ਕੱਲ੍ਹ 15 ਅਕਤੂਬਰ ਨੂੰ ਪੰਜਾਬ ਬੰਦ ਦਾ ਸੱਦਾ
ਮਾਨਸਾ ਵਿਖੇ ਹੋਏ ਪਰਵਿੰਦਰ ਸਿੰਘ ਝੋਟਾ ਦੇ ਕਤਲ ਨੂੰ ਲੈ ਕੇ ਇੱਕ ਕਮੇਟੀ ਬਣਾਈ ਗਈ ਹੈ, ਜਿਸ ਵੱਲੋਂ ਫੈਸਲਾ ਕੀਤਾ ਹੈ ਕਿ ਕੱਲ੍ਹ 15 ਅਕਤੂਬਰ ਨੂੰ ਪੰਜਾਬ ਬੰਦ ਰਹੇਗਾ। ਕਮੇਟੀ ਵੱਲੋਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਡੀ.ਜੀ.ਪੀ ਗੌਰਵ ਯਾਦਵ ਤੋਂ ਅਸਤੀਫੇ ਦੀ ਮੰਗ ਕੀਤੀ ਗਈ ਹੈ।
ਮਲੋਟ (ਪੰਜਾਬ) : ਮਾਨਸਾ ਵਿਖੇ ਹੋਏ ਪਰਵਿੰਦਰ ਸਿੰਘ ਝੋਟਾ ਦੇ ਕਤਲ ਨੂੰ ਲੈ ਕੇ ਇੱਕ ਕਮੇਟੀ ਬਣਾਈ ਗਈ ਹੈ, ਜਿਸ ਵੱਲੋਂ ਫੈਸਲਾ ਕੀਤਾ ਹੈ ਕਿ ਕੱਲ੍ਹ 15 ਅਕਤੂਬਰ ਨੂੰ ਪੰਜਾਬ ਬੰਦ ਰਹੇਗਾ। ਕਮੇਟੀ ਵੱਲੋਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਡੀ.ਜੀ.ਪੀ ਗੌਰਵ ਯਾਦਵ ਤੋਂ ਅਸਤੀਫੇ ਦੀ ਮੰਗ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਨਸ਼ਾ ਵਿਕ ਰਿਹਾ ਹੈ ਅਤੇ ਉਨ੍ਹਾਂ ਕਥਿਤ ਦੋਸ਼ ਲਾਇਆ ਕਿ ਪਰਮਿੰਦਰ ਝੋਟੇ ਦਾ ਕਤਲ ਨਸ਼ਾ ਸਮਗਲਰਾਂ ਦੀ ਸ਼ਹਿ ਤੇ ਪੁਲਿਸ ਦੇ ਗੱਠਜੋੜ ਨਾਲ ਹੋਇਆ ਹੈ।
ਉਨ੍ਹਾਂ ਕਿਹਾ ਕਿ ਇਸ ਦੀ ਸੀ.ਬੀ.ਆਈ ਤੋਂ ਜਾਂਚ ਕਰਵਾਈ ਜਾਵੇ। ਜਦੋਂ ਤੱਕ ਮੁੱਖ ਮੰਗਾਂ ਪੂਰੀਆਂ ਨਹੀਂ ਹੁੰਦੀਆਂ ਪਰਵਿੰਦਰ ਝੋਟੇ ਦਾ ਸਸਕਾਰ ਨਹੀਂ ਕੀਤਾ ਜਾਵੇਗਾ ਅਤੇ ਦਿਨ ਰਾਤ ਦਾ ਧਰਨਾ ਪੱਕੇ ਤੌਰ 'ਤੇ ਲੱਗਿਆ ਰਹੇਗਾ। ਕਮੇਟੀ ਵੱਲੋਂ ਪਰਵਿੰਦਰ ਸਿੰਘ ਝੋਟਾ ਦਾ ਪੋਸਟ ਮਾਰਟਮ ਪੀ.ਜੀ.ਆਈ ਤੋਂ ਕਰਵਾਉਣ ਦੀ ਮੰਗ ਕੀਤੀ ਹੈ ਅਤੇ ਜ਼ਿਲ੍ਹੇ ਦੇ ਸਿਹਤ ਵਿਭਾਗ ਅਤੇ ਪੁਲਿਸ ਅਧਿਕਾਰੀਆਂ ਉਪਰ ਮਾਮਲੇ ਦਰਜ ਕਰਨ ਦੀ ਮੰਗ ਕੀਤੀ ਹੈ।
Author : Malout Live



