕੇਦਾਰਾਂ ਨੂੰ ਸਖ਼ਤ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਪਿਛਲੇ ਸੀਜ਼ਨ ਵਿੱਚ ਲਿਫਟਿੰਗ ਦੀ ਰਹੀ ਸਮੱਸਿਆ ਬਾਰੇ ਉਨ੍ਹਾਂ ਕਿਹਾ ਕਿ ਠੇਕੇਦਾਰਾਂ ਅਤੇ ਯੂਨੀਅਨਾਂ ਨਾਲ ਪਹਿਲਾਂ ਹੀ ਮੀਟਿੰਗਾਂ ਹੋ ਚੁੱਕੀਆਂ ਹਨ ਤਾਂ ਜੋ ਇਸ ਵਾਰ ਫ਼ਸਲ ਚੁੱਕਣ ਵਿੱਚ ਦੇਰੀ ਨਾ ਹੋਵੇ। ਉਨ੍ਹਾਂ ਐਲਾਨ ਕੀਤਾ ਕਿ ਮਲੋਟ ਮੰਡੀ ਵਿੱਚ ਕਈ ਸਾਲਾਂ ਬਾਅਦ ਪਾਣੀ ਦੀ ਪੱਕੀ ਸਹੂਲਤ ਦਿੱਤੀ ਜਾ ਰਹੀ ਹੈ, ਜੋ ਇੱਕ ਹਫ਼ਤੇ ਦੇ ਅੰਦਰ ਚਾਲੂ ਹੋ ਜਾਵੇਗੀ।
Author : Malout Live



