ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਵੱਲੋਂ ਲੰਬੀ ਹਲਕੇ ਦੇ ਵੱਖ-ਵੱਖ ਪਿੰਡਾਂ ਦਾ ਕੀਤਾ ਗਿਆ ਦੌਰਾ

ਖੇਤੀਬਾੜੀ ਅਤੇ ਕਿਸਾਨ ਭਲਾਈ ਅਤੇ ਪਸ਼ੂ ਪਾਲਣ ਅਤੇ ਮੱਛੀ ਪਾਲਣ ਵਿਭਾਗ ਦੇ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਲੰਬੀ ਹਲਕੇ ਦੇ ਪਿੰਡ ਮਿੱਡਾ, ਰਾਣੀਵਾਲਾ, ਸਰਾਵਾਂ ਅਤੇ ਪੱਕੀ ਟਿੱਬੀ ਵਿਖੇ ਦੌਰਾ ਕੀਤਾ। ਇਸ ਮੌਕੇ ਕੈਬਨਿਟ ਮੰਤਰੀ ਵੱਲੋਂ ਪਿੰਡਾਂ ਦਾ ਜਾਇਜ਼ਾ ਲੈਂਦਿਆਂ ਕਿਹਾ ਕਿ ਇਨ੍ਹਾਂ ਦਿਨਾਂ ਵਿੱਚ ਬਾਰਿਸ਼ਾਂ ਜਿਆਦਾ ਹੋਣ ਨਾਲ ਖੇਤਾਂ ਵਿੱਚ ਵੀ ਪਾਣੀ ਦਾ ਪੱਧਰ ਵਧ ਰਿਹਾ ਹੈ ਅਤੇ ਪਾਣੀ ਦੀ ਨਿਕਾਸੀ ਦੇ ਢੁੱਕਵੇਂ ਪ੍ਰਬੰਧ ਕਰਨ ਅਤੇ ਹੋਰ ਲੋੜਦੀਆਂ ਵਸਤਾਂ ਮੁਹੱਈਆ ਕਰਵਾਉਣ ਲਈ ਸੰਬੰਧਿਤ ਅਧਿਕਾਰੀਆਂ ਨੂੰ ਦਿਸ਼ਾ-ਨਿਰਦੇਸ਼ ਜਾਰੀ ਕਰ ਦਿੱਤੇ ਗਏ ਹਨ।

ਮਲੋਟ (ਸ਼ੀ ਮੁਕਤਸਰ ਸਾਹਿਬ) : ਖੇਤੀਬਾੜੀ ਅਤੇ ਕਿਸਾਨ ਭਲਾਈ ਅਤੇ ਪਸ਼ੂ ਪਾਲਣ ਅਤੇ ਮੱਛੀ ਪਾਲਣ ਵਿਭਾਗ ਦੇ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਲੰਬੀ ਹਲਕੇ ਦੇ ਪਿੰਡ ਮਿੱਡਾ, ਰਾਣੀਵਾਲਾ, ਸਰਾਵਾਂ ਅਤੇ ਪੱਕੀ ਟਿੱਬੀ ਵਿਖੇ ਦੌਰਾ ਕੀਤਾ। ਕੈਬਨਿਟ ਮੰਤਰੀ ਖੁੱਡੀਆਂ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਕੈਬਨਿਟ ਮੰਤਰੀਆਂ ਅਤੇ ਵਿਧਾਇਕਾਂ ਵੱਲੋਂ ਹੜ੍ਹਾਂ ਨਾਲ ਪ੍ਰਭਾਵਿਤ ਹਲਕਿਆਂ ਦਾ ਦੌਰਾ ਕੀਤਾ ਜਾ ਰਿਹਾ ਹੈ। ਇਸ ਮੌਕੇ ਕੈਬਨਿਟ ਮੰਤਰੀ ਵੱਲੋਂ ਪਿੰਡਾਂ ਦਾ ਜਾਇਜ਼ਾ ਲੈਂਦਿਆਂ ਕਿਹਾ ਕਿ ਇਨ੍ਹਾਂ ਦਿਨਾਂ ਵਿੱਚ ਬਾਰਿਸ਼ਾਂ ਜਿਆਦਾ ਹੋਣ ਨਾਲ ਖੇਤਾਂ ਵਿੱਚ ਵੀ ਪਾਣੀ ਦਾ ਪੱਧਰ ਵਧ ਰਿਹਾ ਹੈ ਅਤੇ ਪਾਣੀ ਦੀ ਨਿਕਾਸੀ ਦੇ ਢੁੱਕਵੇਂ ਪ੍ਰਬੰਧ ਕਰਨ ਅਤੇ ਹੋਰ ਲੋੜਦੀਆਂ ਵਸਤਾਂ ਮੁਹੱਈਆ ਕਰਵਾਉਣ ਲਈ ਸੰਬੰਧਿਤ ਅਧਿਕਾਰੀਆਂ ਨੂੰ ਦਿਸ਼ਾ-ਨਿਰਦੇਸ਼ ਜਾਰੀ ਕਰ ਦਿੱਤੇ ਗਏ ਹਨ। ਉਨ੍ਹਾਂ ਕਿਹਾ ਕਿ ਹੜ੍ਹਾਂ ਵਾਲਿਆਂ ਇਲਾਕਿਆਂ ਵਿੱਚ ਪੰਜਾਬ ਸਰਕਾਰ ਦੇ ਵਿਭਾਗ ਜਿਵੇਂ ਕਿ ਸਿਹਤ ਵਿਭਾਗ ਵੱਲੋਂ ਮਰੀਜ਼ਾਂ ਨੂੰ ਦਵਾਈਆਂ, ਪਸ਼ੂ ਪਾਲਣ ਵਿਭਾਗ ਵੱਲੋਂ ਪਸ਼ੂਆਂ ਲਈ ਚਾਰੇ ਅਤੇ ਦਵਾਈਆਂ ਅਤੇ ਹੋਰ ਵੱਖ-ਵੱਖ ਵਿਭਾਗਾਂ ਵੱਲੋ ਦਿਨ-ਰਾਤ ਸੇਵਾਵਾਂ ਦਿੱਤੀਆਂ ਜਾ ਰਹੀਆਂ ਹਨ।

