ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਅੱਜ “ਵੈਲਕਮ ਟੂ ਮਲੋਟ” ਪ੍ਰੋਜੈਕਟ ਦਾ ਕਰਨਗੇ ਉਦਘਾਟਨ

ਮਲੋਟ ਵਿਖੇ ਅੱਜ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਵੱਲੋਂ ਮਲੋਟ ਦੇ ਬਠਿੰਡਾ ਚੌਂਕ ਵਿਖੇ ਸ਼ਾਮ 05:00 ਵਜੇ “ਵੈਲਕਮ ਟੂ ਮਲੋਟ” ਪ੍ਰੋਜੈਕਟ ਦਾ ਉਦਘਾਟਨ ਕੀਤਾ ਜਾਵੇਗਾ।

ਮਲੋਟ : ਮਲੋਟ ਵਿਖੇ ਅੱਜ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਵੱਲੋਂ ਮਲੋਟ ਦੇ ਬਠਿੰਡਾ ਚੌਂਕ ਵਿਖੇ ਸ਼ਾਮ 05:00 ਵਜੇ ਵੈਲਕਮ ਟੂ ਮਲੋਟ ਪ੍ਰੋਜੈਕਟ ਦਾ ਉਦਘਾਟਨ ਕੀਤਾ ਜਾਵੇਗਾ। ਤੁਹਾਨੂੰ ਦੱਸ ਦੇਈਏ ਕਿ ਮਲੋਟ ਦੇ ਬਠਿੰਡਾ ਚੌਂਕ ਵਿੱਚ ਗੰਦੇ ਪਾਣੀ ਅਤੇ ਸੀਵਰੇਜ਼ ਦੇ ਖੜੇ ਪਾਣੀ ਕਰਕੇ ਸ਼ਹਿਰ ਦੀ ਐਂਟਰੈਂਸ ਬਹੁਤ ਜਿਆਦਾ ਖਰਾਬ ਨਜ਼ਰ ਆਉਂਦੀ ਸੀ, ਜਿਸ ਨੂੰ ਧਿਆਨ ਵਿੱਚ ਰੱਖਦਿਆਂ ਮੰਤਰੀ ਬਲਜੀਤ ਕੌਰ ਵੱਲੋਂ ਇਸ ਦੇ ਸੁੰਦਰੀਕਰਨ ਲਈ ਹਦਾਇਆਂ ਜਾਰੀ ਕੀਤੀਆਂ ਗਈਆਂ ਸਨ ਅਤੇ ਇਸ ਦਾ ਕੰਮ ਸ਼ੁਰੂ ਕਰਵਾਇਆ ਗਿਆ ਸੀ।

ਉਸੇ ਐਂਟਰੈਂਸ ਨੂੰ ਵੈਲਕਮ ਟੂ ਮਲੋਟ ਪ੍ਰੋਜੈਕਟ ਦਾ ਨਾਮ ਦਿੱਤਾ ਗਿਆ, ਜਿਸ ਦਾ ਉਦਘਾਟਨ ਅੱਜ ਮੰਤਰੀ ਬਲਜੀਤ ਕੌਰ ਵੱਲੋਂ ਕੀਤਾ ਜਾਵੇਗਾ।

Author : Malout Live