ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਮੰਡੀ ਕਬਰਵਾਲਾ ਵਿਖੇ ਝੋਨੇ ਦੀ ਖਰੀਦ ਸ਼ੁਰੂ ਕਰਵਾਈ

ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਹਲਕੇ ਦੇ ਪਿੰਡ ਕਬਰਵਾਲਾ ਵਿਖੇ ਝੋਨੇ ਦੀ ਖਰੀਦ ਸ਼ੁਰੂ ਕਰਵਾਈ। ਉਨ੍ਹਾਂ ਕਿਹਾ ਕਿ ਜਿਲ੍ਹੇ ਵਿਚ ਝੋਨੇ ਦੀ ਖ਼ਰੀਦ, ਲਿਫਟਿੰਗ ਅਤੇ ਅਦਾਇਗੀ ਦਾ ਕੰਮ ਲਗਾਤਾਰ ਜਾਰੀ ਹੈ ਤੇ ਕਿਸਾਨਾਂ ਨੂੰ ਮੰਡੀਆਂ ਵਿੱਚ ਕਿਸੇ ਤਰ੍ਹਾਂ ਦੀ ਦਿੱਕਤ ਨਹੀ ਆਉਣ ਦਿੱਤੀ ਜਾਵੇਗੀ।

ਮਲੋਟ (ਸ਼੍ਰੀ ਮੁਕਤਸਰ ਸਾਹਿਬ) : ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਹਲਕੇ ਦੇ ਪਿੰਡ ਕਬਰਵਾਲਾ ਵਿਖੇ ਝੋਨੇ ਦੀ ਖਰੀਦ ਸ਼ੁਰੂ ਕਰਵਾਈ। ਉਨ੍ਹਾਂ ਕਿਹਾ ਕਿ ਜਿਲ੍ਹੇ ਵਿਚ ਝੋਨੇ ਦੀ ਖ਼ਰੀਦ, ਲਿਫਟਿੰਗ ਅਤੇ ਅਦਾਇਗੀ ਦਾ ਕੰਮ ਲਗਾਤਾਰ ਜਾਰੀ ਹੈ ਤੇ ਕਿਸਾਨਾਂ ਨੂੰ ਮੰਡੀਆਂ ਵਿੱਚ ਕਿਸੇ ਤਰ੍ਹਾਂ ਦੀ ਦਿੱਕਤ ਨਹੀ ਆਉਣ ਦਿੱਤੀ ਜਾਵੇਗੀ। ਉਨ੍ਹਾਂ ਵਧੇਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਬੀਤੀਂ ਸ਼ਾਮ ਤੱਕ ਜਿਲ੍ਹੇ ਦੀਆਂ ਮੰਡੀਆਂ ਵਿੱਚ 7420 ਮੀਟਰਕ ਟਨ ਝੋਨੇ ਦੀ ਆਮਦ ਹੋਈ, ਜਿਸ ਵਿੱਚੋਂ 4040 ਮੀਟਰਕ ਟਨ ਝੋਨਾ ਖਰੀਦਿਆ ਜਾ ਚੁੱਕਾ ਹੈ।

ਉਨ੍ਹਾਂ ਕਿਹਾ ਕਿ ਖਰੀਦੇ ਗਏ ਝੋਨੇ ਵਿੱਚੋਂ 1920 ਮੀਟਰਕ ਟਨ ਝੋਨਾ ਪਨਗ੍ਰੇਨ ਨੇ, 763 ਮੀਟਰਕ ਟਨ ਝੋਨਾ ਮਾਰਕਫੈੱਡ ਨੇ, 567 ਮੀਟਰਕ ਟਨ ਝੋਨਾ ਪਨਸਪ, 740 ਮੀਟਰਕ ਟਨ ਝੋਨਾ ਵੇਅਰ ਹਾਊਸ ਅਤੇ 65 ਮੀਟਰਕ ਟਨ ਝੋਨਾ ਪ੍ਰਾਈਵੇਟ ਵਪਾਰੀਆਂ ਨੇ ਖਰੀਦਿਆ ਹੈ। ਕੈਬਨਿਟ ਮੰਤਰੀ ਨੇ ਸਮੂਹ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਝੋਨੇ ਦੀ ਪਰਾਲੀ ਅਤੇ ਹੋਰ ਰਹਿੰਦ-ਖੂੰਹਦ ਨੂੰ ਅੱਗ ਨਾ ਲਗਾਉਣ ਅਤੇ ਜੇਕਰ ਕੋਈ ਉਨ੍ਹਾਂ ਦੇ ਆਸ-ਪਾਸ ਵੀ ਕਿਸਾਨ ਅੱਗ ਲਗਾਉਂਦਾ ਹੈ ਤਾਂ ਉਸ ਨੂੰ ਵੀ ਰੋਕ ਕੇ ਜਿਲ੍ਹਾ ਪ੍ਰਸ਼ਾਸ਼ਨ ਦਾ ਸਾਥ ਦੇਣ। ਉਨ੍ਹਾਂ ਕਿਸਾਨਾਂ ਨੂੰ ਸੁੱਕਾ ਝੋਨਾ ਹੀ ਮੰਡੀਆਂ ਵਿੱਚ ਲਿਆਉਣ ਦੀ ਅਪੀਲ ਕੀਤੀ ਤਾਂ ਜੋ ਉਨ੍ਹਾਂ ਨੂੰ ਫਸਲ ਵੇਚਣ ਵਿੱਚ ਕੋਈ ਪਰੇਸ਼ਾਨੀ ਨਾ ਆਵੇ।

Author : Malout Live