ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਸਿੰਘੇਵਾਲਾ ਫੈਕਟਰੀ ‘ਚ ਧਮਾਕੇ ‘ਚ ਪੀੜਿਤਾਂ ਨਾਲ ਕੀਤੀ ਮੁਲਾਕਾਤ

ਕੈਬਿਨਟ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਜਿਲ੍ਹੇ ਦੇ ਪਿੰਡ ਸਿੰਘੇਵਾਲਾ ਵਿਖੇ ਫੈਕਟਰੀ ਵਿੱਚ ਅੱਗ ਲੱਗਣ ਦੀ ਘਟਨਾ ਨਾਲ ਜ਼ਖਮੀ ਹੋਏ ਪੀੜਤਾਂ ਦਾ ਹਾਲ ਜਾਨਣ ਲਈ ਏਮਜ਼ ਹਸਪਤਾਲ ਬਠਿੰਡਾ ਵਿਖੇ ਪਹੁੰਚੇ। ਉਨ੍ਹਾਂ ਨੇ ਪੀੜਿਤਾਂ ਨਾਲ ਮੁਲਾਕਾਤ ਕੀਤੀ ਅਤੇ ਕਿਹਾ ਕਿ ਇਲਾਜ ਤੇ ਆਉਣ ਵਾਲਾ ਸਾਰਾ ਖਰਚ ਪੰਜਾਬ ਸਰਕਾਰ ਵੱਲੋਂ ਕੀਤਾ ਜਾਵੇਗਾ।

ਮਲੋਟ (ਸ਼੍ਰੀ ਮੁਕਤਸਰ ਸਾਹਿਬ) : ਕੈਬਿਨਟ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਜਿਲ੍ਹੇ ਦੇ ਪਿੰਡ ਸਿੰਘੇਵਾਲਾ ਵਿਖੇ ਫੈਕਟਰੀ ਵਿੱਚ ਅੱਗ ਲੱਗਣ ਦੀ ਘਟਨਾ ਨਾਲ ਜ਼ਖਮੀ ਹੋਏ ਪੀੜਤਾਂ ਦਾ ਹਾਲ ਜਾਨਣ ਲਈ ਏਮਜ਼ ਹਸਪਤਾਲ ਬਠਿੰਡਾ ਵਿਖੇ ਪਹੁੰਚੇ। ਉਨ੍ਹਾਂ ਨੇ ਪੀੜਿਤਾਂ ਨਾਲ ਮੁਲਾਕਾਤ ਕੀਤੀ ਅਤੇ ਕਿਹਾ ਕਿ ਇਲਾਜ ਤੇ ਆਉਣ ਵਾਲਾ ਸਾਰਾ ਖਰਚ ਪੰਜਾਬ ਸਰਕਾਰ ਵੱਲੋਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਪੀੜਿਤਾਂ ਦੇ ਮੋਢੇ ਨਾਲ ਮੋਢਾ ਲਾ ਕੇ ਖੜ੍ਹੀ ਹੈ।

ਉਨ੍ਹਾਂ ਕਿਹਾ ਕਿ ਦੋਸ਼ੀਆਂ ਨੂੰ ਕਿਸੇ ਵੀ ਕੀਮਤ ਤੇ ਬਖਸ਼ਿਆ ਨਹੀਂ ਜਾਵੇਗਾ ਅਤੇ ਉਨ੍ਹਾਂ ਖਿਲਾਫ ਸਖਤ ਤੋਂ ਸਖਤ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਸ਼੍ਰੀ ਗੁਰਪ੍ਰੀਤ ਸਿੰਘ ਥਿੰਦ, ਉੱਪ-ਮੰਡਲ ਮੈਜਿਸਟ੍ਰੇਟ ਗਿੱਦੜਬਾਹਾ ਸ਼੍ਰੀ ਜਸਪਾਲ ਸਿੰਘ ਤੋਂ ਇਲਾਵਾ ਪੁਲਿਸ ਅਤੇ ਸਿਹਤ ਵਿਭਾਗ ਦੇ ਅਧਿਕਾਰੀ ਹਾਜ਼ਿਰ ਸਨ।

Author : Malout Live