ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਗੋਲਡ ਮੈਡਲਿਸਟ ਕਬੱਡੀ ਖਿਡਾਰਨ ਸਿਮਰਨ ਕੰਬੋਜ ਦਾ ਕੀਤਾ ਸਨਮਾਨ

ਚੀਨ ਵਿਖੇ ਏਸ਼ੀਅਨ ਖੇਡਾਂ ਚ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਕਬੱਡੀ ਵਿੱਚ ਸੋਨੇ ਦਾ ਤਗ਼ਮਾ ਜਿੱਤ ਕੇ ਲਿਆਉਣ ਵਾਲੀ ਕਬੱਡੀ ਖਿਡਾਰਨ ਸਿਮਰਨ ਕੰਬੋਜ਼ ਨੂੰ ਯਾਦਗਾਰੀ ਚਿੰਨ ਅਤੇ ਆਪਣੀ ਨੇਕ ਕਮਾਈ ਵਿੱਚੋਂ 51,000 ਰੁਪਏ ਨਕਦ ਦੇ ਕੇ ਸ. ਗੁਰਮੀਤ ਸਿੰਘ ਖੁੱਡੀਆਂ ਖੇਤੀਬਾੜੀ ਮੰਤਰੀ ਪੰਜਾਬ ਨੇ ਬੀਤੇ ਦਿਨ ਹਲਕਾ ਲੰਬੀ ਦੇ ਪਿੰਡ ਪੰਜਾਵਾ ਪਹੁੰਚ ਕੇ ਹੌਂਸਲਾ ਅਫ਼ਜਾਈ ਕੀਤੀ।

ਮਲੋਟ (ਸ਼੍ਰੀ ਮੁਕਤਸਰ ਸਾਹਿਬ) : ਚੀਨ ਵਿਖੇ ਏਸ਼ੀਅਨ ਖੇਡਾਂ ਚ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਕਬੱਡੀ ਵਿੱਚ ਸੋਨੇ ਦਾ ਤਗ਼ਮਾ ਜਿੱਤ ਕੇ ਲਿਆਉਣ ਵਾਲੀ ਕਬੱਡੀ ਖਿਡਾਰਨ ਸਿਮਰਨ ਕੰਬੋਜ਼ ਨੂੰ ਯਾਦਗਾਰੀ ਚਿੰਨ ਅਤੇ ਆਪਣੀ ਨੇਕ ਕਮਾਈ ਵਿੱਚੋਂ 51,000 ਰੁਪਏ ਨਕਦ ਦੇ ਕੇ ਸ. ਗੁਰਮੀਤ ਸਿੰਘ ਖੁੱਡੀਆਂ ਖੇਤੀਬਾੜੀ ਮੰਤਰੀ ਪੰਜਾਬ ਨੇ ਬੀਤੇ ਦਿਨ ਹਲਕਾ ਲੰਬੀ ਦੇ ਪਿੰਡ ਪੰਜਾਵਾ ਪਹੁੰਚ ਕੇ ਹੌਂਸਲਾ ਅਫ਼ਜਾਈ ਕੀਤੀ। ਕਬੱਡੀ ਖਿਡਾਰਨ ਅਤੇ ਉਸ ਦੇ ਪਿਤਾ ਸੁਖਪਾਲ ਚੰਦ ਕੰਬੋਜ ਨੂੰ ਵਿਸ਼ਵਾਸ ਦਿਵਾਇਆ ਕਿ ਉਹ ਆਉਣ ਵਾਲੇ ਦਿਨਾਂ ਵਿਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਮੁਲਾਕਾਤ ਕਰਕੇ ਇਲਾਕੇ ਦੀ ਸ਼ਾਨ ਇਸ ਖਿਡਾਰਨ ਧੀ ਨੂੰ ਉਹਨਾਂ ਨਾਲ ਮਿਲਾਉਣਗੇ ਅਤੇ ਪੰਜਾਬ ਸਰਕਾਰ ਵਿਚ ਨੌਕਰੀ ਦੇਣ ਦੀ ਸਿਫ਼ਾਰਸ਼ ਵੀ ਕਰਨਗੇ।

ਉਹਨਾਂ ਕਿਹਾ ਕਿ ਕਬੱਡੀ ਖਿਡਾਰਨ ਸਿਮਰਨ ਕੰਬੋਜ ਨੇ ਅੰਤਰਰਾਸ਼ਟਰੀ ਪੱਧਰ ਤੇ ਸੋਨ ਤਗ਼ਮਾ ਹਾਸਿਲ ਕਰਕੇ ਆਪਣਾ, ਮਾਪਿਆਂ, ਹਲਕੇ ਅਤੇ ਪੰਜਾਬ ਤੋਂ ਇਲਾਵਾ ਦੇਸ਼ ਦਾ ਨਾਮ ਰੋਸ਼ਨ ਕੀਤਾ ਹੈ। ਇਸ ਮੌਕੇ ਗੱਲਬਾਤ ਕਰਦਿਆਂ ਖਿਡਾਰਨ ਸਿਮਰਨ ਕੰਬੋਜ ਨੇ ਦੱਸਿਆ ਕਿ ਉਹ ਪਹਿਲਾਂ ਵੀ 25 ਤੋਂ ਵੱਧ ਨੈਸ਼ਨਲ ਮੁਕਾਬਲਿਆਂ ਵਿੱਚ ਭਾਗ ਲੈ ਚੁੱਕੀ ਹੈ ਅਤੇ ਕਈ ਵਾਰ ਤਗਮੇ ਜਿੱਤ ਚੁੱਕੀ ਹੈ। ਉਸ ਦੀ ਇਸ ਲਗਾਤਾਰ ਮਿਹਨਤ ਤੇ ਵਧੀਆ ਪ੍ਰਦਰਸ਼ਨ ਕਰਕੇ ਹੁਣ ਉਹ ਜਪਾਨ ਵਿੱਚ ਹੋਣ ਵਾਲੀਆਂ ਏਸ਼ੀਅਨ ਖੇਡਾਂ ਲਈ ਕੈਂਪ ਵਿੱਚ ਵੀ ਚੁਣੀ ਗਈ ਹੈ। ਪਿੰਡ ਪੰਜਾਵਾ ਦੇ ਵਾਸੀਆਂ ਲਈ ਇਹ ਮਾਣ ਵਾਲੀ ਗੱਲ ਹੈ ਕਿ ਉਹਨਾਂ ਦੇ ਪਿੰਡ ਦੀ ਧੀ ਨੇ ਅੰਤਰਰਾਸ਼ਟਰੀ ਪੱਧਰ ਤੇ ਦੇਸ਼ ਦਾ ਨਾਮ ਰੋਸ਼ਨ ਕੀਤਾ। ਇਸ ਮੌਕੇ ਹਰਮਨ ਕੰਬੋਜ, ਗੁਰਬਾਜ ਸਿੰਘ ਵਣਵਾਲਾ, ਨਿਰਜੀਤ ਸਿੰਘ ਸਰਪੰਚ ਤੱਪਾਖੇੜਾ, ਰਮੇਸ਼ ਕੁਮਾਰ ਸਰਪੰਚ ਪੰਜਾਵਾ ਤੇ ਪਿੰਡ ਵਾਸੀ ਹਾਜ਼ਿਰ ਸਨ।

Author : Malout Live