ਇਸ ਮੌਕੇ ਐਸ.ਡੀ.ਐਮ ਮਲੋਟ ਜਸਪਾਲ ਸਿੰਘ, ਨਾਇਬ ਤਹਿਸੀਲਦਾਰ ਲੰਬੀ ਗੁਰਦੀਪ ਸਿੰਘ, ਬੀ.ਡੀ.ਪੀ.ਓ ਲੰਬੀ ਰਾਕੇਸ਼ ਬਿਸ਼ਨੋਈ, ਸੁਰਜੀਤ ਸਿੰਘ ਮਿੱਡਾ ਬਲਾਕ ਪ੍ਰਧਾਨ ਲੰਬੀ, ਗੁਰਿੰਦਰ ਸਿੰਘ ਮਿੱਡਾ, ਦਿਲਬਾਗ ਸਿੰਘ ਸਰਪੰਚ ਪੰਨੀਵਾਲਾ, ਰਾਜਾ ਸਿੰਘ ਮਾਹੂਆਣਾ, ਲਾਲੀ ਕਰਮਗੜ੍ਹ, ਵਿਜੈਪਾਲ ਸਿੰਘ ਨੰਬਰਦਾਰ ਰਾਣੀਵਾਲਾ, ਸ਼ਮਸ਼ੇਰ ਸਿੰਘ ਰਾਣੀਵਾਲਾ, ਸੁਖਵਿੰਦਰ ਸਿੰਘ (ਸੁੱਖਾ) ਗੁਰੂਸਰ ਯੋਧਾ, ਸੁਖਚੈਨ ਸਿੰਘ ਸਰਪੰਚ ਟਿੱਬੀ, ਕਰਮਵੀਰ ਸਿੰਘ ਸਰਾਵਾ, ਸੋਨੂੰ ਸੰਧੂ ਸਰਾਵਾ, ਮਨਜੀਤ ਸਿੰਘ ਮਿੱਡਾ, ਮਨਦੀਪ ਸਿੰਘ ਪੱਕੀ ਟਿੱਬੀ, ਦਾਰਾ ਸਿੰਘ ਸਰਪੰਚ ਊਧਮ ਸਿੰਘ ਵਾਲਾ (ਪੱਕੀ ਟਿੱਬੀ) ਤੋਂ ਇਲਾਵਾ ਪਿੰਡਾਂ ਦੇ ਪੰਚ, ਮੈਂਬਰ ਅਤੇ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਹਾਜ਼ਿਰ ਸਨ।

Author : Malout Live