ਮਲੋਟ ਵਾਸੀ ਨੀਟ ਵਿੱਚੋਂ ਵੱਡਾ ਰੈਂਕ ਲੈਣ ਵਾਲੇ ਜਤਿਨ ਦੇ ਘਰ ਪਹੁੰਚੇ ਕੈਬਨਿਟ ਮੰਤਰੀ ਡਾ. ਬਲਜੀਤ ਕੌਰ
ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਸਖ਼ਤ ਮੁਕਾਬਲੇ ਵਾਲੀ ਰਾਸ਼ਟਰੀ ਯੋਗਤਾ ਕਮ ਦਾਖ਼ਲਾ ਪ੍ਰੀਖਿਆ (ਨੀਟ) ਵਿੱਚ ਐੱਸ.ਸੀ ਕੈਟਾਗਿਰੀ ਵਿੱਚੋਂ ਪੂਰੇ ਦੇਸ਼ ਵਿੱਚੋਂ 171ਵਾਂ ਰੈਂਕ ਹਾਸਿਲ ਕਰਨ ਵਾਲੇ ਸ਼੍ਰੀ ਗੁਰੂ ਰਵਿਦਾਸ ਨਗਰ ਮਲੋਟ ਦੇ ਨੌਜਵਾਨ ਜਤਿਨ ਦੇ ਘਰ ਪਹੁੰਚ ਕੇ ਉਸ ਦੀ ਹੌਂਸਲਾ ਅਫ਼ਜਾਈ ਕੀਤੀ।
ਮਲੋਟ : ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਸਖ਼ਤ ਮੁਕਾਬਲੇ ਵਾਲੀ ਰਾਸ਼ਟਰੀ ਯੋਗਤਾ ਕਮ ਦਾਖ਼ਲਾ ਪ੍ਰੀਖਿਆ (ਨੀਟ) ਵਿੱਚ ਐੱਸ.ਸੀ ਕੈਟਾਗਿਰੀ ਵਿੱਚੋਂ ਪੂਰੇ ਦੇਸ਼ ਵਿੱਚੋਂ 171ਵਾਂ ਰੈਂਕ ਹਾਸਿਲ ਕਰਨ ਵਾਲੇ ਸ਼੍ਰੀ ਗੁਰੂ ਰਵਿਦਾਸ ਨਗਰ ਮਲੋਟ ਦੇ ਨੌਜਵਾਨ ਜਤਿਨ ਦੇ ਘਰ ਪਹੁੰਚ ਕੇ ਉਸ ਦੀ ਹੌਂਸਲਾ ਅਫ਼ਜਾਈ ਕੀਤੀ। ਇਸ ਮੌਕੇ ਉਨ੍ਹਾਂ ਵੱਲੋਂ ਜਤਿਨ ਨੂੰ ਨਕਦ ਸਹਾਇਤਾ ਰਾਸ਼ੀ ਭੇਂਟ ਕਰਨ ਦੇ ਨਾਲ-ਨਾਲ ਉਸ ਨੂੰ ਡਾਕਟਰੀ ਦੀ ਪੜ੍ਹਾਈ ਲਈ ਲੋੜੀਂਦੀਆਂ ਕਿਤਾਬਾਂ ਮੁਫ਼ਤ ਮੁਹੱਈਆ ਕਰਵਾਉਣ ਦਾ ਭਰੋਸਾ ਦਿੱਤਾ।
ਨੀਟ ਪ੍ਰੀਖਿਆ ਕੁਆਲੀਫਾਈ ਕਰਨ ਵਾਲੇ ਜਤਿਨ ਨੂੰ ਹਾਰਦਿਕ ਵਧਾਈ ਦਿੰਦਿਆਂ ਸੁਨਹਿਰੀ ਭਵਿੱਖ ਲਈ ਹਰ ਸੰਭਵ ਮੱਦਦ ਦਾ ਭਰੋਸਾ ਵੀ ਦਿੱਤਾ। ਉਨ੍ਹਾਂ ਦੱਸਿਆ ਕਿ ਇਸ ਵਰ੍ਹੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੇ ਮੁਕਾਬਲੇ ਦੀਆਂ ਪ੍ਰੀਖਿਆਵਾਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ। ਇਹ ਸ਼ਾਨਦਾਰ ਪ੍ਰਾਪਤੀ ਸਾਡੇ ਵਿਦਿਆਰਥੀਆਂ ਦੀ ਸਖ਼ਤ ਮਿਹਨਤ ਅਤੇ ਉਨ੍ਹਾਂ ਦੇ ਅਧਿਆਪਕਾਂ ਦੇ ਸਮਰਪਣ ਨੂੰ ਉਜਾਗਰ ਕਰਦੀ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਇੱਕ ਅਜਿਹੇ ਈਕੋਸਿਸਟਮ ਲਈ ਅਣਥੱਕ ਮਿਹਨਤ ਕਰਦੀ ਰਹੇਗੀ ਜੋ ਵਿਦਿਆਰਥੀਆਂ ਦੀ ਪ੍ਰਤਿਭਾ ਦੀ ਪਛਾਣ ਕਰੇ ਅਤੇ ਉਨ੍ਹਾਂ ਦਾ ਸਮਰਥਣ ਕਰੇ।
Author : Malout Live