ਲੰਬੀ ਦੇ ਐਮ.ਐਲ.ਏ ਅਤੇ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਸਮੇਤ ਕੈਬਨਿਟ ਮੰਤਰੀਆਂ ਨੇ ਕਿਸਾਨ ਆਗੂ ਡੱਲੇਵਾਲ ਨਾਲ ਕੀਤੀ ਮੁਲਾਕਾਤ

ਕਿਸਾਨ ਆਗੂ ਸ. ਜਗਜੀਤ ਸਿੰਘ ਡੱਲੇਵਾਲ ਦੀ ਸਿਹਤ ਦਾ ਹਾਲ ਪੁੱਛਣ ਲਈ ਆਮ ਆਦਮੀ ਪਾਰਟੀ ਦੇ ਪੰਜਾਬ ਪ੍ਰਧਾਨ ਸ਼੍ਰੀ ਅਮਨ ਅਰੋੜਾ, ਲੰਬੀ ਦੇ ਐਮ.ਐਲ.ਏ ਜੱਥੇਦਾਰ ਗੁਰਮੀਤ ਸਿੰਘ ਖੁੱਡੀਆਂ ਅਤੇ ਸਾਥੀ ਕੈਬਨਿਟ ਮੰਤਰੀਆਂ ਦਾ ਵਫ਼ਦ ਉੱਚੇਚੇ ਤੌਰ ਤੇ ਖਨੌਰੀ ਬਾਰਡਰ ਵਿਖੇ ਪਹੁੰਚਿਆ

ਪੰਜਾਬ : ਬੀਤੇ ਦਿਨ ਉੱਘੇ ਕਿਸਾਨ ਆਗੂ ਸ. ਜਗਜੀਤ ਸਿੰਘ ਡੱਲੇਵਾਲ ਦੀ ਸਿਹਤ ਦਾ ਹਾਲ ਪੁੱਛਣ ਲਈ ਆਮ ਆਦਮੀ ਪਾਰਟੀ ਦੇ ਪੰਜਾਬ ਪ੍ਰਧਾਨ ਸ਼੍ਰੀ ਅਮਨ ਅਰੋੜਾ, ਲੰਬੀ ਦੇ ਐਮ.ਐਲ.ਏ ਜੱਥੇਦਾਰ ਗੁਰਮੀਤ ਸਿੰਘ ਖੁੱਡੀਆਂ ਅਤੇ ਸਾਥੀ ਕੈਬਨਿਟ ਮੰਤਰੀਆਂ ਦਾ ਵਫ਼ਦ ਉੱਚੇਚੇ ਤੌਰ ਤੇ ਖਨੌਰੀ ਬਾਰਡਰ ਵਿਖੇ ਪਹੁੰਚਿਆ ਅਤੇ

ਉਹਨਾਂ ਦੀ ਸਿਹਤਯਾਬੀ ਦੀ ਕਾਮਨਾ ਕੀਤੀ। ਇਸ ਦੇ ਨਾਲ ਹੀ ਸ. ਡੱਲੇਵਾਲ ਜੀ ਨੂੰ ਵਿਸ਼ਵਾਸ ਦਿਵਾਇਆ ਕਿ ਪੰਜਾਬ ਸਰਕਾਰ ਸੂਬੇ ਦੇ ਮਾਣਯੋਗ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਹਮੇਸ਼ਾ ਕਿਸਾਨ ਭਰਾਵਾਂ ਦੇ ਨਾਲ ਡਟ ਕੇ ਖੜ੍ਹੀ ਹੈ ਅਤੇ ਕੇਂਦਰ ਤੋਂ ਪੁਰਜ਼ੋਰ ਮੰਗ ਕਰਦੇ ਹਾਂ ਕਿ ਉਹ ਸਰਦਾਰ ਡੱਲੇਵਾਲ ਜੀ ਅਤੇ ਸਮੁੱਚੇ ਕਿਸਾਨਾਂ ਵੱਲੋਂ ਮੰਗੀਆਂ ਜਾ ਰਹੀਆਂ ਮੰਗਾਂ ਨੂੰ ਤੁਰੰਤ ਮੰਨੇ।

Author : Malout Live