ਕੈਬਨਿਟ ਮੰਤਰੀ ਸ਼੍ਰੀ ਹਰਭਜਨ ਸਿੰਘ ਈ.ਟੀ.ਓ ਵੱਲੋਂ ਮਲੋਟ ਵਿਖੇ ਵਿਕਾਸ ਦੇ ਕੰਮਾਂ ਨੂੰ ਲੈ ਕੇ ਕੀਤੀ ਗਈ ਰੀਵਿਊ ਮੀਟਿੰਗ

ਪੰਜਾਬ ਦੇ ਕੈਬਨਿਟ ਮੰਤਰੀ ਸ਼੍ਰੀ ਹਰਭਜਨ ਸਿੰਘ ਈ.ਟੀ.ਓ ਵੱਲੋਂ ਬੀਤੇ ਦਿਨ ਮਲੋਟ ਵਿਖੇ ਪੰਜਾਬ ਰਾਜ ਕਾਰਪੋਰੇਸ਼ਨ ਅਤੇ ਲੋਕ ਨਿਰਮਾਣ ਵਿਭਾਗ ਦੇ ਅਧਿਕਾਰੀਆਂ ਨਾਲ ਵਿਕਾਸ ਦੇ ਕੰਮਾਂ ਨੂੰ ਲੈ ਕੇ ਮੀਟਿੰਗ ਕੀਤੀ।

ਮਲੋਟ (ਸ਼੍ਰੀ ਮੁਕਤਸਰ ਸਾਹਿਬ): ਪੰਜਾਬ ਦੇ ਕੈਬਨਿਟ ਮੰਤਰੀ ਸ਼੍ਰੀ ਹਰਭਜਨ ਸਿੰਘ ਈ.ਟੀ.ਓ ਵੱਲੋਂ ਬੀਤੇ ਦਿਨ ਮਲੋਟ ਵਿਖੇ ਪੰਜਾਬ ਰਾਜ ਕਾਰਪੋਰੇਸ਼ਨ ਅਤੇ ਲੋਕ ਨਿਰਮਾਣ ਵਿਭਾਗ ਦੇ ਅਧਿਕਾਰੀਆਂ ਨਾਲ ਵਿਕਾਸ ਦੇ ਕੰਮਾਂ ਨੂੰ ਲੈ ਕੇ ਮੀਟਿੰਗ ਕੀਤੀ। ਇਸ ਮੌਕੇ ਉਨਾਂ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਨੂੰ ਦਿਸ਼ਾ ਨਿਰਦੇਸ਼ ਦਿੱਤੇ ਕੀ ਵਿਭਾਗਾਂ ਵੱਲੋਂ ਜੋ ਵੀ ਵਿਕਾਸ ਦੇ ਕੰਮ ਚੱਲ ਰਹੇ ਹਨ ਉਹਨਾਂ ਨੂੰ ਪਹਿਲ ਦੇ ਆਧਾਰ ਤੇ ਸਿਰੇ ਚੜਾਇਆ ਜਾਵੇ ਤਾਂ ਜੋ ਆਮ ਲੋਕਾਂ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ।

ਇਸ ਮੌਕੇ ਉਹਨਾਂ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਨੂੰ ਮੁਫਤ ਬਿਜਲੀ ਉਪਲੱਬਧ ਕਰਾਉਣ ਲਈ ਵਚਨਬੱਧ ਹੈ। ਇਸ ਲਈ 300 ਯੂਨਿਟ ਪ੍ਰਤੀ ਮਹੀਨਾ ਲੋਕਾਂ ਨੂੰ ਬਿਜਲੀ ਫਰੀ ਦਿੱਤੀ ਜਾ ਰਹੀ ਹੈ ਅਤੇ 90% ਲੋਕਾਂ ਦਾ ਬਿਜਲੀ ਦਾ ਬਿੱਲ ਨਹੀਂ ਆ ਰਿਹਾ ਇਹ ਪੰਜਾਬ ਸਰਕਾਰ ਦੀ ਬਹੁਤ ਵੱਡੀ ਉਪਲੱਬਧੀ ਹੈ। ਇਸ ਮੌਕੇ ਉੱਪ ਮੁੱਖ ਇੰਜੀਨੀਅਰ ਬਿਜਲੀ ਬੋਰਡ ਸ਼੍ਰੀ ਬਾਬੂ ਲਾਲ ਅਤੇ ਲੋਕ ਨਿਰਮਾਣ ਦੇ ਅਧਿਕਾਰੀ ਉੱਪ ਮੁੱਖ ਇੰਜੀਨੀਅਰ ਕੁਲਬੀਰ ਸੰਧੂ, ਐਕਸੀਅਨ ਹਿਮੇਸ਼ ਮਿੱਤਲ, ਐਕਸੀਅਨ ਔਂਕਾਰ ਸਿੰਘ, ਐਕਸੀਅਨ ਹਰਪ੍ਰੀਤ ਸਿੰਘ ਅਤੇ ਐਕਸੀਅਨ ਆਨੰਦ ਮਾਹਰ ਆਦਿ ਹਾਜ਼ਿਰ ਸਨ।

Author : Malout Live