ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਪਿੰਡ ਸਹਿਣਾ ਖੇੜਾ ਵਿਖੇ 24.86 ਲੱਖ ਰੁਪਏ ਦੀ ਲਾਗਤ ਨਾਲ ਖੇਡ ਗਰਾਊਂਡ ਦਾ ਕੀਤਾ ਉਦਘਾਟਨ

ਪੰਜਾਬ ਦੇ ਕੈਬਨਿਟ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਹਲਕੇ ਦੇ ਪਿੰਡ ਸਹਿਣਾ ਖੇੜਾ ਵਿਖੇ 24.86 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਕੀਤੇ ਗਏ ਖੇਡ ਗਰਾਊਂਡ ਦਾ ਉਦਘਾਟਨ ਕੀਤਾ। ਇਸ ਮੌਕੇ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਪਿੰਡਾਂ ਦੇ ਵਿਕਾਸ ਅਤੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ।

ਮਲੋਟ (ਸ਼੍ਰੀ ਮੁਕਤਸਰ ਸਾਹਿਬ) : ਪੰਜਾਬ ਦੇ ਕੈਬਨਿਟ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਹਲਕੇ ਦੇ ਪਿੰਡ ਸਹਿਣਾ ਖੇੜਾ ਵਿਖੇ 24.86 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਕੀਤੇ ਗਏ ਖੇਡ ਗਰਾਊਂਡ ਦਾ ਉਦਘਾਟਨ ਕੀਤਾ। ਇਸ ਮੌਕੇ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਪਿੰਡਾਂ ਦੇ ਵਿਕਾਸ ਅਤੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਪਿੰਡਾਂ ਦੇ ਵਿਕਾਸ ਲਈ ਫੰਡਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਪਿੰਡਾਂ ਵਿੱਚ ਖੇਡ ਗਰਾਊਂਡ ਤਿਆਰ ਕੀਤੇ ਜਾ ਰਹੇ ਹਨ, ਤਾਂ ਜੋ ਨੌਜਵਾਨ ਨਸ਼ਿਆਂ ਤੋਂ ਦੂਰ ਰਹਿ ਕੇ ਖੇਡਾਂ ਵੱਲ ਪ੍ਰੇਰਿਤ ਹੋਣ। ਇਸ ਮੌਕੇ ਉਨ੍ਹਾਂ ਵੱਲੋਂ ਖਿਡਾਰੀਆਂ ਨੂੰ ਖੇਡ ਕਿੱਟਾਂ ਵੀ ਵੰਡੀਆਂ ਗਈਆਂ। ਸ. ਖੁੱਡੀਆਂ ਨੇ ਦੱਸਿਆ ਕਿ ਪਿੰਡ ਸਹਿਣਾ ਖੇੜਾ ਵਿੱਚ ਸੜਕਾਂ ਦੇ ਨਿਰਮਾਣ ਲਈ ਲਗਭਗ 2.64 ਕਰੋੜ ਰੁਪਏ ਦੇ ਪ੍ਰੋਜੈਕਟ ਕਾਰਵਾਈ ਅਧੀਨ ਹਨ।

ਕੁੱਲ 6.18 ਕਿਲੋਮੀਟਰ ਲੰਬੀਆਂ ਸੜਕਾਂ ਵਿੱਚੋਂ 4.71 ਕਿਲੋਮੀਟਰ ਦਾ ਕੰਮ ਮੁਕੰਮਲ ਹੋ ਚੁੱਕਾ ਹੈ, ਜਿਸ ਤੇ 195.42 ਲੱਖ ਰੁਪਏ ਖਰਚ ਕੀਤੇ ਗਏ ਹਨ। ਬਾਕੀ ਕੰਮ ਵੀ ਜਲਦ ਮੁਕੰਮਲ ਕਰਨ ਦਾ ਭਰੋਸਾ ਦਿੱਤਾ ਗਿਆ। ਉਨ੍ਹਾਂ ਅੱਗੇ ਦੱਸਿਆ ਕਿ ਪਿੰਡ ਵਿੱਚ ਧਰਮਸ਼ਾਲਾ ਦੇ ਨਵੀਨੀਕਰਨ ਲਈ 5 ਲੱਖ, ਵਾਟਰ ਵਰਕਸ ਲਈ 8 ਲੱਖ, ਸੀ.ਸੀ.ਟੀ.ਵੀ ਕੈਮਰਿਆਂ ਲਈ 5 ਲੱਖ, ਜਿੰਮ ਦੇ ਸਮਾਨ ਲਈ 2.90 ਲੱਖ, ਇੰਟਰਲਾਕ ਗਲੀਆਂ ਲਈ 15 ਲੱਖ ਅਤੇ ਛੱਪੜ ਦੀ ਨਿਕਾਸੀ ਲਈ ਪਾਈਪਲਾਈਨ ਤੇ ਸੋਲਰ ਮੋਟਰ ਲਈ 23 ਲੱਖ ਰੁਪਏ ਖਰਚ ਕੀਤੇ ਜਾ ਚੁੱਕੇ ਹਨ। ਇਸ ਮੌਕੇ ਲੋਕ ਮਿਲਣੀ ਦੌਰਾਨ ਮੰਤਰੀ ਨੇ ਪਿੰਡ ਵਾਸੀਆਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਸੰਬੰਧਿਤ ਅਧਿਕਾਰੀਆਂ ਨੂੰ ਹੱਲ ਲਈ ਦਿਸ਼ਾ-ਨਿਰਦੇਸ਼ ਜਾਰੀ ਕੀਤੇ। ਸਮਾਗਮ ਵਿੱਚ ਵੱਖ-ਵੱਖ ਚੇਅਰਮੈਨ, ਸਰਪੰਚ, ਪੰਚਾਇਤ ਮੈਂਬਰ ਅਤੇ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਹਾਜ਼ਿਰ ਸਨ।

Author : Malout Live