ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਵਿਕਾਸ ਦੇ ਕੰਮਾਂ ਸੰਬੰਧੀ ਕੀਤੀ ਰਿਵਿਊ ਮੀਟਿੰਗ
ਕੈਬਨਿਟ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਵੱਲੋਂ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਅਤੇ ਸਮੂਹ ਸਰਪੰਚਾਂ ਨਾਲ ਚੱਲ ਰਹੇ ਵਿਕਾਸ ਕਾਰਜਾਂ ਦਾ ਜਾਇਜਾ ਲੈਣ ਸੰਬੰਧੀ ਮੀਟਿੰਗ ਕੀਤੀ। ਇਸ ਦੌਰਾਨ ਉਨ੍ਹਾਂ ਸਮੂਹ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਕਿ ਵਿਕਾਸ ਕਾਰਜਾਂ ਨੂੰ ਮਿੱਥੇ ਸਮੇਂ ਵਿੱਚ ਮੁਕੰਮਲ ਕੀਤਾ ਜਾਵੇ।
ਮਲੋਟ (ਸ਼੍ਰੀ ਮੁਕਤਸਰ ਸਾਹਿਬ) : ਕੈਬਨਿਟ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਵੱਲੋਂ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਅਤੇ ਸਮੂਹ ਸਰਪੰਚਾਂ ਨਾਲ ਚੱਲ ਰਹੇ ਵਿਕਾਸ ਕਾਰਜਾਂ ਦਾ ਜਾਇਜਾ ਲੈਣ ਸੰਬੰਧੀ ਮੀਟਿੰਗ ਕੀਤੀ। ਇਸ ਦੌਰਾਨ ਉਨ੍ਹਾਂ ਸਮੂਹ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਕਿ ਵਿਕਾਸ ਕਾਰਜਾਂ ਨੂੰ ਮਿੱਥੇ ਸਮੇਂ ਵਿੱਚ ਮੁਕੰਮਲ ਕੀਤਾ ਜਾਵੇ। ਇਸ ਮੌਕੇ ਕੈਬਨਿਟ ਮੰਤਰੀ ਸ. ਖੁੱਡੀਆਂ ਨੇ ਕਿਹਾ ਕਿ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਸ਼ਹਿਰਾਂ ਦੇ ਨਾਲ-ਨਾਲ ਪਿੰਡਾਂ ਦੇ ਵਿਕਾਸ ਲਈ ਵੀ ਵਚਨਬੱਧ ਹੈ ਅਤੇ ਪਿੰਡਾਂ ਵਿੱਚ ਵੀ ਸ਼ਹਿਰਾਂ ਵਰਗੀਆਂ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ।
ਇਸ ਮੌਕੇ ਉਨ੍ਹਾਂ ਸਮੂਹ ਅਧਿਕਾਰੀਆਂ ਅਤੇ ਸਰਪੰਚਾਂ ਨੂੰ ਕਿਹਾ ਕਿ ਪੈਂਡਿੰਗ ਪਏ ਵਿਕਾਸ ਦੇ ਕੰਮਾਂ ਵਿੱਚ ਤੇਜੀ ਲਿਆਉਣ ਦੇ ਨਾਲ ਉਨ੍ਹਾਂ ਨੂੰ ਤੁਰੰਤ ਪ੍ਰਭਾਵ ਨਾਲ ਪੂਰਾ ਕੀਤਾ ਜਾਵੇ ਤਾਂ ਜੋ ਲੋਕਾਂ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਇਸ ਮੌਕੇ ਬੀ.ਡੀ.ਪੀ.ਓ ਰਾਕੇਸ਼ ਬਿਸ਼ਨੋਈ, ਐਕ.ਸੀ.ਐਨ ਜੋਧਵੀਰ ਸਿੰਘ, ਐਸ.ਐਚ.ਓ ਥਾਣਾ ਲੰਬੀ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਸੰਬੰਧਿਤ ਪਿੰਡਾਂ ਦੇ ਸਰਪੰਚ, ਪੰਚ ਅਤੇ ਪਿੰਡ ਵਾਸੀ ਹਾਜ਼ਿਰ ਸਨ।
Author : Malout Live