ਕੈਬਨਿਟ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਵੱਲੋਂ ਅੱਗ ਦੀਆਂ ਘਟਨਾਵਾਂ ਨਾਲ ਨੁਕਸਾਨੀ ਫਸਲਾਂ ਦਾ ਲਿਆ ਜਾਇਜ਼ਾ

ਪਿਛਲੇ ਦਿਨੀਂ ਪਿੰਡ ਕਬਰਵਾਲਾ, ਗੁਰੂਸਰ ਜੋਧਾ ਅਤੇ ਪੱਕੀ ਟਿੱਬੀ ਵਿੱਚ ਅੱਗ ਲੱਗਣ ਦੀਆਂ ਘਟਨਾਵਾਂ ਕਾਰਨ ਫਸਲਾਂ ਨੂੰ ਭਾਰੀ ਨੁਕਸਾਨ ਪਹੁੰਚਿਆ। ਇਸ ਸਬੰਧ ਵਿੱਚ ਮਾਨਯੋਗ ਖੇਤੀਬਾੜੀ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਵੱਲੋਂ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕਰਕੇ ਸਥਿਤੀ ਦਾ ਜਾਇਜ਼ਾ ਲਿਆ ਗਿਆ।

ਮਲੋਟ (ਸ਼੍ਰੀ ਮੁਕਤਸਰ ਸਾਹਿਬ) : ਪਿਛਲੇ ਦਿਨੀਂ ਪਿੰਡ ਕਬਰਵਾਲਾ, ਗੁਰੂਸਰ ਜੋਧਾ ਅਤੇ ਪੱਕੀ ਟਿੱਬੀ ਵਿੱਚ ਅੱਗ ਲੱਗਣ ਦੀਆਂ ਘਟਨਾਵਾਂ ਕਾਰਨ ਫਸਲਾਂ ਨੂੰ ਭਾਰੀ ਨੁਕਸਾਨ ਪਹੁੰਚਿਆ। ਇਸ ਸਬੰਧ ਵਿੱਚ ਮਾਨਯੋਗ ਖੇਤੀਬਾੜੀ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਵੱਲੋਂ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕਰਕੇ ਸਥਿਤੀ ਦਾ ਜਾਇਜ਼ਾ ਲਿਆ ਗਿਆ। ਇਸ ਦੌਰੇ ਦੌਰਾਨ ਖੇਤੀਬਾੜੀ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਪ੍ਰਭਾਵਿਤ ਕਿਸਾਨ ਪਰਿਵਾਰਾਂ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਧਿਆਨ ਨਾਲ ਸੁਣਿਆ। ਉਨ੍ਹਾਂ ਨੇ ਕਿਸਾਨਾਂ ਨੂੰ ਹਰ ਸੰਭਵ ਮੱਦਦ ਦਾ ਭਰੋਸਾ ਦਿੰਦਿਆਂ ਕਿਹਾ ਕਿ ਸਰਕਾਰ ਉਨ੍ਹਾਂ ਦੇ ਨਾਲ ਖੜੀ ਹੈ ਅਤੇ ਨੁਕਸਾਨ ਦੀ ਭਰਪਾਈ ਲਈ ਯੋਗ ਕਦਮ ਚੁੱਕੇ ਜਾਣਗੇ। ਸ. ਖੁੱਡੀਆਂ ਨੇ ਸੰਬੰਧਿਤ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਮਾਮਲੇ ਦੀ ਜਾਂਚ ਕਰਕੇ ਰਿਪੋਰਟ ਤਿਆਰ ਕੀਤੀ ਜਾਵੇ ਅਤੇ ਸਬੰਧਿਤ ਪਟਵਾਰੀਆਂ ਨੂੰ ਹਦਾਇਤ ਕੀਤੀ ਕਿ ਗਰਦੌਰੀ ਜਲਦੀ ਕਰਵਾਈ ਜਾਵੇ, ਤਾਂ ਜੋ ਕਿਸਾਨਾਂ ਦੇ ਫਸਲੀ ਨੁਕਸਾਨ ਦਾ ਮੁਆਵਜ਼ਾ ਬਣਾਉਣ ਵਿੱਚ ਦੇਰੀ ਨਾ ਹੋਵੇ। ਉਨ੍ਹਾਂ ਕਿਹਾ ਕਿ ਭਵਿੱਖ ਵਿੱਚ ਅਜਿਹੀਆਂ ਘਟਨਾਵਾਂ ਤੋਂ ਬਚਾਅ ਲਈ ਹਰ ਸੰਭਵ ਯਤਨ ਕੀਤੇ ਜਾਣ।

ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਪ੍ਰਭਾਵਿਤ ਕਿਸਾਨਾਂ ਦੀ ਸਹਾਇਤਾ ਲਈ ਤੁਰੰਤ ਕਾਰਵਾਈ ਕੀਤੀ ਜਾ ਰਹੀ ਹੈ ਅਤੇ ਉਨ੍ਹਾਂ ਨੂੰ ਯੋਗ ਮੁਆਵਜ਼ਾ ਦੇਣ ਦੀ ਪ੍ਰਕਿਰਿਆ ਜਲਦ ਪੂਰੀ ਕੀਤੀ ਜਾਵੇਗੀ। ਉਨਾਂ ਕਿਹਾ ਕਿ ਪੰਜਾਬ ਸਰਕਾਰ ਹਰ ਸਮੇਂ ਕਿਸਾਨ ਭਰਾਵਾਂ ਦੇ ਨਾਲ ਖੜੀ ਹੈ। ਇਸ ਮੌਕੇ ਡੀ.ਐੱਸ.ਪੀ ਹਰਬੰਸ ਬਰਾੜ, ਐੱਸ.ਐਚ.ਓ ਹਰਪ੍ਰੀਤ ਕੌਰ, ਤਹਿਸੀਲਦਾਰ ਹਰਪ੍ਰੀਤ ਕੌਰ, ਸੁੱਖਾ ਪ੍ਰਧਾਨ ਗੁਰੂਸਰ, ਸ਼ਿੰਗਾਰਾ ਸਿੰਘ ਪ੍ਰਧਾਨ ਗੁਰੂਸਰ, ਗੁਰਬਾਜ ਸਿੰਘ ਬਣਵਾਲਾ, ਏ.ਡੀ.ਓ ਮੰਗਲ ਸੈਨ, ਏ.ਡੀ.ਓ ਗਗਨਦੀਪ ਕੌਰ, ਲਵਜੀਤ ਸਿੰਘ ਲਵਲੀ, ਨਿਰਮਲ ਸਿੰਘ ਭੁੱਲਰ,ਲਾਲੀ ਕਰਮਗੜ, ਬਖਸ਼ੀਸ਼ ਸਿੰਘ, ਨਿਰਮਲ ਸਿੰਘ, ਸਰਪੰਚ ਸੁਖਚੈਨ ਸਿੰਘ, ਦਲਵਿੰਦਰ ਸਿੰਘ, ਮਨਦੀਪ ਸਿੰਘ, ਸਰਪੰਚ ਰਸ਼ਪਾਲ ਸਿੰਘ, ਪੀ.ਏ ਗੁਰਬਾਜ ਖੁੱਡੀਆਂ ਅਤੇ ਮੀਡੀਆ ਐਡਵਾਈਜ਼ਰ ਮੋਹਿਤ ਸੋਨੀ ਹਾਜ਼ਿਰ ਸਨ।

Author : Malout Live