ਮਲੋਟ ਵਾਰਡ ਨੰਬਰ 12 ਦੀਆਂ ਚੋਣਾਂ ਲਈ ਆਪ, ਅਕਾਲੀ ਦਲ ਅਤੇ ਕਾਂਗਰਸ ਨੇ ਐਲਾਨੇ ਉਮੀਦਵਾਰ

ਮਲੋਟ ਦੇ ਵਾਰਡ ਨੰਬਰ ਵਿੱਚ ਹੋਣ ਵਾਲੀਆਂ ਨਗਰ ਕੌਂਸਲ ਦੀਆਂ ਚੋਣਾਂ ਦੇ ਲਈ ਆਮ ਆਦਮੀ ਪਾਰਟੀ, ਸ਼੍ਰੋਮਣੀ ਅਕਾਲੀ ਦਲ ਅਤੇ ਕਾਂਗਰਸ ਪਾਰਟੀ ਨੇ ਆਪਣੇ-ਆਪਣੇ ਉਮੀਦਵਾਰ ਐਲਾਨ ਦਿੱਤੇ ਹਨ।

ਮਲੋਟ : ਮਲੋਟ ਦੇ ਵਾਰਡ ਨੰਬਰ ਵਿੱਚ ਹੋਣ ਵਾਲੀਆਂ ਨਗਰ ਕੌਂਸਲ ਦੀਆਂ ਚੋਣਾਂ ਦੇ ਲਈ ਆਮ ਆਦਮੀ ਪਾਰਟੀ, ਸ਼੍ਰੋਮਣੀ ਅਕਾਲੀ ਦਲ ਅਤੇ ਕਾਂਗਰਸ ਪਾਰਟੀ ਨੇ ਆਪਣੇ-ਆਪਣੇ ਉਮੀਦਵਾਰ ਐਲਾਨ ਦਿੱਤੇ ਹਨ। ਇਸ ਵਿੱਚ ਆਮ ਆਦਮੀ ਪਾਰਟੀ ਵੱਲੋਂ ਜਸਦੇਵ ਸਿੰਘ ਸੰਧੂ ਨੂੰ ਟਿਕਟ ਦਿੱਤੀ ਗਈ ਹੈ।

ਇਸੇ ਤਰ੍ਹਾਂ ਸ਼੍ਰੋਮਣੀ ਅਕਾਲੀ ਦਲ ਵੱਲੋਂ ਸਾਬਕਾ ਪ੍ਰਧਾਨ ਨਗਰ ਕੌਂਸਲ ਸਵ: ਰਾਮ ਸਿੰਘ ਆਰੇਵਾਲਾ ਦੇ ਸਪੁੱਤਰ ਗੋਲਡੀ ਭੁੱਲਰ ਨੂੰ ਉਮੀਦਵਾਰ ਐਲਾਨਿਆ ਗਿਆ ਹੈ। ਕਾਂਗਰਸ ਪਾਰਟੀ ਵੱਲੋਂ ਕੁਲਵੰਤ ਮੱਕੜ ਨੂੰ ਟਿਕਟ ਦਿੱਤੀ ਗਈ ਹੈ।

Author : Malout Live