ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਲੰਬੀ ਦੇ ਪਿੰਡਾਂ ‘ਚ ਵੰਡੇ ਸਹਾਇਤਾ ਰਾਸ਼ੀ ਦੇ ਚੈੱਕ
ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਪਿੰਡ ਲੰਬੀ, ਮਾਨ ਅਤੇ ਚੰਨੂ ਦਾ ਦੌਰਾ ਕਰਦਿਆਂ ਗੜੇਮਾਰੀ ਕਾਰਨ ਪ੍ਰਭਾਵਿਤ ਹੋਏ ਕਿਸਾਨਾਂ ਅਤੇ ਹੋਰ ਨੁਕਸਾਨ ਝੱਲਣ ਵਾਲੇ ਪਰਿਵਾਰਾਂ ਨੂੰ ਮਾਲੀ ਸਹਾਇਤਾ ਦੇ ਚੈਕ ਵੰਡੇ। ਇਸ ਮੌਕੇ ਉਨ੍ਹਾਂ ਨੇ ਕਿਹਾ ਕਿ ਪੰਜਾਬ ਸਰਕਾਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਕੁਦਰਤੀ ਆਫ਼ਤਾਂ ਤੋਂ ਪ੍ਰਭਾਵਿਤ ਲੋਕਾਂ ਦੇ ਨਾਲ ਮਜ਼ਬੂਤੀ ਨਾਲ ਖੜ੍ਹੀ ਹੈ।
ਮਲੋਟ (ਸ਼੍ਰੀ ਮੁਕਤਸਰ ਸਾਹਿਬ) : ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਪਿੰਡ ਲੰਬੀ, ਮਾਨ ਅਤੇ ਚੰਨੂ ਦਾ ਦੌਰਾ ਕਰਦਿਆਂ ਗੜੇਮਾਰੀ ਕਾਰਨ ਪ੍ਰਭਾਵਿਤ ਹੋਏ ਕਿਸਾਨਾਂ ਅਤੇ ਹੋਰ ਨੁਕਸਾਨ ਝੱਲਣ ਵਾਲੇ ਪਰਿਵਾਰਾਂ ਨੂੰ ਮਾਲੀ ਸਹਾਇਤਾ ਦੇ ਚੈਕ ਵੰਡੇ। ਇਸ ਮੌਕੇ ਉਨ੍ਹਾਂ ਨੇ ਕਿਹਾ ਕਿ ਪੰਜਾਬ ਸਰਕਾਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਕੁਦਰਤੀ ਆਫ਼ਤਾਂ ਤੋਂ ਪ੍ਰਭਾਵਿਤ ਲੋਕਾਂ ਦੇ ਨਾਲ ਮਜ਼ਬੂਤੀ ਨਾਲ ਖੜ੍ਹੀ ਹੈ। ਉਨ੍ਹਾਂ ਕਿਹਾ ਕਿ ਗੜੇਮਾਰੀ ਨਾਲ ਹੋਏ ਨੁਕਸਾਨ ਦੀ ਵਿਸ਼ੇਸ਼ ਗਿਰਦਾਵਰੀ ਕਰਵਾਉਣ ਉਪਰੰਤ ਪ੍ਰਭਾਵਿਤ ਲੋਕਾਂ ਨੂੰ ਲਗਭਗ 1 ਕਰੋੜ ਰੁਪਏ ਦੀ ਮਾਲੀ ਸਹਾਇਤਾ ਪ੍ਰਦਾਨ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦਾ ਮੁੱਖ ਉਦੇਸ਼ ਪ੍ਰਭਾਵਿਤ ਪਰਿਵਾਰਾਂ ਨੂੰ ਸਮੇਂ ਸਿਰ ਰਾਹਤ ਪਹੁੰਚਾਉਣਾ ਹੈ ਤਾਂ ਜੋ ਉਹ ਆਪਣੀਆਂ ਮੁਸ਼ਕਿਲਾਂ ਤੋਂ ਨਿਜਾਤ ਪਾ ਸਕਣ।
ਉਨ੍ਹਾਂ ਭਰੋਸਾ ਦਵਾਇਆ ਕਿ ਭਵਿੱਖ ਵਿੱਚ ਵੀ ਕਿਸੇ ਵੀ ਕੁਦਰਤੀ ਆਫ਼ਤ ਜਾਂ ਅਣਸੁਖਾਵੀਂ ਸਥਿਤੀ ਦੌਰਾਨ ਪੰਜਾਬ ਸਰਕਾਰ ਲੋਕਾਂ ਦੀ ਹਰ ਸੰਭਵ ਮੱਦਦ ਕਰੇਗੀ। ਇਸ ਮੌਕੇ ਉਪ-ਮੰਡਲ ਮੈਜਿਸਟਰੇਟ ਮਲੋਟ ਸ਼੍ਰੀ ਪੰਕਜ ਕੁਮਾਰ, ਨਾਇਬ ਤਹਿਸੀਲਦਾਰ ਲੰਬੀ ਰੁਪਿੰਦਰ ਕੌਰ, ਜਸਵਿੰਦਰ ਭਾਗੂ, ਗੁਰਬਾਜ਼ ਖੁੱਡੀਆਂ ਪੀ.ਏ, ਲਵਪ੍ਰੀਤ ਚੰਨੂ ਪੀ.ਏ, ਟੋਜ਼ੀ ਲੰਬੀ, ਸ਼ਲਿੰਦਰ ਸਿੰਘ (ਸੀਰਾ ਲੰਬੀ), ਮਨੀ ਲੰਬੀ, ਕਰਨਪਾਲ ਸਿੰਘ ਚੰਨੂ, ਗੁਰਮੀਤ ਸਿੰਘ (ਰਾਜਾ ਡਾਕਟਰ ਚੰਨੂ), ਜਸਕਰਨ ਸਿੰਘ ਜੱਸਾ, ਅਮਨਾ ਚੰਨੂ, ਜਸਵਿੰਦਰ ਮੰਨਾ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਹਾਜ਼ਿਰ ਸਨ।
Author : Malout Live



