ਮਲੋਟ ਵਿੱਚ 11 ਜੁਲਾਈ ਨੂੰ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਦੇ ਦਫਤਰ ਦਾ ਕੀਤਾ ਜਾਵੇਗਾ ਘਿਰਾਓ

ਸ਼੍ਰੀ ਮੁਕਤਸਰ ਸਾਹਿਬ ਵਿਖੇ ਮੁਲਾਜ਼ਮ ਮੰਚ ਅਤੇ ਪੰਜਾਬ ਮੁਲਾਜ਼ਮ ਤੇ ਪੈਨਸ਼ਨਰ ਸਾਂਝਾ ਫਰੰਟ ਦੀ ਹੰਗਾਮੀ ਮੀਟਿੰਗ ਡੀ.ਸੀ ਦਫ਼ਤਰ ਕੰਪਲੈਕਸ ਵਿੱਚ ਜਿਲ੍ਹਾ ਆਗੂਆਂ ਦੀ ਪ੍ਰਧਾਨਗੀ ਹੇਠ ਹੋਈ। 11 ਜੁਲਾਈ ਨੂੰ ਸਵੇਰੇ 10 ਵਜੇ ਮਲੋਟ ਦੀ ਦਾਣਾ ਮੰਡੀ ਵਿੱਚ ਰੈਲੀ ਕਰਨ ਉਪਰੰਤ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਦੇ ਘਿਰਾਓ ਲਈ ਵਿਸ਼ਾਲ ਮਾਰਚ ਕੱਢਿਆ ਜਾਵੇਗਾ।

ਮਲੋਟ (ਸ਼੍ਰੀ ਮੁਕਤਸਰ ਸਾਹਿਬ) : ਸ਼੍ਰੀ ਮੁਕਤਸਰ ਸਾਹਿਬ ਵਿਖੇ ਮੁਲਾਜ਼ਮ ਮੰਚ ਅਤੇ ਪੰਜਾਬ ਮੁਲਾਜ਼ਮ ਤੇ ਪੈਨਸ਼ਨਰ ਸਾਂਝਾ ਫਰੰਟ ਦੀ ਹੰਗਾਮੀ ਮੀਟਿੰਗ ਡੀ.ਸੀ ਦਫ਼ਤਰ ਕੰਪਲੈਕਸ ਵਿੱਚ ਜਿਲ੍ਹਾ ਆਗੂਆਂ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਦੌਰਾਨ ਆਗੂਆਂ ਨੇ ਪੰਜਾਬ ਸਰਕਾਰ ਉੱਤੇ ਮੁਲਾਜ਼ਮਾਂ ਨਾਲ ਕੀਤੇ ਵਾਅਦਿਆਂ ਤੋਂ ਮੁਕਰਨ ਅਤੇ ਮੰਗਾਂ ਪ੍ਰਤੀ ਟਾਲਮਟੋਲ ਕਰਨ ਦੇ ਦੋਸ਼ ਲਗਾਉਂਦਿਆਂ ਤਿੱਖੀ ਨਿੰਦਾ ਕੀਤੀ। ਉਨ੍ਹਾਂ ਕਿਹਾ ਕਿ ਪੁਰਾਣੀ ਪੈਨਸ਼ਨ ਸਕੀਮ ਲਾਗੂ ਕਰਨ, ਡੀ.ਏ ਦੀਆਂ ਬਕਾਇਆ ਕਿਸ਼ਤਾਂ ਜਾਰੀ ਕਰਨ, ਛੇਵੇਂ ਪੇਅ ਕਮਿਸ਼ਨ ਦੀਆਂ ਤਰੁੱਟੀਆਂ ਦੂਰ ਕਰਨ, ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਅਤੇ ਬੇਰੁਜ਼ਗਾਰਾਂ ਨੂੰ ਰੁਜ਼ਗਾਰ ਮੁਹੱਈਆ ਕਰਵਾਉਣ ਵਰਗੀਆਂ ਮੁੱਖ ਮੰਗਾਂ ਨੂੰ ਸਰਕਾਰ ਲਗਾਤਾਰ ਅਣਡਿੱਠਾ ਕਰ ਰਹੀ ਹੈ। ਆਗੂਆਂ ਨੇ ਚੇਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ ਜਲਦੀ ਮੰਗਾਂ ਦਾ ਹੱਲ ਨਾ ਕੀਤਾ ਤਾਂ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਇਸ ਦਾ ਖਮਿਆਜ਼ਾ ਭੁਗਤਣਾ ਪਵੇਗਾ।

ਮੁਲਾਜ਼ਮ ਆਗੂਆਂ ਨੇ ਐਲਾਨ ਕੀਤਾ ਕਿ 7 ਜੁਲਾਈ ਨੂੰ ਸ਼ਾਮ 5 ਵਜੇ ਗੁਰੂ ਗੋਬਿੰਦ ਸਿੰਘ ਪਾਰਕ, ਸ਼੍ਰੀ ਮੁਕਤਸਰ ਸਾਹਿਬ ਤੋਂ ਐਮ.ਐਲ.ਏ ਦੀ ਰਿਹਾਇਸ਼ ਵੱਲ ਰੋਸ ਮਾਰਚ ਕਰਕੇ ਰੋਸ ਪੱਤਰ ਸੌਂਪਿਆ ਜਾਵੇਗਾ। ਇਸੇ ਲੜੀ ਤਹਿਤ 11 ਜੁਲਾਈ ਨੂੰ ਸਵੇਰੇ 10 ਵਜੇ ਮਲੋਟ ਦੀ ਦਾਣਾ ਮੰਡੀ ਵਿੱਚ ਰੈਲੀ ਕਰਨ ਉਪਰੰਤ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਦੇ ਘਿਰਾਓ ਲਈ ਵਿਸ਼ਾਲ ਮਾਰਚ ਕੱਢਿਆ ਜਾਵੇਗਾ। ਮੀਟਿੰਗ ਵਿੱਚ ਵੱਖ-ਵੱਖ ਮੁਲਾਜ਼ਮ ਜਥੇਬੰਦੀਆਂ ਦੇ ਆਗੂ ਵੀ ਮੌਜੂਦ ਰਹੇ ਅਤੇ ਸਮੂਹ ਮੁਲਾਜ਼ਮਾਂ ਨੂੰ ਇਨ੍ਹਾਂ ਰੋਸ ਮਾਰਚਾਂ ਵਿੱਚ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕਰਨ ਦੀ ਅਪੀਲ ਕੀਤੀ।

Author : Malout Live