ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਪੰਨੀਵਾਲਾ ਫੱਤਾ, ਮੋਹਲਾਂ ਅਤੇ ਕਰਮਪੱਟੀ ਵਿਖੇ ਲੋਕ ਮਿਲਣੀ ਦੌਰਾਨ ਸੁਣੀਆਂ ਮੁਸ਼ਕਿਲਾਂ
ਪੰਜਾਬ ਦੇ ਕੈਬਨਿਟ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਲੰਬੀ ਦੇ ਪਿੰਡ ਪੰਨੀਵਾਲਾ ਫੱਤਾ, ਮੋਹਲਾਂ ਅਤੇ ਕਰਮਪੱਟੀ ਵਿਖੇ ਲੋਕ ਮਿਲਣੀ ਕਰਕੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ। ਉਨ੍ਹਾਂ ਨੇ ਲੋਕਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪਹਿਲੀਆਂ ਸਰਕਾਰਾਂ ਨੇ ਲੋਕ ਹਿੱਤਾਂ ਦੀ ਬਜਾਏ ਮਨਮਰਜ਼ੀਆਂ ਨਾਲ ਕੰਮ ਕੀਤਾ ਅਤੇ ਉਨ੍ਹਾਂ ਤੋਂ ਕਿਸੇ ਨੇ ਕੋਈ ਹਿਸਾਬ ਨਹੀਂ ਮੰਗਿਆ।
ਮਲੋਟ (ਸ਼੍ਰੀ ਮੁਕਤਸਰ ਸਾਹਿਬ) : ਪੰਜਾਬ ਦੇ ਕੈਬਨਿਟ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਲੰਬੀ ਦੇ ਪਿੰਡ ਪੰਨੀਵਾਲਾ ਫੱਤਾ, ਮੋਹਲਾਂ ਅਤੇ ਕਰਮਪੱਟੀ ਵਿਖੇ ਲੋਕ ਮਿਲਣੀ ਕਰਕੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ। ਉਨ੍ਹਾਂ ਨੇ ਲੋਕਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪਹਿਲੀਆਂ ਸਰਕਾਰਾਂ ਨੇ ਲੋਕ ਹਿੱਤਾਂ ਦੀ ਬਜਾਏ ਮਨਮਰਜ਼ੀਆਂ ਨਾਲ ਕੰਮ ਕੀਤਾ ਅਤੇ ਉਨ੍ਹਾਂ ਤੋਂ ਕਿਸੇ ਨੇ ਕੋਈ ਹਿਸਾਬ ਨਹੀਂ ਮੰਗਿਆ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਪਾਰਦਰਸ਼ੀ ਅਤੇ ਜਵਾਬਦੇਹ ਪ੍ਰਸ਼ਾਸਨ ਦੀ ਨਵੀਂ ਪਰੰਪਰਾ ਸ਼ੁਰੂ ਕੀਤੀ ਹੈ, ਜਿਸ ਵਿੱਚ ਹਰ ਪੈਸਾ ਲੋਕ ਭਲਾਈ ਲਈ ਖਰਚਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਨਹਿਰਾਂ, ਖਾਲਿਆਂ ਅਤੇ ਕੱਸੀਆਂ ਦੀ ਸਫ਼ਾਈ ਅਤੇ ਮੁਰੰਮਤ ਦੇ ਕੰਮ ਤੇਜ਼ੀ ਨਾਲ ਕਰਵਾਏ ਗਏ ਹਨ।
ਇਸ ਦੇ ਨਾਲ ਹੀ ਰਾਜ ਦੀਆਂ 40 ਹਜ਼ਾਰ ਕਿਲੋਮੀਟਰ ਨਵੀਆਂ ਸੜਕਾਂ ਦਾ ਨਿਰਮਾਣ ਅਤੇ ਖਰਾਬ ਸੜਕਾਂ ਦੀ ਮੁਰੰਮਤ ਕਰਵਾ ਕੇ ਲੋਕਾਂ ਨੂੰ ਬਿਹਤਰ ਆਵਾਜਾਈ ਸਹੂਲਤਾਂ ਪ੍ਰਦਾਨ ਕੀਤੀਆਂ ਹਨ। ਪੰਜਾਬ ਸਰਕਾਰ ਵੱਲੋਂ ਪੰਨੀਵਾਲਾ ਫੱਤਾ ਵਿਖੇ ਵੱਖ-ਵੱਖ ਕਾਰਜ ਕਰਵਾਉਣ ਲਈ 83 ਲੱਖ ਰੁਪਏ ਮਨਜੂਰ ਕੀਤੇ ਗਏ ਹਨ। ਇਸ ਤੋਂ ਇਲਾਵਾ ਪੰਨੀਵਾਲਾ ਫੱਤਾ ਤੋਂ ਢਿੱਪਾਂ ਵਾਲੀ ਸੜਕ ਦੀਆਂ ਲਾਈਟਾਂ ਲਈ 45 ਲੱਖ ਰੁਪਏ, 3 ਕਰੋੜ ਰੁਪਏ ਦੀਆਂ ਪਾਣੀ ਦੀਆਂ ਪਾਈਪ ਲਾਈਨਾਂ ਲਈ, 85 ਲੱਖ ਰੁਪਏ ਦਾ ਖਾਲੇ ਦੀ ਰਿਪੇਅਰ ਲਈ ਅਤੇ 11.50 ਕਰੋੜ ਰੁਪਏ ਪੰਨੀਵਾਲਾ ਤੋਂ ਸ਼੍ਰੀ ਮੁਕਤਸਰ ਸਾਹਿਬ ਸੜਕ ਲਈ ਖਰਚ ਕੀਤੇ ਜਾਣਗੇ। ਉਨ੍ਹਾਂ ਨੇ ਪਿੰਡ ਮੋਹਲਾਂ ਅਤੇ ਕਰਮਪੱਟੀ ਵਿਖੇ ਵੀ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਵੱਖ-ਵੱਖ ਵਿਕਾਸ ਕਾਰਜਾਂ ਲਈ ਗ੍ਰਾਂਟਾਂ ਜਾਰੀ ਕੀਤੀਆਂ।
Author : Malout Live



