ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਦੇ ਦਫ਼ਤਰ ਇੰਚਾਰਜ ਪਰਮਜੀਤ ਗਿੱਲ ਨੇ ਹਲਕਾ ਮਲੋਟ ਦਾ ਸੰਗਠਨ ਇੰਚਾਰਜ ਨਿਯੁਕਤ ਹੋਣ ਤੇ ਆਪ ਲੀਡਰਸ਼ਿਪ ਦਾ ਕੀਤਾ ਧੰਨਵਾਦ

ਮੰਤਰੀ ਡਾ. ਬਲਜੀਤ ਕੌਰ ਦੇ ਦਫ਼ਤਰ ਇੰਚਾਰਜ ਪਰਮਜੀਤ ਗਿੱਲ ਨੇ ਹਲਕਾ ਮਲੋਟ ਦਾ ਸੰਗਠਨ ਇੰਚਾਰਜ ਨਿਯੁਕਤ ਹੋਣ ਤੇ ਆਪ ਲੀਡਰਸ਼ਿਪ ਦਾ ਧੰਨਵਾਦ ਕਰਦਿਆਂ ਕਿਹਾ ਕਿ ਮੈਂ ਤਹਿ-ਦਿਲੋਂ ਧੰਨਵਾਦ ਕਰਦਾਂ ਹਾਂ ਕਿ ਮੈਨੂੰ ਹਲਕਾ ਮਲੋਟ ਦਾ ਸੰਗਠਨ ਇੰਚਾਰਜ ਲਾ ਕੇ ਬਹੁਤ ਵੱਡਾ ਮਾਣ ਦਿੱਤਾ ਹੈ।

ਮਲੋਟ : ਸਮਾਜਿਕ ਨਿਆਂ ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਦੇ ਦਫ਼ਤਰ ਇੰਚਾਰਜ ਪਰਮਜੀਤ ਗਿੱਲ ਨੇ ਹਲਕਾ ਮਲੋਟ ਦਾ ਸੰਗਠਨ ਇੰਚਾਰਜ ਨਿਯੁਕਤ ਹੋਣ ਤੇ ਆਪ ਲੀਡਰਸ਼ਿਪ ਦਾ ਧੰਨਵਾਦ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਸੁਪਰੀਮੋ ਸ਼੍ਰੀ ਅਰਵਿੰਦ ਕੇਜਰੀਵਾਲ, ਪੰਜਾਬ ਪ੍ਰਭਾਰੀ ਸ੍ਰੀ ਮਨੀਸ਼ ਸਿਸੋਦੀਆ, ਮਾਣਯੋਗ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ, ਪੰਜਾਬ ਪ੍ਰਧਾਨ ਸ਼੍ਰੀ ਅਮਨ ਅਰੋੜਾ, ਕਾਰਜਕਾਰੀ ਪੰਜਾਬ ਪ੍ਰਧਾਨ ਸ. ਅਮਨ ਸ਼ੇਰ ਸਿੰਘ ਸ਼ੈਰੀ ਕਲਸੀ,

ਮਾਣਯੋਗ ਡਾ. ਬਲਜੀਤ ਕੌਰ ਕੈਬਨਿਟ ਮੰਤਰੀ ਪੰਜਾਬ, ਲੋਕ ਸਭਾ ਇੰਚਾਰਜ ਚੇਅਰਮੈਨ ਜਗਦੇਵ ਸਿੰਘ ਬਾਮ ਜ਼ਿਲ੍ਹਾ ਪ੍ਰਧਾਨ, ਚੇਅਰਮੈਨ ਮਾਰਕੀਟ ਕਮੇਟੀ ਜਸ਼ਨ ਬਰਾੜ ਅਤੇ ਸਮੂਹ ਆਮ ਆਦਮੀ ਪਾਰਟੀ ਪਰਿਵਾਰ ਹਰ ਇੱਕ ਵਰਕਰ ਅਹੁਦੇਦਾਰ ਸਹਿਬਾਨ ਦਾ ਮੈਂ ਤਹਿ-ਦਿਲੋਂ ਧੰਨਵਾਦ ਕਰਦਾਂ ਹਾਂ ਕਿ ਮੈਨੂੰ ਹਲਕਾ ਮਲੋਟ ਦਾ ਸੰਗਠਨ ਇੰਚਾਰਜ ਲਾ ਕੇ ਬਹੁਤ ਵੱਡਾ ਮਾਣ ਦਿੱਤਾ ਹੈ। ਮੈਂ ਹਾਈਕਮਾਂਡ ਨੂੰ ਵਿਸ਼ਵਾਸ਼ ਦਿਵਾਉਂਦਾ ਹਾਂ ਕਿ ਦਿੱਤੀ ਹੋਈ ਜਿੰਮੇਵਾਰੀ ਨੂੰ ਤਨਦੇਹੀ ਨਾਲ ਨਿਭਾਉਣ ਦਾ ਯਤਨ ਕਰਾਂਗਾ ਅਤੇ ਪਾਰਟੀ ਦੀ ਚੜ੍ਹਦੀਕਲਾ ਲਈ ਤੱਤਪਰ ਰਹਾਂਗਾ।

Author : Malout Live