ਪੰਜਾਬ ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝਾ ਫਰੰਟ ਵੱਲੋਂ ਕੈਬਿਨੇਟ ਮੰਤਰੀ ਡਾ. ਬਲਜੀਤ ਕੌਰ ਨੂੰ ਮੁੱਖ ਮੰਤਰੀ ਦੇ ਨਾਂ ਦਿੱਤਾ ਮੰਗ ਪੱਤਰ

ਪੰਜਾਬ ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝਾ ਫਰੰਟ ਵੱਲੋਂ ਮੁਲਾਜ਼ਮਾਂ ਅਤੇ ਪੈਨਸ਼ਨਰਜ਼ ਵਰਗ ਦੀਆਂ ਮੰਗਾਂ ਸੰਬੰਧੀ ਪਿਛਲੇ ਲੰਬੇ ਸਮੇਂ ਤੋਂ ਸੰਘਰਸ਼ ਕੀਤਾ ਜਾ ਰਿਹਾ ਹੈ। ਇਸੇ ਸੰਘਰਸ਼ ਦੀ ਲੜੀ ਤਹਿਤ ਜਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਦੇ ਕਨਵੀਨਰਾਂ ਮਨੋਹਰ ਲਾਲ ਸ਼ਰਮਾ ਜੋਗਿੰਦਰ ਸਿੰਘ, ਹਿੰਮਤ ਸਿੰਘ, ਪ੍ਰਗਟ ਸਿੰਘ ਜੰਬਰ ਦੀ ਪ੍ਰਧਾਨਗੀ ਵਿੱਚ ਮੁੱਖ ਮੰਤਰੀ ਦੇ ਨਾਂ ਤੇ ਡਾ. ਬਲਜੀਤ ਕੌਰ ਹਲਕਾ ਵਿਧਾਇਕ ਮਲੋਟ ਅਤੇ ਕੈਬਨਿਟ ਮੰਤਰੀ ਪੰਜਾਬ ਸਰਕਾਰ ਨੂੰ ਮੰਗ ਪੱਤਰ ਦਿੱਤਾ ਗਿਆ।

ਮਲੋਟ (ਸ਼੍ਰੀ ਮੁਕਤਸਰ ਸਾਹਿਬ) : ਪੰਜਾਬ ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝਾ ਫਰੰਟ ਵੱਲੋਂ ਮੁਲਾਜ਼ਮਾਂ ਅਤੇ ਪੈਨਸ਼ਨਰਜ਼ ਵਰਗ ਦੀਆਂ ਮੰਗਾਂ ਸੰਬੰਧੀ ਪਿਛਲੇ ਲੰਬੇ ਸਮੇਂ ਤੋਂ ਸੰਘਰਸ਼ ਕੀਤਾ ਜਾ ਰਿਹਾ ਹੈ। ਇਸੇ ਸੰਘਰਸ਼ ਦੀ ਲੜੀ ਤਹਿਤ ਜਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਦੇ ਕਨਵੀਨਰਾਂ ਮਨੋਹਰ ਲਾਲ ਸ਼ਰਮਾ ਜੋਗਿੰਦਰ ਸਿੰਘ, ਹਿੰਮਤ ਸਿੰਘ, ਪ੍ਰਗਟ ਸਿੰਘ ਜੰਬਰ ਦੀ ਪ੍ਰਧਾਨਗੀ ਵਿੱਚ ਮੁੱਖ ਮੰਤਰੀ ਦੇ ਨਾਂ ਤੇ ਡਾ. ਬਲਜੀਤ ਕੌਰ ਹਲਕਾ ਵਿਧਾਇਕ ਮਲੋਟ ਅਤੇ ਕੈਬਨਿਟ ਮੰਤਰੀ ਪੰਜਾਬ ਸਰਕਾਰ ਨੂੰ ਮੰਗ ਪੱਤਰ ਦਿੱਤਾ ਗਿਆ। ਪ੍ਰੈੱਸ ਨੂੰ ਜਾਣਕਾਰੀ ਸਾਂਝੀ ਕਰਦੇ ਮੁਲਾਜ਼ਮ ਅਤੇ ਪੈਨਸ਼ਨਰਜ਼ ਸਾਂਝਾ ਫਰੰਟ ਦੇ ਆਗੂਆਂ ਕੁਲਵਿੰਦਰ ਸਿੰਘ, ਮਲਕੀਤ ਸਿੰਘ, ਰਮੇਸ਼ ਵਰਮਾ, ਰਜਿੰਦਰ ਕੁਮਰ, ਨੱਥਾ ਸਿੰਘ, ਬਲਦੇਵ ਸਿੰਘ ਸਾਹੀਵਾਲ, ਵਿਕਰਮਜੀਤ ਸਿੰਘ ਸੰਧੂ, ਡਾ. ਅਮਨਦੀਪ ਸਿੰਘ, ਲਵਪ੍ਰੀਤ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਦੀ ਮੁਲਾਜ਼ਮ ਮੰਗਾਂ ਸੰਬੰਧੀ ਗੱਲਬਾਤ ਤੋਂ ਟਾਲ ਮਟੋਲ, ਪੰਜਾਬ ਸਰਕਾਰ ਵੱਲੋਂ ਮੁਲਾਜ਼ਮ ਮੰਗਾਂ ਪੈਨਸ਼ਨਰਜ਼ ਦੀ ਪੈਨਸ਼ਨ ਸੁਧਾਈ ਸੰਬੰਧੀ, ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨ ਸੰਬੰਧੀ,

ਪੇਂਡੂ ਭੱਤੇ ਸਮੇਤ ਬੰਦ ਕੀਤੇ ਭੱਤੇ ਬਹਾਲ ਕਰਨ ਸੰਬੰਧੀ, ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਸੰਬੰਧੀ, ਤਨਖਾਹ ਕਮਿਸ਼ਨ ਸੰਬੰਧੀ ਤਰੁੱਟੀਆਂ ਦੂਰ ਕਰਨ ਲਈ, ਗਰੈਚਟੀ ਸੰਬੰਧੀ, ਪੰਜਾਬ ਦੇ ਮੁਲਾਜ਼ਮ ਵਰਗ ਤੇ ਕੇਂਦਰੀ ਪੇ ਸਕੇਲ ਰੱਦ ਕਰਕੇ ਪੰਜਾਬ ਦੇ ਕੇਂਦਰੀ ਪੇ ਸਕੇਲ ਬਹਾਲ ਕਰਨਾ, ਮੁਲਾਜ਼ਮ ਵਿਰੋਧੀ ਨੋਟੀਫਕੇਸ਼ਨ ਨਾਲ ਸੰਬੰਧੀ, ਕੈਸ਼ਲੈਸ ਹੈੱਲਥ ਸਕੀਮ ਸੰਬੰਧੀ, ਅਦਾਲਤ ਫੈਸਲਿਆਂ ਸੰਬੰਧੀ, ਝੂਠੇ ਪੁਲਿਸ ਕੇਸਾਂ ਸੰਬੰਧੀ ਕਿਸੇ ਵੀ ਮੁਲਾਜ਼ਮ ਮੰਗ ਨੂੰ ਹੱਲ ਕਰਨਾ ਤਾਂ ਦੂਰ ਦੀ ਗੱਲ ਸਗੋਂ ਮੁੱਖ ਮੰਤਰੀ ਦੁਆਰਾ ਸਾਂਝੇ ਫਰੰਟ ਦੇ ਆਗੂਆਂ ਨਾਲ ਕਿਤੇ ਵੀ ਇਹਨਾਂ ਮੰਗਾਂ ਸੰਬੰਧੀ ਗੱਲਬਾਤ ਨਹੀਂ ਕੀਤੀ ਗਈ ਸਗੋਂ ਸਮੇਂ-ਸਮੇਂ ਤੇ ਗੱਲਬਾਤ ਲਈ ਸਮਾਂ ਦੇ ਕੇ ਟਾਲ ਮਟੋਲ ਕੀਤੀ ਗਈ। ਮੁਲਾਜ਼ਮ ਆਗੂਆਂ ਨੇ ਸਰਕਾਰ ਤੋਂ ਮੰਗ ਕੀਤੀ ਕਿ ਵਾਅਦੇ ਮੁਤਾਬਿਕ ਮੁਲਾਜ਼ਮ ਮੰਗਾਂ ਸੰਬੰਧੀ ਪੰਜਾਬ ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝਾ ਫਰੰਟ ਦੇ ਆਗੂਆਂ ਨਾਲ ਗੱਲਬਾਤ ਕੀਤੀ ਜਾਵੇ ਤੇ ਮੁਲਾਜ਼ਮ ਮੰਗਾਂ ਦਾ ਨਿਪਟਾਰਾ ਕੀਤਾ ਜਾਵੇ ਨਹੀਂ ਤਾਂ ਆਉਣ ਵਾਲੇ ਸਮੇਂ ਸੰਘਰਸ਼ ਨੂੰ ਹੋਰ ਤੇਜ਼ ਕਰਦੇ ਹੋਏ ਬਜਟ ਸੈਸ਼ਨ ਦੌਰਾਨ ਲਗਾਤਾਰ ਪੰਜਾਬ ਮੁਲਾਜ਼ਮ ਤੇ ਪੈਨਸ਼ਨਰਜ ਸਾਂਝਾ ਫਰੰਟ ਵੱਲੋਂ ਸਰਕਾਰ ਦੀਆਂ ਮੁਲਾਜ਼ਮ ਵਿਰੋਧੀ ਨੀਤੀ ਵਿਰੁੱਧ ਵਿਧਾਨ ਸਭਾ ਵੱਲ ਮਾਰਚ ਕੀਤਾ ਜਾਵੇਗਾ। ਇਸ ਸਮੇਂ ਮੁਲਾਜ਼ਮ ਸਾਥੀ ਮੌੜਾ ਸਿੰਘ, ਮਲਕੀਤ ਸਿੰਘ, ਬਲਰਾਜ ਸਿੰਘ ਮੱਕੜ, ਮੁਖਤਿਆਰ ਸਿੰਘ, ਹਰਜਿੰਦਰ ਸਿੰਘ, ਮੋਹਨ ਲਾਲ ਜਗਮੀਤ ਸਿੰਘ, ਰਮੇਸ਼ ਕੁਮਾਰ ਵਰਮਾ, ਕੰਵਰਜੀਤ ਸਿੰਘ ਸੰਧੂ, ਰਮਨ ਮਹਿਤਾ, ਅਸ਼ਵਿਨ ਸਿੰਘ, ਗੁਰਪ੍ਰੀਤ ਸਿੰਘ, ਜਸਕਰਨ ਸਿੰਘ, ਤਜਿੰਦਰ ਸਿੰਘ, ਲਖਵਿੰਦਰ ਸਿੰਘ ਆਦਿ ਹਾਜ਼ਿਰ ਸਨ। ਮੁਲਾਜ਼ਮ ਆਗੂਆਂ ਨੇ ਸਮੂਹ ਮੁਲਾਜ਼ਮ ਸਾਥੀਆਂ ਨੂੰ ਇਸ ਦਿਨ ਵੱਡੀ ਗਿਣਤੀ ਵਿੱਚ ਸਮੇਂ ਸਿਰ ਗੁਰੂ ਗੋਬਿੰਦ ਸਿੰਘ ਪਾਰਕ ਵਿਖੇ ਪਹੁੰਚਣ ਦੀ ਅਪੀਲ ਕੀਤੀ।

Author : Malout Live